AAP ਤੋਂ ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ ਮੀਡੀਆ ਨਾਲ ਕੀਤੀ ਗੱਲਬਾਤ

Published: 

06 Apr 2023 20:59 PM

Aam Adami Party ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਵਜੋਂ ਸਿਆਸੀ ਅਖਾੜੇ ਵਿੱਚ ਉਤਾਰਿਆ ਗਿਆ ਹੈ।

AAP ਤੋਂ ਟਿਕਟ ਮਿਲਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ ਮੀਡੀਆ ਨਾਲ ਕੀਤੀ ਗੱਲਬਾਤ
Follow Us On

ਜਲੰਧਰ ਨਿਊਜ਼: ਅੱਜ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਹ ਅੱਜ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਜਿੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਢੋਲ-ਨਗਾੜਿਆਂ ਨਾਲ ਸਵਾਗਤ ਕੀਤਾ ਗਿਆ।

ਵਿਧਾਇਕ ਸ਼ੀਤਲ ਅੰਗੂਰਾਲ ਨੇ ਜਤਾਈ ਖੁਸ਼ੀ

ਇਸ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ (MLA Sheetal Angural) ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਪਾਰਟੀ ਨੇ ਸਾਡੇ ਵੱਡੇ ਭਰਾ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੈ, ਅਸੀਂ ਸਾਰੇ ਮਿਲ ਕੇ ਉਨ੍ਹਾਂ ਦਾ ਸਾਥ ਦੇਵਾਂਗੇ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ। ਪੂਰੀ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਸੁਸ਼ੀਲ ਰਿੰਕੂ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ। ਜਿਸ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪਾਰਟੀ ਸੁਪਰੀਪੋ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਦਾ ਹਾਂ, ਕਿ ਜਿਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਜਤਾਇਆ।
ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਸਖ਼ਤ ਮਿਹਨਤ ਕਰਕੇ ਨਵਾਂ ਫਤਵਾ ਜਾਰੀ ਕਰਾਂਗਾ | ਆਮ ਆਦਮੀ ਪਾਰਟੀ ਨੇ 1 ਸਾਲ ਵਿੱਚ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਲੋਕ ਇਹਨਾਂ ਦੇ ਕੰਮਾਂ ਤੋਂ ਬਹੁਤ ਖੁਸ਼ ਹਨ।

ਪਹਿਲਾਂ ਤੋਂ ਹੀ ਤੈਅ ਮੰਨੀ ਜਾ ਰਹੀ ਸੀ ਰਿੰਕੂ ਦੀ ਉਮੀਦਵਾਰੀ

ਦੱਸ ਦੇਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦਾ ਨਾਂ ਪਹਿਲਾਂ ਤੋਂ ਹੀ ਇਸ ਸੀਟ ਲਈ ਤੈਅ ਮੰਨਿਆ ਜਾ ਰਿਹਾ ਸੀ। ਹਾਲਾਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਸੀ ਕਿ ਸੂਬੇ ਦੇ ਲੋਕਾਂ ਦੀ ਸਲਾਹ ਲੈਣ ਤੋਂ ਬਾਅਦ ਹੀ ਕਿਸੇ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version