ਸੁਪਰੀਮ ਕੋਰਟ ਕਮੇਟੀ ਨੇ 3 ਜਨਵਰੀ ਨੂੰ ਪੰਚਕੂਲਾ ‘ਚ ਬੁਲਾਈ ਕਿਸਾਨਾਂ ਦੀ ਮੀਟਿੰਗ, ਕਿਸਾਨਾਂ ਨੇ ਕਮੇਟੀ ਨੂੰ ਭੇਜਿਆ ਸੀ ਪੱਤਰ

Published: 

30 Dec 2024 15:45 PM

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਲਈ ਸਾਰੀਆਂ ਜਥੇਬੰਦਿਆਂ ਦੇ ਕਿਸਾਨਾਂ ਨੂੰ 3 ਜਨਵਰੀ ਨੂੰ ਸਵੇਰੇ 11 ਵਜੇ ਪੰਚਕੁਲਾ ਵਿੱਚ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਬੁਲਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਨੇ ਕਮੇਟੀ ਨੂੰ ਪੱਤਰ ਭੇਜਿਆ ਸੀ।

ਸੁਪਰੀਮ ਕੋਰਟ ਕਮੇਟੀ ਨੇ 3 ਜਨਵਰੀ ਨੂੰ ਪੰਚਕੂਲਾ ਚ ਬੁਲਾਈ ਕਿਸਾਨਾਂ ਦੀ ਮੀਟਿੰਗ, ਕਿਸਾਨਾਂ ਨੇ ਕਮੇਟੀ ਨੂੰ ਭੇਜਿਆ ਸੀ ਪੱਤਰ

ਸੁਪਰੀਮ ਕੋਰਟ ਕਮੇਟੀ ਨੇ 3 ਜਨਵਰੀ ਨੂੰ ਪੰਚਕੂਲਾ 'ਚ ਬੁਲਾਈ ਕਿਸਾਨਾਂ ਦੀ ਮੀਟਿੰਗ

Follow Us On

Punjab Farmer Protest: ਕਿਸਾਨੀ ਮਸਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਲਈ ਸਾਰੀਆਂ ਜਥੇਬੰਦਿਆਂ ਦੇ ਕਿਸਾਨਾਂ ਨੂੰ ਬੁਲਾਇਆ ਗਿਆ ਹੈ। ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੰਚਕੁਲਾ ਵਿੱਚ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਰੱਖੀ ਗਈ ਹੈ।

ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਤਿਆਰ ਕਰੇਗੀ। ਇਸ ਤੋਂ ਪਹਿਲਾਂ ਵੀ ਕਮੇਟੀ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੀ ਹੈ। ਪਰ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਇਸ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਪੱਤਰ ਲਿਖ ਕੇ ਕਮੇਟੀ ਨੂੰ ਵੀ ਭੇਜਿਆ ਹੈ।

ਕਮੇਟੀ ਨੇ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ

ਕਿਸਾਨਾਂ ਦੇ ਲਈ ਗਠਿਤ ਕਮੇਟੀ ਸੁਪਰੀਮ ਕੋਰਟ ਵੱਲੋਂ ਸਾਬਕਾ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਹੈ। ਕਮੇਟੀ ਦੀ ਤਰਫੋਂ ਸੁਪਰੀਮ ਕੋਰਟ ਨੇ ਦਸੰਬਰ ਵਿੱਚ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅੰਦੋਲਨਕਾਰੀ ਕਿਸਾਨ ਗੱਲਬਾਤ ਲਈ ਨਹੀਂ ਆ ਰਹੇ ਹਨ। ਕਿਸਾਨਾਂ ਤੋਂ ਉਨ੍ਹਾਂ ਦੀ ਸਹੂਲਤ ਅਨੁਸਾਰ ਮਿਤੀ ਅਤੇ ਸਮਾਂ ਵੀ ਮੰਗਿਆ ਗਿਆ। ਪਰ ਉਸ ਵੱਲੋਂ ਕੋਈ ਜਵਾਬ ਨਹੀਂ ਆਇਆ। ਹਾਲਾਂਕਿ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਸੀ।

ਕਿਸਾਨਾਂ ਦਾ ਪੱਖ ਅਜੇ ਵੀ ਸਪੱਸ਼ਟ ਨਹੀਂ

ਇਸ ਤੋਂ ਪਹਿਲਾਂ ਹਾਈ ਪਾਵਰ ਕਮੇਟੀ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਸੰਘਰਸ਼ ਵਿੱਚ ਸ਼ਾਮਲ ਕਿਸਾਨ ਇਸ ਵਾਰ ਕਮੇਟੀ ਨੂੰ ਮਿਲਣਗੇ ਜਾਂ ਨਹੀਂ। ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਇਸ ਸਬੰਧੀ ਪੱਤਰ ਵੀ ਲਿਖਿਆ ਸੀ।