ਸੁਨੀਲ ਜਾਖੜ ਦਾ ‘ਨਿਆਂ ਯਾਤਰਾ’ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਹਮਲਾ, ਕਿਹਾ-‘ਖਹਿਰਾ’ ਨੂੰ ਦਵਾਓ ‘ਇਨਸਾਫ਼’

Updated On: 

08 Jan 2024 12:50 PM

ਸੁਨੀਲ ਜਾਖੜ ਲਗਾਤਾਰ ਸੂਬੇ 'ਚ ਸਰਗਰਮ ਹਨ ਅਤੇ ਵਿਰੋਧੀਆਂ ਨੂੰ ਲਗਾਤਾਰ ਘੇਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਤੇ ਪੰਜਾਬ ਪ੍ਰਧਾਨ 'ਚ ਵੀ ਲੰਬੀ ਬਿਆਨਬਾਜ਼ੀ ਚੱਲੀ ਸੀ। ਕਾਂਗਰਸ ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਸੀ ਆਪਣੇ ਆਗੂ ਸੁਖਪਾਲ ਖਹਿਰਾ ਨੂੰ ਨਿਆਂ ਨਾ ਦਵਾਉਣ ਵਾਲੇ ਹੁਣ ਦੇਸ਼ ਨੂੰ ਕੀ ਨਿਆਂ ਦਵਾਉਣਗੇ।

ਸੁਨੀਲ ਜਾਖੜ ਦਾ ਨਿਆਂ ਯਾਤਰਾ ਨੂੰ ਲੈ ਕੇ ਰਾਹੁਲ ਗਾਂਧੀ ਤੇ ਹਮਲਾ, ਕਿਹਾ-ਖਹਿਰਾ ਨੂੰ ਦਵਾਓ ਇਨਸਾਫ਼
Follow Us On

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਇੱਕ ਵਾਰ ਫਿਰ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੇ ਦੀ ਨਿਆਂ ਯਾਤਰਾਂ ਨੂੰ ਲੈ ਕੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਗੂ ਸੁਖਪਾਲ ਖਹਿਰਾ ਨੂੰ ਨਿਆਂ ਨਾ ਦਵਾਉਣ ਵਾਲੇ ਹੁਣ ਦੇਸ਼ ਨੂੰ ਕੀ ਨਿਆਂ ਦਵਾਉਣਗੇ। ਸੁਨੀਲ ਜਾਖੜ ਲਗਾਤਾਰ ਸੂਬੇ ‘ਚ ਸਰਗਰਮ ਹਨ ਅਤੇ ਵਿਰੋਧੀਆਂ ਨੂੰ ਲਗਾਤਾਰ ਘੇਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਤੇ ਪੰਜਾਬ ਪ੍ਰਧਾਨ ‘ਚ ਵੀ ਲੰਬੀ ਬਿਆਨਬਾਜ਼ੀ ਚੱਲੀ ਸੀ।

ਲਗਾਤਾਰ ਸਰਗਰਮ ਹਨ ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਜਲੰਧਰ ਫੇਰੀ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਗ੍ਰਿਫ਼ਤਾਰੀ ਸਬੰਧੀ ਬਿਆਨ ਦਿੱਤਾ ਗਿਆ ਸੀ। ਇਸ ਬਿਆਨ ਤੋਂ ਬਾਅਦ ਸਾਬਕਾ ਗ੍ਰਹਿ ਸੁਖਜਿੰਦਰ ਸਿੰਘ ਰੰਧਾਵਾ ਭੜਕ ਗਏ ਸਨ। ਸੁਖਜਿੰਦਰ ਰੰਧਾਵਾ ਨੇ ਸੁਨੀਲ ਜਾਖੜ ਨੂੰ ਖਹਿਰਾ ਦੀ ਚਿੰਤਾ ਛੱਡ ਕੇ ਆਪਣੀ ਪਾਰਟੀ ਦੀ ਚਿੰਤਾ ਕਰਨ ਦੀ ਸਲਾਹ ਦਿੱਤੀ ਸੀ। ਰੰਧਾਵਾ ਨੇ ਸੁਨੀਲ ਜਾਖੜ ਨੂੰ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਚਾਕੂ ਮਾਰਨ ਵਾਲਾ ਦੱਸਿਆ ਸੀ।

ਖਹਿਰਾ ਨੂੰ ਕੀਤਾ ਸੀ ਗ੍ਰਿਫ਼ਤਾਰ

ਤੁਹਾਨੂੰ ਦੱਸ ਦਈਏ ਕਿ ਪਹਿਲਾਂ ਫਾਜ਼ਿਲਕਾ ਚ 2015 ਚ ਦਰਜ ਹੋਏ NDPS ਮਾਮਲੇ ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਸੀ। ਅਜਿਹੇ ਚ ਹੁਣ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਸੀ, ਪਰ ਉਨ੍ਹਾਂ ਦੇ ਬੇਟੇ ਮਹਿਤਾਬ ਸਿੰਘ ਨੇ ਜਾਣਕਾਰੀ ਦਿੱਤੀ ਸੀ ਉਨ੍ਹਾਂ ਦੇ ਪਿਤਾ ਤੇ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਕਾਰਨ ਸਾਫ਼ ਨਹੀਂ ਹੋ ਸਕਿਆ ਸੀ ਕਿ ਉਹ ਜੇਲ੍ਹ ਤੋਂ ਬਾਹਰ ਆਉਣਗੇ ਜਾਂ ਨਹੀਂ। ਇਸ ਮਾਮਲੇ ‘ਚ 28 ਸਤੰਬਰ ਨੂੰ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਕਾਂਗਰਸੀ ਆਗੂ ਖਿਲਾਫ਼ 4 ਜਨਵਰੀ ਨੂੰ ਸੁਭਾਨਪੁਰ ਥਾਣੇ ਵਿੱਚ ਇੱਕ ਔਰਤ ਰਣਜੀਤ ਕੌਰ ਨੇ ਸ਼ਿਕਾਇਤ ਦਰਜ ਦਰਜ ਕਰਵਾਈ ਸੀ। ਪੁਲਿਸ ਨੇ ਖਹਿਰਾ ਖਿਲਾਫ਼ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।