AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AAP ਤੋਂ ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ ਮੀਡੀਆ ਨਾਲ ਕੀਤੀ ਗੱਲਬਾਤ

Aam Adami Party ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਵਜੋਂ ਸਿਆਸੀ ਅਖਾੜੇ ਵਿੱਚ ਉਤਾਰਿਆ ਗਿਆ ਹੈ।

AAP ਤੋਂ ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ ਮੀਡੀਆ ਨਾਲ ਕੀਤੀ ਗੱਲਬਾਤ
davinder-kumar-jalandhar
| Published: 06 Apr 2023 20:59 PM IST
Share
ਜਲੰਧਰ ਨਿਊਜ਼: ਅੱਜ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਹ ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਜਿੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਢੋਲ-ਨਗਾੜਿਆਂ ਨਾਲ ਸਵਾਗਤ ਕੀਤਾ ਗਿਆ।

ਵਿਧਾਇਕ ਸ਼ੀਤਲ ਅੰਗੂਰਾਲ ਨੇ ਜਤਾਈ ਖੁਸ਼ੀ

ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ (MLA Sheetal Angural) ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਪਾਰਟੀ ਨੇ ਸਾਡੇ ਵੱਡੇ ਭਰਾ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੈ, ਅਸੀਂ ਸਾਰੇ ਮਿਲ ਕੇ ਉਨ੍ਹਾਂ ਦਾ ਸਾਥ ਦੇਵਾਂਗੇ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ। ਪੂਰੀ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਸੁਸ਼ੀਲ ਰਿੰਕੂ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ। ਜਿਸ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪਾਰਟੀ ਸੁਪਰੀਪੋ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਦਾ ਹਾਂ, ਕਿ ਜਿਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਜਤਾਇਆ। ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਸਖ਼ਤ ਮਿਹਨਤ ਕਰਕੇ ਨਵਾਂ ਫਤਵਾ ਜਾਰੀ ਕਰਾਂਗਾ | ਆਮ ਆਦਮੀ ਪਾਰਟੀ ਨੇ 1 ਸਾਲ ਵਿੱਚ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਲੋਕ ਇਹਨਾਂ ਦੇ ਕੰਮਾਂ ਤੋਂ ਬਹੁਤ ਖੁਸ਼ ਹਨ।

ਪਹਿਲਾਂ ਤੋਂ ਹੀ ਤੈਅ ਮੰਨੀ ਜਾ ਰਹੀ ਸੀ ਰਿੰਕੂ ਦੀ ਉਮੀਦਵਾਰੀ

ਦੱਸ ਦੇਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦਾ ਨਾਂ ਪਹਿਲਾਂ ਤੋਂ ਹੀ ਇਸ ਸੀਟ ਲਈ ਤੈਅ ਮੰਨਿਆ ਜਾ ਰਿਹਾ ਸੀ। ਹਾਲਾਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਸੀ ਕਿ ਸੂਬੇ ਦੇ ਲੋਕਾਂ ਦੀ ਸਲਾਹ ਲੈਣ ਤੋਂ ਬਾਅਦ ਹੀ ਕਿਸੇ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...