ਅਸੀਂ ਜਵਾਬ ਦੇਣ ਨਹੀਂ ਲੈਣ ਜਾਵਾਂਗੇ, 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਡਿਬੇਟ ਕਰਨਗੇ ਸੁਨੀਲ ਜਾਖੜ

Updated On: 

26 Oct 2023 11:28 AM

ਜਾਖੜ ਨੇ ਆਰੋਪ ਲਾਇਆ ਕਿ ਸਿੱਖਿਆ ਮੰਤਰੀਬੈਂਸ ਨੇ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਖਤਮ ਕਰਵਾਉਣ ਲਈ ਗਰੀਬ ਮਨਰੇਗਾ ਮਜ਼ਦੂਰਾਂ ਦਾ ਵੀ ਸਹਾਰਾ ਲਿਆ ਸੀ। ਮਨਰੇਗਾ ਦੀਆਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੀ ਦਿਹਾੜੀ ਰੋਕਣ ਦੀਆਂ ਧਮਕੀਆਂ ਦੇ ਕੇ ਧਰਨਾ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਮਹਿਲਾ ਪ੍ਰੋਫੈਸਰਾਂ ਨੇ ਆਪਣੀ ਮਜਬੂਰੀ ਦਾ ਪ੍ਰਗਟਾਵਾ ਕੀਤਾ ਤਾਂ ਮਹਿਲਾ ਕਰਮਚਾਰੀ ਵੀ ਉਨ੍ਹਾਂ ਦੇ ਧਰਨੇ ਵਿੱਚ ਸ਼ਾਮਲ ਹੋ ਗਈਆਂ। ਇਹ ਹੰਕਾਰੀ ਸਰਕਾਰ ਹਰ ਵਰਗ ਦੇ ਲੋਕਾਂ ਨਾਲ ਸਰਕਾਰ ਦਾ ਵਿਰੋਧ ਕਰ ਰਹੀ ਹੈ।

ਅਸੀਂ ਜਵਾਬ ਦੇਣ ਨਹੀਂ ਲੈਣ ਜਾਵਾਂਗੇ, 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਡਿਬੇਟ ਕਰਨਗੇ ਸੁਨੀਲ ਜਾਖੜ

Photo : Twitter @BJP4Punjab

Follow Us On

ਚੰਡੀਗੜ੍ਹ ‘ਚ ਬੁੱਧਵਾਰ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਐਲਾਨ ਕੀਤਾ ਹੈ ਕਿ ਉਹ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਡਿਬੇਟ ‘ਚ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਐਸਵਾਈਐਲ ਤੇ ਹੀ ਨਹੀਂ ਸਗੋਂ ਪੰਜਾਬ ਵਿੱਚ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਵੀ ਜਵਾਬ ਲੈਣਗੇ। ਜਾਖੜ ਨੇ ਕਿਹਾ ਕਿ ਅਸੀਂ ਜਵਾਬ ਦੇਣ ਨਹੀਂ ਸਗੋਂ ਸਰਕਾਰ ਤੋਂ ਜਵਾਬ ਮੰਗਣ ਜਾਵਾਂਗੇ। ਇਹ ਡਿਬੇਟ ਲੁਧਿਆਣਾ ਵਿੱਚ ਹੋਵੇਗੀ।

ਸੁਨੀਲ ਜਾਖੜ ਰੋਪੜ ‘ਚ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੇ ਭਰਾ ਬਲਦੇਵ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਦੀ ਥਾਂ ਹੁਣ ਉਨ੍ਹਾਂ ਨੂੰ 1157 ਸਹਾਇਕ ਪ੍ਰੋਫੈਸਰ ਸੰਘਰਸ਼ ਮੋਰਚਾ ਲਿਖਣਾ ਪੈ ਰਿਹਾ ਹੈ। ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ।

ਇਹ ਵੀ ਪੜ੍ਹੋ – ਸੁਨੀਲ ਜਾਖੜ ਦਾ ਭਗਵੰਤ ਮਾਨ ਤੇ ਤੰਜ ਬੋਲੇ-ਜਿਹੋ ਜਿਹੀ ਬਹਿਸ ਸੀਐੱਮ ਮਾਨ ਚਾਹੁੰਦੇ ਹਨ ਉਹ ਬੱਚੇ ਕਰਦੇ ਹਨ

ਦਿੱਲੀ ਤੋਂ ਚਲਦੀ ਹੈ ਸਰਕਾਰ : ਜਾਖੜ

ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚਲਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਪਾਇੰਟੇਡ ਮੁੱਖ ਮੰਤਰੀ ਹਨ। ਕੇਜਰੀਵਾਲ ਨੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬੈਠਾਇਆ ਹੈ। ਇਹ ਬੜੀ ਹੀ ਹੰਕਾਰੀ ਸਰਕਾਰ ਹੈ। ਜੋ ਸੂਬੇ ਦੇ ਕਿਸਾਨਾਂ, ਨੌਜਵਾਨਾਂ, ਅਧਿਆਪਕਾਂ ਆਦਿ ਕਿਸੇ ਦੀ ਵੀ ਨਹੀਂ ਸੁਣ ਰਹੀ ਹੈ। ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।

ਸਿੱਖਿਆ ਮੰਤਰੀ ਨੇ ਖੁਦਕੁਸ਼ੀ ਲਈ ਕੀਤਾ ਮਜਬੂਰ

ਸੁਨੀਲ ਜਾਖੜ ਨੇ ਕਿਹਾ ਕਿ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਸਿੱਖਿਆ ਮੰਤਰੀ ਹਰਦੇਵ ਬੈਂਸ ਨੇ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਸੀ। ਇਹ ਗੱਲ ਉਨ੍ਹਾਂ ਦੇ ਸੁਸਾਈਡ ਨੋਟ ਤੋਂ ਵੀ ਸਾਬਤ ਹੁੰਦੀ ਹੈ। ਉਨ੍ਹਾਂ ਨੇ ਇਨ੍ਹਾਂ ਪ੍ਰੋਫੈਸਰਾਂ ਨੂੰ ਧਰਨਾ ਦੇਣ ਦੀ ਚੁਣੌਤੀ ਦਿੱਤੀ ਸੀ। ਇਨ੍ਹਾਂ ਨੂੰ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਇਸ ਲਈ ਮੰਤਰੀ ਹਰਜੋਤ ਬੈਂਸ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਜਾਵੇ। ਨਾਲ ਹੀ ਮ੍ਰਿਤਕਾ ਦੇ ਪਤੀ ਅਤੇ ਸਹੁਰੇ ਖਿਲਾਫ ਦਰਜ ਕੀਤਾ ਕੇਸ ਰੱਦ ਹੋਣਾ ਚਾਹੀਦਾ ਹੈ।

ਇਹ ਹੈ ਮਾਮਲਾ

1158 ਸਹਾਇਕ ਪ੍ਰੋਫੈਸਰ ਆਪਣੀ ਨਿਯੁਕਤੀ ਤੋਂ ਬਾਅਦ ਥਾਂ ਦੀ ਅਲਾਟਮੈਂਟ ਦੀ ਉਡੀਕ ਕਰ ਰਹੇ ਹਨ ਪਰ ਲੰਬਾ ਸਮਾਂ ਬੀਤਣ ਦੇ ਬਾਅਦ ਵੀ ਸਟੇਸ਼ਨ ਅਲਾਟ ਨਾ ਹੋਣ ਤੋਂ ਨਰਾਜ਼ ਇਨ੍ਹਾਂ ਨੂੰ ਸਰਕਾਰ ਖ਼ਿਲਾਫ਼ ਧਰਨਾ ਦੇਣਾ ਪਿਆ। ਇਹ ਹੜਤਾਲ ਪਿਛਲੇ 58 ਦਿਨਾਂ ਤੋਂ ਚੱਲ ਰਹੀ ਹੈ। ਚਾਰ ਦਿਨ ਪਹਿਲਾਂ ਰੂਪਨਗਰ ਦੇ ਪਿੰਡ ਬਸੀ ਦੀ ਰਹਿਣ ਵਾਲੀ ਰਾਜਨੀਤੀ ਸ਼ਾਸਤਰ ਦੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

ਖੁਦਕੁਸ਼ੀ ਤੋਂ ਬਾਅਦ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਮੌਤ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਆਪਣੇ ਸੁਸਾਈਡ ਨੋਟ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਸੀ।