2024 ਲੋਕ ਸਭਾ ਲਈ AAP ਉਮੀਦਵਾਰ ਰਹਿਣਗੇ ਸੁਸ਼ੀਲ ਰਿੰਕੂ, CM ਕੇਜਰੀਵਾਲ ਦੇ ਘਰ ਹੋਈ ਮੀਟਿੰਗ ‘ਚ ਲਿਆ ਫੈਸਲਾ

Published: 

20 Jan 2024 15:43 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਸਮੇਤ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਜਲਦੀ ਹੀ ਪਾਰਟੀ ਹਾਈਕਮਾਂਡ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ। ਫਿਲਹਾਲ ਬੈਠਕ 'ਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਦੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

2024 ਲੋਕ ਸਭਾ ਲਈ AAP ਉਮੀਦਵਾਰ ਰਹਿਣਗੇ ਸੁਸ਼ੀਲ ਰਿੰਕੂ, CM ਕੇਜਰੀਵਾਲ ਦੇ ਘਰ ਹੋਈ ਮੀਟਿੰਗ ਚ ਲਿਆ ਫੈਸਲਾ

ਪੁਰਾਣੀ ਤਸਵੀਰ

Follow Us On

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ‘ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਰਿੰਕੂ ਨੂੰ ਤਿਆਰੀ ਕਰਨ ਲਈ ਕਿਹਾ ਗਿਆ ਹੈ। ਆਮ ਆਦਮੀ ਪਾਰਟੀ ਦੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਮੀਟਿੰਗ ਵਿੱਚ ਆਪ ਦੇ ਕਈ ਵੱਡੇ ਆਗੂ ਸਨ ਮੌਜੂਦ

ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਸਮੇਤ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਜਲਦੀ ਹੀ ਪਾਰਟੀ ਹਾਈਕਮਾਂਡ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ। ਫਿਲਹਾਲ ਬੈਠਕ ‘ਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਕੋਈ ਫੈਸਲਾ ਨਹੀਂ ਹੋਇਆ ਹੈ।

ਰਿੰਕੂ ਕਾਂਗਰਸ ਛੱਡ ਕੇ AAP ‘ਚ ਹੋਏ ਸ਼ਾਮਲ

ਦੱਸ ਦੇਈਏ ਕਿ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਉਹ ਕਾਂਗਰਸ ਦੀ ਤਰਫੋਂ ਜਲੰਧਰ ਪੱਛਮੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਦੇ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਰਾਇਆ ਸੀ। ਇਸ ਦੌਰਾਨ ਜਦੋਂ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ ਤਾਂ ਰਿੰਕੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।

ਕਰਮਜੀਤ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ

ਜਿਸ ਤੋਂ ਬਾਅਦ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਅਤੇ ਉਹ ਐਮਪੀ ਦੀ ਚੋਣ ਜਿੱਤ ਗਏ। ਉਨ੍ਹਾਂ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਅਤੇ ਕਾਂਗਰਸ ਉਮੀਦਵਾਰ ਕਰਮਜੀਤ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਸੀ।

Exit mobile version