ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ, ਡਾ. ਬਲਜੀਤ ਕੌਰ ਨੇ “ਕਿੱਥੇ ਤੁਰ ਗਿਆਂ ਯਾਰਾ” ਗੀਤ ਤੇ ਵੀਡਿਓ ਕੀਤਾ ਜਾਰੀ

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ।

ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ, ਡਾ. ਬਲਜੀਤ ਕੌਰ ਨੇ “ਕਿੱਥੇ ਤੁਰ ਗਿਆਂ ਯਾਰਾ” ਗੀਤ ਤੇ ਵੀਡਿਓ ਕੀਤਾ ਜਾਰੀ
ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ
Follow Us
amanpreet-kaur
| Updated On: 26 Jul 2024 20:47 PM

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਮਰਹੂਮ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ “ਕਿੱਥੇ ਤੁਰ ਗਿਆਂ ਯਾਰਾ” ਗੀਤ ਅਤੇ ਵੀਡਿਓ ਰਲੀਜ ਕੀਤੀ। ਦੱਸ ਦਈਏ ਕਿ ਇਹ ਗੀਤ ਹਰਪ੍ਰੀਤ ਸੇਖੋਂ ਵੱਲੋਂ ਲਿਖਿਆ ਗਿਆ ਹੈ ਅਤੇ ਇਸ ਗੀਤ ਨੂੰ ਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਨੇ ਆਪਣੀ ਆਵਾਜ਼ ਦਿੱਤੀ ਹੈ।

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਹਾਸਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਰਹੂਮ ਸੁਰਿੰਦਰ ਛਿੰਦਾ ਨੇ ਆਪਣੇ ਗੀਤਾਂ ਰਾਹੀ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਇਤਿਹਾਸ ਨਾਲ ਅਜੋਕੀ ਪੀੜੀ ਨੂੰ ਰੁਬਰੂ ਕਰਵਾਇਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰਪ੍ਰੀਤ ਸੇਖੋਂ ਵੱਲੋਂ ਮਰਹੂਮ ਸੁਰਿੰਦਰ ਛਿੰਦਾ ਨੁੰ ਸਮਰਪਿਤ ਗੀਤ ਲਿਖ ਕੇ ਬਹੁਤ ਵੱਡਾ ਉਪਰਾਲਾ ਕੀਤਾ ਗਿਆ ਹੈ। ਇਸ ਦੌਰਾਨ ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ।

ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼

ਕਿੱਥੇ ਤੁਰ ਗਿਆਂ ਯਾਰਾ ਗੀਤ ਲਿਖਣ ਵਾਲੇ ਹਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸੁਰਿੰਦਰ ਛਿੰਦਾ ਹੋਰਾਂ ਨਾਲ ਬਹੁਤ ਨੇੜਤਾ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ। ਦੱਸਣਯੋਗ ਹੈ ਕਿ ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ। ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ।

ਇਸ ਮੌਕੇ ਸਾਬਕਾ ਸੰਸਦ ਸਾਧੂ ਸਿੰਘ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਕੁਲਦੀਪ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਮਰਾੜਾ ਵਾਲਾ, ਸ਼ਮਸ਼ੇਰ ਸਿੰਘ ਸੰਧੂ, ਕਰਤਾਰ ਸਿੰਘ, ਨਿਰਮਾਤਾ ਤਲਜਿੰਦਰ ਸਿੰਘ ਨਾਗਰਾ ਅਤੇ ਬੌਬੀ ਬਾਜਵਾ ਹਾਜ਼ਰ ਸਨ। ਇਹ ਸਮਾਗਮ ਸੁਰਿੰਦਰ ਛਿੰਦਾ ਦੀ ਸਦੀਵੀ ਵਿਰਾਸਤ ਅਤੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਮਰਪਿਤ ਸੀ।

ਇਹ ਵੀ ਪੜ੍ਹੋ: ਪੰਜਾਬ ਵਿੱਤ ਵਿਭਾਗ ਨੇ ਜਾਅਲੀ ਬਿੱਲਾਂ ਦੇ ਘਪਲੇ ਤੇ ਕੱਸਿਆ ਸ਼ਿਕੰਜਾ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?
ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਆਈ ਕਮੀ, ਕਿਉਂ ਵਿਦੇਸ਼ ਜਾਣ ਤੋਂ ਵਟਿਆ ਮੂੰਹ ?...
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ
ਸ਼ੰਭੂ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ, ਹਸਪਤਾਲ ਚ ਇਲਾਜ਼ ਦੌਰਾਨ ਤੋੜਿਆ ਦਮ...