ਪੰਜਾਬ ਦੀ ਸਿਆਸਤ ‘ਚ ਇੱਕ ਹੋਰ ਵੱਡਾ ਧਮਾਕਾ, AAP ਛੱਡ BJP ਵਿੱਚ ਸ਼ਾਮਲ ਹੋਏ MP ਸੁਸ਼ੀਲ ਕੁਮਾਰ ਰਿੰਕੂ ਤੇ MLA ਸ਼ੀਤਲ ਅੰਗੁਰਾਲ
Sushil Rinku & Sheetal Angural Resigned from AAP: ਸ਼ੀਤਲ ਅੰਗੁਰਾਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ। ਪਾਰਟੀ ਨੇ ਉਹਨਾਂ ਨੂੰ ਜਲੰਧਰ ਵੈਸਟ ਉਮੀਦਵਾਰ ਬਣਾਇਆ ਸੀ। ਵਿਧਾਨ ਸਭਾ ਚੋਣਾਂ ਦੌਰਾਨ ਉਸ ਵੇਲੇ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਚਾਲੇ ਫ਼ਸਵਾਂ ਮੁਕਾਬਲਾ ਹੋਇਆ ਸੀ। ਜਿਸ ਵਿੱਚ ਅੰਗੁਰਾਲ ਨੇ ਸ਼ੁਸੀਲ ਰਿੰਕੂ ਨੂੰ ਹਰਾਕੇ ਜਿੱਤ ਹਾਸਿਲ ਕੀਤੀ ਸੀ।
ਆਪ ਛੱਡ ਬੀਜੇਪੀ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ
ਲੁਧਿਆਣਾ ਤੋਂ ਕਾਂਗਰਸ ਦੇ ਸਸੰਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ (ਐਮਪੀ) ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਵੀ ਵੱਡਾ ਧਮਾਕਾ ਕਰ ਦਿੱਤਾ ਹੈ। ਰਿੰਕੂ ਅਤੇ ਸ਼ੀਤਲ ਨੇ AAP ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਪੱਲਾ ਫੜ ਲਿਆ ਹੈ। ਦੋਵਾਂ ਨੂੰ ਦਿੱਲੀ ਸਥਿਤ ਬੀਜੇਪੀ ਦੇ ਦਫ਼ਤਰ ਵਿੱਚ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਦਿੱਤੀ ਅਤੇ ਸਿਰਾਪਾਓ ਪੁਆ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ- ਦਿੱਲੀ ਦੀ ਸਭ ਤੋਂ ਵੱਡੀ ਸਮੱਸਿਆ ਕੂੜੇ ਦਾ ਪਹਾੜ ਹੈ। ਜਲੰਧਰ ਵਿੱਚ ਵੀ ਕੂੜੇ ਦੇ ਪਹਾੜਾਂ ਦੀ ਅਜਿਹੀ ਹੀ ਸਮੱਸਿਆ ਹੈ। ਇਸ ਵਾਅਦੇ ਨਾਲ ਰਿੰਕੂ ਨੂੰ ਆਪ ਵਿੱਚ ਸ਼ਾਮਲ ਕੀਤਾ ਗਿਆ ਸੀ। ਪਰ ਅਜਿਹਾ ਨਾ ਤਾਂ ਜਲੰਧਰ ਵਿੱਚ ਹੋ ਸਕਿਆ ਅਤੇ ਨਾ ਹੀ ਦਿੱਲੀ ਵਿੱਚ। ਜਲੰਧਰ ਦੀ ਹਾਲਤ ਨੂੰ ਦੇਖਦੇ ਹੋਏ ਉਹ ਅੱਜ ਯਾਨੀ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾ ਨੂੰ ਰਿੰਕੂ ਨਾਲ ਦੁਬਾਰਾ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ। ਕਿਉਂਕਿ ਉਹ ਰਿੰਕੂ ਨਾਲ ਕਾਂਗਰਸ ਵਿੱਚ ਵੀ ਕੰਮ ਕਰ ਚੁੱਕੇ ਹਨ।
ਬੀਜੇਪੀ ਵਿੱਚ ਜੁਆਇਨ ਕਰਨ ਤੋਂ ਪਹਿਲਾਂ ਰਿੰਕੂ ਨੇ ਆਮ ਆਦਮੀ ਪਾਰਟੀ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।#WATCH | AAP MP from Jalandhar (Punjab) Sushil Kumar Rinku and party’s MLA in the state Sheetal Angural join the BJP, in Delhi. pic.twitter.com/j6XeEhlejy
— ANI (@ANI) March 27, 2024ਇਹ ਵੀ ਪੜ੍ਹੋ


