ਪੰਜਾਬ 'ਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ: ਸਿੱਖਿਆ ਵਿਭਾਗ ਨੇ ਲਿਆ ਫੈਸਲਾ, 30 ਜੂਨ ਤੱਕ ਸਕੂਲ ਰਹਿਣਗੇ ਬੰਦ | summer holdays in punjab school from 1st june to 30th june education department full detail in punjabi Punjabi news - TV9 Punjabi

ਪੰਜਾਬ ‘ਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ: ਸਿੱਖਿਆ ਵਿਭਾਗ ਦਾ ਐਲਾਨ, 30 ਜੂਨ ਤੱਕ ਸਕੂਲ ਰਹਿਣਗੇ ਬੰਦ

Updated On: 

16 May 2024 18:40 PM

Summer Vacations in School: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਸ ਹੁਕਮ ਦੀਆਂ ਕਾਪੀਆਂ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਹੋਣ 'ਤੇ ਵਿਭਾਗ ਕਾਰਵਾਈ ਕਰੇਗਾ।

ਪੰਜਾਬ ਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ: ਸਿੱਖਿਆ ਵਿਭਾਗ ਦਾ ਐਲਾਨ, 30 ਜੂਨ ਤੱਕ ਸਕੂਲ ਰਹਿਣਗੇ ਬੰਦ

ਸੰਕੇਤਿਕ ਤਸਵੀਰ

Follow Us On

ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ। ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਹੁਕਮ ਦੀਆਂ ਕਾਪੀਆਂ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਨਿਯਮਾਂ ਦੀ ਉਲੰਘਣਾ ਹੋਣ ‘ਤੇ ਵਿਭਾਗ ਕਾਰਵਾਈ ਕਰੇਗਾ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਕਈ ਸੂਬਿਆਂ ‘ਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ 1 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਵਿਭਾਗ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਜਿੱਥੇ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਜੂਨ ਤੋਂ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਿੱਤੀਆਂ ਹਨ।

Exit mobile version