AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੁਨਾਮ ‘ਚ ਵਕਫ ਬੋਰਡ ਦੀ ਜ਼ਮੀਨ ‘ਤੇ ਉਸਾਰੀ ਨੂੰ ਲੈ ਕੇ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਤੋਂ ਬਾਅਦ ਵਧਿਆ ਤਣਾਅ

ਲੋਕਾਂ ਦਾ ਕਹਿਣਾ ਕਿ ਉਹ ਆਪਣਾ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਗ੍ਰਿਫਤਾਰ ਮਜਦੂਰਾਂ ਦੀ ਰਿਹਾਈ ਨਹੀਂ ਹੋ ਜਾਂਦੀ ਅਤੇ ਉਨ੍ਹਾਂ ਨੂੰ ਸ਼ਾਂਤੀ ਨਾਲ ਇੱਥੇ ਵੱਸਣ ਨਹੀਂ ਦਿੱਤਾ ਜਾਂਦਾ। ਇਸ ਨੂੰ ਲੈ ਕੇ ਸਮੇਂ ਪੁਲਿਸ ਅਤੇ ਲੋਕਾਂ ਦਰਮਿਆਨ ਤਣਾਅ ਬਣਿਆ ਹੋਇਆ ਹੈ।

ਸੁਨਾਮ 'ਚ ਵਕਫ ਬੋਰਡ ਦੀ ਜ਼ਮੀਨ 'ਤੇ ਉਸਾਰੀ ਨੂੰ ਲੈ ਕੇ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਤੋਂ ਬਾਅਦ ਵਧਿਆ ਤਣਾਅ
r-n-kansal-sangrur
| Updated On: 02 Jun 2023 16:30 PM IST
Share
ਸੁਨਾਮ ਨਿਊਜ: 1 ਜੂਨ ਵੀਰਵਾਰ ਨੂੰ ਸੁਨਾਮ ਦੇ ਰਵਿਦਾਸ ਪੁਰਾ ਟਿੱਬੀ ਬਸਤੀ ਵਿੱਚ ਇੱਕ ਉਸਾਰੀ ਨੂੰ ਰੋਕਣ ਲਈ ਗਈ ਪੁਲਿਸ ਪਾਰਟੀ ਅਤੇ ਲੋਕ ਆਪਸ ਵਿੱਚ ਉਲਝ ਗਏ। ਨੌਬਤ ਹੱਥੋਪਾਈ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ। ਪੁਲਿਸ ਦੇ ਇਸ ਐਕਸ਼ਨ ਤੋਂ ਨਰਾਜ ਲੋਕਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਰਿਹਾਈ ਅਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਦੀ ਕੋਠੀ ਦਾ ਘਿਰਾਓ ਕੀਤਾ। ਨਾਰਾਜ਼ ਲੋਕਾਂ ਦਾ ਇਲਜ਼ਾਮ ਸੀ ਕਿ ਪੁਲਿਸ ਨੇ ਉਨ੍ਹਾਂ ਖਿਲਾਫ਼ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਕਸੂਰ ਦੇ ਪੁਲਿਸ ਨੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਰੋਸ ਵਿੱਚ ਆਏ ਲੋਕਾਂ ਨੇ ਪਹਿਲਾਂ ਥਾਣੇ ਦੇ ਬਾਹਰ, ਫਿਰ ਬਠਿੰਡਾ ਰੋਡ ‘ਤੇ ਅਤੇ ਮੁੜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਕੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਰਿਹਾਅ ਕਰਨ ਅਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਪੂਰੇ ਇਲਾਕੇ ਚ ਤਣਾਅ ਪੈਦਾ ਹੋ ਗਿਆ ਹੈ।

ਲੋਕਾਂ ਨੇ ਲਾਏ ਪੁਲਿਸ ਦੇ ਗੰਭੀਰ ਇਲਜ਼ਾਮ

ਲੋਕਾਂ ਦਾ ਇਲਜਾਮ ਹੈ ਕਿ ਸੁਨਾਮ ਟਿੱਬੀ ਬਸਤੀ ਚ ਵਕਫ ਬੋਰਡ ਦੀ ਜਮੀਨ ਹੈ। ਜਿਸ ਵਿੱਚ ਬੀਤੇ 40 ਤੋਂ 50 ਸਾਲਾਂ ਤੋਂ ਮਜਦੂਰ ਇਸ ਜਮੀਨ ਖਰੀਦ ਕੇ ਇੱਥੇ ਰਹਿ ਰਹੇ ਹਨ। ਪਰ ਸਰਕਾਰ ਹੁਣ ਚਾਹੁੰਦੀ ਹੈ ਕਿ ਇਸ ਜ਼ਮੀਨ ਨੂੰ ਵੇਚ ਕੇ ਨਿੱਜੀ ਅਦਾਰਿਆਂ ਨੂੰ ਵੇਚ ਕੇ ਮੋਟੀ ਕਮਾਈ ਕੀਤੀ ਜਾਵੇ। ਇਲਜਾਮ ਹੈ ਵੀ ਹੈ ਕਿ ਪੁਲਿਸ ਨੇ ਝੂਠੇ ਪਰਚੇ ਪਾ ਕੇ ਚਾਰ ਮਜਦੂਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਨਾਲ ਹੀ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ। ਪਰ ਉਹ ਕਿਸੇ ਵੀ ਕੀਮਤ ਵਿੱਚ ਇਸ ਜ਼ਮੀਨ ਨੂੰ ਖਾਲੀ ਨਹੀਂ ਕਰਨਗੇ। ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਥਿਤ ਦੋਸ਼ੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਜਬੂਰਨ ਕੇਸ ਦਰਜ ਕਰਨਾ ਪਿਆ। ਉਹ ਤਾਂ ਸਿਰਫ ਆਪਣੀ ਡਿਊਟੀ ਕਰ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...