ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ, ਮਿਲੀਆਂ ਹੋਈਆਂ ਹਨ ਆਪ ਤੇ ਕਾਂਗਰਸ, ਕਿਸਾਨ ਆਗੂਆਂ ਨੂੰ ਜਾਖੜ ਦਾ ਓਪਨ ਚੈਲੇਂਜ | sunil jakhar Punjab bjp chief press conference on msp kisan aandolan aap congress know full detail in punjabi Punjabi news - TV9 Punjabi

ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ, ਮਿਲੀਆਂ ਹੋਈਆਂ ਹਨ ਆਪ ਤੇ ਕਾਂਗਰਸ, ਕਿਸਾਨ ਆਗੂਆਂ ਨੂੰ ਜਾਖੜ ਦਾ ਓਪਨ ਚੈਲੇਂਜ

Updated On: 

15 May 2024 14:43 PM

Sunil Jakhar PC: ਜਾਖੜ ਨੇ ਅੰਦੋਲਨ ਨੂੰ ਲੈ ਕੇ ਵੀ ਕਿਸਾਨ ਆਗੂਆਂ ਨੂੰ ਘੇਰਿਆ। ਉਨ੍ਹਾਂ ਨੇ ਅੰਦੋਲਨ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਸਿਆਸੀ ਹੋ ਗਏ ਹਨ। ਪੈਰਾਂ ਵਿਚ ਘੁੰਘਰੂ ਬੰਨ੍ਹ ਲਏ ਤਾਂ ਨੱਚਣ ਤੋਂ ਕਿਉਂ ਡਰਦੇ ਹੋ? ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਜੋ ਮੁੱਦੇ ਉਠਾਏ ਜਾ ਰਹੇ ਹਨ। ਉਨ੍ਹਾਂ ਦਾ ਹੱਲ ਸੜਕਾਂ ਅਤੇ ਚੌਰਾਹਿਆਂ 'ਤੇ ਨਹੀਂ ਹੋਵੇਗਾ। ਇਸ ਦੇ ਲਈ ਸਾਨੂੰ ਸੰਸਦ ਜਾਣਾ ਹੋਵੇਗਾ। ਉਨ੍ਹਾਂ ਕਿਸਾਨ ਆਗੂਆਂ ਨੂੰ ਪਾਰਟੀ ਚੁਣਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਸਾਨਾਂ ਦੇ ਸਿਆਸੀ ਹੋਣ ਬਾਰੇ ਕਈ ਤੱਥ ਪੇਸ਼ ਕੀਤੇ।

ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ, ਮਿਲੀਆਂ ਹੋਈਆਂ ਹਨ ਆਪ ਤੇ ਕਾਂਗਰਸ, ਕਿਸਾਨ ਆਗੂਆਂ ਨੂੰ ਜਾਖੜ ਦਾ ਓਪਨ ਚੈਲੇਂਜ

ਸੁਨੀਲ ਜਾਖੜ, ਪੰਜਾਬ ਬੀਜੇਪੀ ਪ੍ਰਧਾਨ

Follow Us On

ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ 10 ਸਾਲਾਂ ‘ਚ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਇਹ ਗੱਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਭਾਜਪਾ ਦਾ ਵਿਰੋਧ ਕਰਨ ਪਰ ਪਾਰਟੀ ਚੁਣ ਲੈਣ। ਨਾਲ ਹੀ ਉਸ ਪਾਰਟੀ ਲਈ ਕੁਝ ਕਰਨ।

ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਆਮ ਕਿਸਾਨਾਂ ਨੂੰ ਬਦਨਾਮ ਨਾ ਕਰਨ। ਕਿਸੇ ਦੇ ਬੱਚਿਆਂ ਨਾ ਨਾ ਮਰਵਾਓ। ਉਨ੍ਹਾਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਹਨ। ਚੰਡੀਗੜ੍ਹ ‘ਚ ਹੀ ਦੇਖੋ, ਦੋਵੇਂ ਇਕੱਠੇ ਹਨ। ਜਦੋਂ ਕਿ ਪੰਜਾਬ ਵਿੱਚ ਵਿਜੀਲੈਂਸ ਵਿਭਾਗ ਦਾ ਪੱਲਾ ਭਾਰੀ ਹੈ। ਭਗਵੰਤ ਮਾਨ ਵਿਧਾਨ ਸਭਾ ‘ਚ ਕਹਿੰਦੇ ਹਨ ਕਿ ਹੇਠਾਂ ਦੇਖੋ, ਨਹੀਂ ਤਾਂ ਦੇਖ ਲਵਾਂਗੇ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਵੀ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਸੂਬਾ ਸਰਕਾਰ ਕਾਰਨ ਕਿਸਾਨਾਂ ਦਾ ਹੋ ਰਿਹਾ ਨੁਕਸਾਨ

ਭਾਜਪਾ ਪ੍ਰਧਾਨ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦੇ ਰਹੀ ਹੈ। ਇਸ ਯੋਜਨਾ ਵਿੱਚ ਦੇਸ਼ ਭਰ ਦੇ 11 ਕਰੋੜ ਕਿਸਾਨ ਰਜਿਸਟਰਡ ਹੋਏ ਸਨ, ਇਹ ਗਿਣਤੀ ਹਰ ਸਾਲ ਵੱਧ ਰਹੀ ਹੈ। ਜਦੋਂ ਕਿ ਪੰਜਾਬ ਦੇ ਕਿਸਾਨਾਂ ਦੀ ਗਿਣਤੀ 23 ਲੱਖ ਸੀ। ਪਰ ਇਸ ਵਿੱਚ ਸਿਰਫ਼ ਅੱਠ ਲੱਖ ਕਿਸਾਨਾਂ ਨੂੰ ਹੀ ਸਕੀਮ ਦਾ ਲਾਭ ਮਿਲ ਰਿਹਾ ਹੈ।

ਹਾਲੇ ਤੱਕ 15 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ ਹੈ। ਇਹ ਕਿਸਾਨ ਫਾਇਦਾ ਲੈਣ ਦੇ ਯੋਗ ਨਹੀਂ ਹਨ ਕਿਉਂਕਿ ਉਨ੍ਹਾਂ ਦੀ ਕੇਵਾਈਸੀ ਨਹੀਂ ਕੀਤੀ ਗਈ ਹੈ। ਕੇਵਾਈਸੀ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਸੀ। ਪਰ ਸਰਕਾਰ ਨੇ ਇਹ ਜ਼ਿੰਮੇਵਾਰੀ ਨਹੀਂ ਲਈ। ਇਸ ਕਾਰਨ ਹਰ ਸਾਲ 900 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ – ਕਣਕ ਦਾ ਭਾਅ ਵਧਾਉਣ ਲਈ ਪੰਜਾਬ ਸਰਕਾਰ ਦਾ ਕੇਂਦਰ ਨੂੰ ਪੱਤਰ, 3104 ਰੁਪਏ ਕਰਨ ਦੀ ਕੀਤਾ ਸਿਫਾਰਿਸ਼

23 ਫਸਲਾਂ ‘ਤੇ MSP ਆਖਿਰ ਕਿਉਂ?

ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਂ ਸਿਰ ਐਮਐਸਪੀ ਦੇ ਰਹੀ ਹੈ। ਉੱਧਰ, ਰਾਜ ਸਰਕਾਰ ਐਮਐਸਪੀ ‘ਤੇ ਬੋਨਸ ਕਿਉਂ ਨਹੀਂ ਦੇ ਰਹੀ ਹੈ? ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਰਕਾਰਾਂ ਕਿਸਾਨਾਂ ਨੂੰ ਬੋਨਸ ਦੇ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨੇ ਕਣਕ-ਝੋਨੇ ਦੀ ਫ਼ਸਲ ਬੀਜਣੀ ਹੈ ਤਾਂ 23 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕੀ ਲੋੜ ਹੈ। ਜਾਖੜ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਜੇਕਰ ਤੁਸੀਂ ਤਿੰਨੇ ਕਾਨੂੰਨ ਵਾਪਸ ਕਰਵਾ ਸਕਦੇ ਹੋ ਤਾਂ ਤੁਸੀਂ ਇਸ ਨੂੰ ਲੈ ਕੇ ਸਰਕਾਰ ਨੂੰ ਕਿਉਂ ਨਹੀਂ ਘੇਰਦੇ ਹੋ।

Exit mobile version