ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਸੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਮਿਲੀ Y ਕੈਟਾਗਿਰੀ ਦੀ ਸੁਰੱਖਿਆ, ਜਾਣੋ ਕਿੰਨੇ ਸੁਰੱਖਿਆ ਕਰਮੀ ਦੀਆਂ ਹੋਵੇਗੀ ਤਾਇਨਾਤੀ | Susil Rinku and Sheetal Angural got Y category protection after joining BJP full in punjab Punjabi news - TV9 Punjabi

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਸੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਮਿਲੀ Y ਕੈਟਾਗਿਰੀ ਦੀ ਸੁਰੱਖਿਆ, ਜਾਣੋ ਕਿੰਨੇ ਸੁਰੱਖਿਆ ਕਰਮੀ ਦੀਆਂ ਹੋਵੇਗੀ ਤਾਇਨਾਤੀ

Updated On: 

02 Apr 2024 10:41 AM

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਘਟਾ ਦਿੱਤੀ ਸੀ। ਦੋਹਾਂ ਨੇਤਾਵਾਂ ਨੇ ਹਾਲ ਹੀ 'ਚ ਆਪਣੀ ਬੈਠਕ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਸੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਮਿਲੀ Y ਕੈਟਾਗਿਰੀ ਦੀ ਸੁਰੱਖਿਆ, ਜਾਣੋ ਕਿੰਨੇ ਸੁਰੱਖਿਆ ਕਰਮੀ ਦੀਆਂ ਹੋਵੇਗੀ ਤਾਇਨਾਤੀ

ਪਿਛਲੇ ਦਿਨੀਂ ਦੋਵੇੇਂ ਲੀਡਰਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ

Follow Us On

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜਲੰਧਰ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਦੋਵੇਂ ਨੇਤਾ ਫਿਲਹਾਲ ਨਵੀਂ ਦਿੱਲੀ ‘ਚ ਹਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਕਰਮਚਾਰੀ ਉਨ੍ਹਾਂ ਦੇ ਘਰ ਭੇਜ ਦਿੱਤੇ ਹਨ। ਸੂਤਰਾਂ ਅਨੁਸਾਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਕੁੱਲ 18 ਸੁਰੱਖਿਆ ਮੁਲਾਜ਼ਮ ਅਤੇ ਵਿਧਾਇਕ ਸ਼ੀਤਲ ਅੰਗਰਾਲ ਦੀ ਸੁਰੱਖਿਆ ਲਈ 11 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਰਿੰਕੂ ਅਤੇ ਅੰਗੁਰਾਲ ਦੀ ਸੁਰੱਖਿਆ ਘਟਾ ਦਿੱਤੀ ਸੀ। ਦੋਹਾਂ ਨੇਤਾਵਾਂ ਨੇ ਹਾਲ ਹੀ ‘ਚ ਆਪਣੀ ਬੈਠਕ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ। ਇਸ ਕਾਰਨ ਦੋਵਾਂ ਆਗੂਆਂ ਦੇ ਘਰ ਨੂੰ ਜਾਂਦੀ ਸੜਕ ਤੇ ਲੱਗੇ ਸਾਈਨ ਬੋਰਡ ਵੀ ਟੁੱਟ ਗਏ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਹਨਾਂ ਦੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ। ਪੰਜਾਬ ਸਰਕਾਰ ਦੇ ਇਸ ਕਦਮ ਤੋਂ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ।

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਨਹੀਂ ਲੜਣਗੇ ਲੋਕ ਸਭਾ ਦੀਆਂ ਚੋਣਾਂ

Exit mobile version