SC ਨੇ ਡੱਲੇਵਾਲ ਦੇ ਬਲੱਡ ਟੈਸਟ ਦੀ ਰਿਪੋਰਟ ਮੰਗੀ, ਕੱਲ੍ਹ ਦੁਪਹਿਰ 1 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ
ਸੁਪਰੀਮ ਕੋਰਟ ਨੇ ਅੱਜ ਕਿਸਾਨ ਅੰਦੋਲਨ 'ਤੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਕਈ ਸਵਾਲ ਕੀਤੇ ਹਨ। ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ 'ਤੇ ਹੈ। ਕੌਣ ਹੈ ਉਹ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ?। ਇਸ ਦੌਰਾਨ ਕੋਰਟ ਨੇ ਡੱਲੇਵਾਲ ਦੀ ਬਲੱਡ ਰਿਪੋਰਟ ਕੱਲ੍ਹ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਖਨੌਰੀ ਬਾਰਡ ‘ਤੇ ਅੱਜ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 24ਵਾਂ ਦਿਨ ਹੈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਡੱਲੇਵਾਲ ਜਨਤਕ ਨੇਤਾ ਹਨ ਉਨ੍ਹਾਂ ਦੀ ਜ਼ਿੰਦਗੀ ਬਹੁਤ ਕੀਮਤੀ ਹੈ। ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਸਿੱਧੇ ਸਾਡੇ ਕੋਲ ਆਉਣ। ਕਿਸਾਨਾਂ ਨੂੰ ਡੱਲੇਵਾਲ ਦੀ ਚਿੰਤਾ ਕਰਨੀ ਚਾਹੀਦੀ ਹੈ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ। ਕੌਣ ਹੈ ਉਹ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ?। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਦਿਆਂ ਕਿਹਾ ਕਿ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਡੱਲੇਵਾਲ ਠੀਕ ਹਨ। ਜਦੋਂ ਉਨ੍ਹਾਂ ਦੀ ਜਾਂਚ ਨਹੀਂ ਹੋਈ, ਖੂਨ ਦਾ ਟੈਸਟ ਨਹੀਂ ਹੋਇਆ, ਈਸੀਜੀ ਨਹੀਂ ਕਰਵਾਈ ਗਈ ਤਾਂ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਉਹ ਠੀਕ ਹਨ।
ਇਸ ਤੋਂ ਇਕ ਦਿਨ ਪਹਿਲਾਂ 18 ਦਸੰਬਰ ਨੂੰ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਡੱਲੇਵਾਲ ਵੱਲੋਂ ਸੂਬਾ ਸਰਕਾਰ ਨੂੰ ਢਿੱਲ ਨਾ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਹ ਲੋਕ ਆਗੂ ਹਨ, ਕਿਸਾਨਾਂ ਦੀਆਂ ਭਾਵਨਾਵਾਂ ਡੱਲੇਵਾਲ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ
ਸੁਪਰੀਮ ਕੋਰਟ ਨੇ ਅੱਜ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਤੋਂ ਸਵਾਲ ਪੁੱਛਿਆ ਹੈ ਕਿ ਡੱਲੇਵਾਲ ਦੇ ਇਲਾਜ਼ ਲਈ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਇਸ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਦੇ ਬਲੱਡ ਟੈਸਟ ਰਿਪੋਰਟ ਦੀ ਮੰਗ ਵੀ ਕੀਤੀ ਹੈ ਅਤੇ ਕੱਲ੍ਹ ਦੁਪਹਿਰ 1 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਲਈ ਹੁਕਮ ਵੀ ਜਾਰੀ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਲਗਾਉਂਦੇ ਹੋਇਆ ਕਿਹਾ ਹੈ ਕਿ ਡੱਲੇਵਾਲ ਦਾ ਬਲੱਡ ਟੈਸਟ, ਸੀਟੀ ਸਕੈਨ, ਕੈਂਸਰ ਦੀ ਸਥਿਤੀ, ਇਹ ਸਭ ਤੁਹਾਡੀ ਜ਼ਿੰਮੇਵਾਰੀ ਹੈ ਪਰ ਕੁਝ ਵੀ ਨਹੀਂ ਹੋ ਰਿਹਾ।