ਸੁਨਾਮ ‘ਚ ਵਕਫ ਬੋਰਡ ਦੀ ਜ਼ਮੀਨ ‘ਤੇ ਉਸਾਰੀ ਨੂੰ ਲੈ ਕੇ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਤੋਂ ਬਾਅਦ ਵਧਿਆ ਤਣਾਅ

Updated On: 

02 Jun 2023 16:30 PM

ਲੋਕਾਂ ਦਾ ਕਹਿਣਾ ਕਿ ਉਹ ਆਪਣਾ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰੱਖਣਗੇ, ਜਦੋਂ ਤੱਕ ਗ੍ਰਿਫਤਾਰ ਮਜਦੂਰਾਂ ਦੀ ਰਿਹਾਈ ਨਹੀਂ ਹੋ ਜਾਂਦੀ ਅਤੇ ਉਨ੍ਹਾਂ ਨੂੰ ਸ਼ਾਂਤੀ ਨਾਲ ਇੱਥੇ ਵੱਸਣ ਨਹੀਂ ਦਿੱਤਾ ਜਾਂਦਾ। ਇਸ ਨੂੰ ਲੈ ਕੇ ਸਮੇਂ ਪੁਲਿਸ ਅਤੇ ਲੋਕਾਂ ਦਰਮਿਆਨ ਤਣਾਅ ਬਣਿਆ ਹੋਇਆ ਹੈ।

ਸੁਨਾਮ ਚ ਵਕਫ ਬੋਰਡ ਦੀ ਜ਼ਮੀਨ ਤੇ ਉਸਾਰੀ ਨੂੰ ਲੈ ਕੇ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਤੋਂ ਬਾਅਦ ਵਧਿਆ ਤਣਾਅ
Follow Us On

ਸੁਨਾਮ ਨਿਊਜ: 1 ਜੂਨ ਵੀਰਵਾਰ ਨੂੰ ਸੁਨਾਮ ਦੇ ਰਵਿਦਾਸ ਪੁਰਾ ਟਿੱਬੀ ਬਸਤੀ ਵਿੱਚ ਇੱਕ ਉਸਾਰੀ ਨੂੰ ਰੋਕਣ ਲਈ ਗਈ ਪੁਲਿਸ ਪਾਰਟੀ ਅਤੇ ਲੋਕ ਆਪਸ ਵਿੱਚ ਉਲਝ ਗਏ। ਨੌਬਤ ਹੱਥੋਪਾਈ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ। ਪੁਲਿਸ ਦੇ ਇਸ ਐਕਸ਼ਨ ਤੋਂ ਨਰਾਜ ਲੋਕਾਂ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਰਿਹਾਈ ਅਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਦੀ ਕੋਠੀ ਦਾ ਘਿਰਾਓ ਕੀਤਾ।

ਨਾਰਾਜ਼ ਲੋਕਾਂ ਦਾ ਇਲਜ਼ਾਮ ਸੀ ਕਿ ਪੁਲਿਸ ਨੇ ਉਨ੍ਹਾਂ ਖਿਲਾਫ਼ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਕਸੂਰ ਦੇ ਪੁਲਿਸ ਨੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਰੋਸ ਵਿੱਚ ਆਏ ਲੋਕਾਂ ਨੇ ਪਹਿਲਾਂ ਥਾਣੇ ਦੇ ਬਾਹਰ, ਫਿਰ ਬਠਿੰਡਾ ਰੋਡ ‘ਤੇ ਅਤੇ ਮੁੜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਕੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਰਿਹਾਅ ਕਰਨ ਅਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਪੂਰੇ ਇਲਾਕੇ ਚ ਤਣਾਅ ਪੈਦਾ ਹੋ ਗਿਆ ਹੈ।

ਲੋਕਾਂ ਨੇ ਲਾਏ ਪੁਲਿਸ ਦੇ ਗੰਭੀਰ ਇਲਜ਼ਾਮ

ਲੋਕਾਂ ਦਾ ਇਲਜਾਮ ਹੈ ਕਿ ਸੁਨਾਮ ਟਿੱਬੀ ਬਸਤੀ ਚ ਵਕਫ ਬੋਰਡ ਦੀ ਜਮੀਨ ਹੈ। ਜਿਸ ਵਿੱਚ ਬੀਤੇ 40 ਤੋਂ 50 ਸਾਲਾਂ ਤੋਂ ਮਜਦੂਰ ਇਸ ਜਮੀਨ ਖਰੀਦ ਕੇ ਇੱਥੇ ਰਹਿ ਰਹੇ ਹਨ। ਪਰ ਸਰਕਾਰ ਹੁਣ ਚਾਹੁੰਦੀ ਹੈ ਕਿ ਇਸ ਜ਼ਮੀਨ ਨੂੰ ਵੇਚ ਕੇ ਨਿੱਜੀ ਅਦਾਰਿਆਂ ਨੂੰ ਵੇਚ ਕੇ ਮੋਟੀ ਕਮਾਈ ਕੀਤੀ ਜਾਵੇ। ਇਲਜਾਮ ਹੈ ਵੀ ਹੈ ਕਿ ਪੁਲਿਸ ਨੇ ਝੂਠੇ ਪਰਚੇ ਪਾ ਕੇ ਚਾਰ ਮਜਦੂਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਨਾਲ ਹੀ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ। ਪਰ ਉਹ ਕਿਸੇ ਵੀ ਕੀਮਤ ਵਿੱਚ ਇਸ ਜ਼ਮੀਨ ਨੂੰ ਖਾਲੀ ਨਹੀਂ ਕਰਨਗੇ।

ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਥਿਤ ਦੋਸ਼ੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਜਬੂਰਨ ਕੇਸ ਦਰਜ ਕਰਨਾ ਪਿਆ। ਉਹ ਤਾਂ ਸਿਰਫ ਆਪਣੀ ਡਿਊਟੀ ਕਰ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version