ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ SC ‘ਚ ਹੋਵੇਗੀ ਅਗਲੀ ਸੁਣਵਾਈ

Updated On: 

02 Aug 2024 15:11 PM IST

Shambhu border: ਜਸਟਿਸ ਭੂਈਆਂ ਨੇ ਕਿਹਾ ਕਿ ਸਰਹੱਦ 'ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਰਹੱਦ ਨੂੰ ਫਿਲਹਾਲ ਬੰਦ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਨੂੰ ਖੋਲ੍ਹਣ ਦੀ ਯੋਜਨਾ ਭਵਿੱਖ ਵਿੱਚ ਪੇਸ਼ ਕੀਤੀ ਜਾਣੀ ਚਾਹੀਦੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ।

ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ SC ਚ ਹੋਵੇਗੀ ਅਗਲੀ ਸੁਣਵਾਈ

ਸ਼ੰਭੂ ਬਾਰਡਰ 'ਤੇ ਪੁਲਿਸ (Photo Credit: PTI)

Follow Us On

Farmers Protest: ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਵਿੱਚ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੇ ਸਰਹੱਦ ਖੋਲ੍ਹਣ ਲਈ ਬਣਾਈ ਜਾਣ ਵਾਲੀ ਕਮੇਟੀ ਲਈ ਮੈਂਬਰਾਂ ਦੇ ਨਾਂ ਦਿੱਤੇ ਜਾਣੇ ਸਨ, ਪਰ ਨਹੀਂ ਦਿੱਤੇ ਗਏ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਸੀ ਜਿਸ ਵਿੱਚ ਅਦਾਲਤ ਨੇ ਸ਼ੰਭੂ ਬਾਰਡਰ ਖੋਲ੍ਹਣ ਦਾ ਫੈਸਲਾ ਸੁਣਾਇਆ ਸੀ। ਇਸ ਫੈਸਲੇ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਸੁਪਰੀਮ ਕੋਰਟ ਇਸ ਦੀ ਅਗਲੀ ਸੁਣਵਾਈ 12 ਅਗਸਤ ਨੂੰ ਕਰੇਗਾ।

ਪਿਛਲੇ ਹਫ਼ਤੇ ਸਰਹੱਦ ਖੋਲ੍ਹਣ ਦੇ ਮੁੱਦੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਹੱਦ ਖੋਲ੍ਹਣ ਦੇ ਮੁੱਦੇ ‘ਤੇ ਸੁਤੰਤਰ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਵੀ ਅੱਜ ਇਸ ਬਾਰੇ ਟਿੱਪਣੀ ਕੀਤੀ ਹੈ। ਜਸਟਿਸ ਉੱਜਵਲ ਭੁਇਆਂ ਨੇ ਕਿਹਾ ਹੈ ਕਿ ਜੇਕਰ ਸੂਬਾ ਕਮੇਟੀ ਬਣਾਉਣ ਦੇ ਸਮਰੱਥ ਨਹੀਂ ਹੈ ਤਾਂ ਮਾਮਲਾ ਅਦਾਲਤ ‘ਤੇ ਛੱਡ ਦਿੱਤਾ ਜਾਵੇ ਅਤੇ ਅਦਾਲਤ ਇਸ ‘ਤੇ ਗੌਰ ਕਰੇਗੀ।

12 ਨੂੰ ਹੋਵੇਗੀ ਅਗਲੀ ਸੁਣਵਾਈ

ਜਸਟਿਸ ਭੂਈਆਂ ਨੇ ਕਿਹਾ ਕਿ ਸਰਹੱਦ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਰਹੱਦ ਨੂੰ ਫਿਲਹਾਲ ਬੰਦ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਨੂੰ ਖੋਲ੍ਹਣ ਦੀ ਯੋਜਨਾ ਭਵਿੱਖ ਵਿੱਚ ਪੇਸ਼ ਕੀਤੀ ਜਾਣੀ ਚਾਹੀਦੀ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 12 ਅਗਸਤ ਨੂੰ ਹੋਵੇਗੀ। ਇਹ ਵੀ ਪੜ੍ਹੋ: ਪੰਜਾਬ ਚ 3000 ਕਰੋੜ ਰੁਪਏ ਦਾ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ, ਜ਼ਮੀਨ ਐਕਵਾਇਰ ਚ ਦਿੱਕਤ ਦੱਸਿਆ ਕਾਰਨ

ਹਰਿਆਣਾ ਸਰਕਾਰ ਵੱਲੋਂ ਸਰਹੱਦ ‘ਤੇ ਬੈਰੀਕੇਡ ਲਗਾਏ ਜਾਣ ਨੂੰ ਲੈ ਕੇ ਕੁਝ ਵਪਾਰੀਆਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਬਾਰਡਰ ਬੰਦ ਹੋਣ ਕਾਰਨ ਵਪਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਪਾਰੀਆਂ ਦੇ ਕਾਰੋਬਾਰ ਬੰਦ ਹਨ ਅਤੇ ਉਨ੍ਹਾਂ ਨੂੰ ਭੁੱਖਮਰੀ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ ਸੀ। ਹਾਈ ਕੋਰਟ ਨੇ 10 ਜੁਲਾਈ ਨੂੰ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਸ਼ੰਭੂ ਬਾਰਡਰ ਸਮੇਤ ਪੰਜਾਬ ਦੀਆਂ ਸਰਹੱਦਾਂ ਖੋਲ੍ਹ ਦਿੱਤੀਆਂ ਜਾਣ।