AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

3 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਮੁਅੱਤਲ SHO ਨਾਗਰਾ, FBI ਦੀ ਜਾਂਚ ‘ਚ ਨਾਮ ਆਇਆ ਸੀ ਸਾਹਮਣੇ

ਸੁਣਵਾਈ ਤੋਂ ਬਾਅਦ ਨਾਗਰਾ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੇ ਗ੍ਰਿਫ਼ਤਾਰੀ ਪਿੱਛੇ ਤੱਥਾਂ ਤੇ ਸਬੂਤਾਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ। ਉਸਨੇ ਦਾਅਵਾ ਕੀਤਾ ਕਿ ਗ੍ਰਿਫ਼ਤਾਰੀ ਗੈਰ-ਕਾਨੂੰਨੀ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਕੋਲ ਨਾਗਰਾ ਵਿਰੁੱਧ ਠੋਸ ਸਬੂਤਾਂ ਦੀ ਘਾਟ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਜਦੋਂ ਪੁਲਿਸ ਨੇ ਗ੍ਰਿਫ਼ਤਾਰੀ ਨੂੰ ਅੰਜਾਮ ਦਿੱਤਾ ਸੀ, ਉਹ ਉਨ੍ਹਾਂ ਨੂੰ ਖਾਸ ਤੱਥਾਂ ਤੇ ਸਬੂਤਾਂ ਨੂੰ ਸਪੱਸ਼ਟ ਕਰਨ 'ਚ ਅਸਫਲ ਰਹੀ, ਜਿਨ੍ਹਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਸੀ।

3 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਮੁਅੱਤਲ SHO ਨਾਗਰਾ, FBI ਦੀ ਜਾਂਚ 'ਚ ਨਾਮ ਆਇਆ ਸੀ ਸਾਹਮਣੇ
sukhvinder-singh
| Updated On: 18 Jul 2026 15:03 PM IST
Share

ਅਮਰੀਕੀ ‘ਚ ਵੱਸਦੇ ਪਰਿਵਾਰ ਤੋਂ 4 ਲੱਖ ਡਾਲਰ (ਲਗਭਗ 4 ਕਰੋੜ ਰੁਪਏ) ਦੀ ਫਿਰੌਤੀ (ਐਕਸਟੌਰਸ਼ਨ) ਮੰਗਣ ਦੇ ਇਲਜ਼ਾਮ ਲੱਗਣ ਤੋਂ ਬਾਅਦ ਪੰਜਾਬ ਪੁਲਿਸ ਮੁਅੱਤਲ ਐਸਐਚਓ ਗੁਰਦਿੰਰਜੀਤ ਸਿੰਘ ਨਾਗਰਾ ਖਿਲਾਫ਼ ਪੰਜਾਬ ‘ਚ ਵੀ ਕਾਰਵਾਈ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਅੱਤਲ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਸ਼ਨੀਵਾਰ ਨੂੰ ਦਸੂਹਾ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਤਿੰਨ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਨਾਗਰਾ ਨੂੰ 21 ਜੁਲਾਈ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਵਕੀਲ ਨੇ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ

ਸੁਣਵਾਈ ਤੋਂ ਬਾਅਦ ਨਾਗਰਾ ਦੇ ਵਕੀਲ ਨੇ ਕਿਹਾ ਕਿ ਪੁਲਿਸ ਨੇ ਗ੍ਰਿਫ਼ਤਾਰੀ ਪਿੱਛੇ ਤੱਥਾਂ ਤੇ ਸਬੂਤਾਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ। ਉਸਨੇ ਦਾਅਵਾ ਕੀਤਾ ਕਿ ਗ੍ਰਿਫ਼ਤਾਰੀ ਗੈਰ-ਕਾਨੂੰਨੀ ਸੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਕੋਲ ਨਾਗਰਾ ਵਿਰੁੱਧ ਠੋਸ ਸਬੂਤਾਂ ਦੀ ਘਾਟ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਜਦੋਂ ਪੁਲਿਸ ਨੇ ਗ੍ਰਿਫ਼ਤਾਰੀ ਨੂੰ ਅੰਜਾਮ ਦਿੱਤਾ ਸੀ, ਉਹ ਉਨ੍ਹਾਂ ਨੂੰ ਖਾਸ ਤੱਥਾਂ ਤੇ ਸਬੂਤਾਂ ਨੂੰ ਸਪੱਸ਼ਟ ਕਰਨ ‘ਚ ਅਸਫਲ ਰਹੀ, ਜਿਨ੍ਹਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਸੀ।

ਐਫਬੀਆਈ ਜਾਂਚ ਦੌਰਾਨ ਨਾਮ ਸਾਹਮਣੇ ਆਇਆ

ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਅਮਰੀਕੀ ਏਜੰਸੀ, ਐਫਬੀਆਈ ਦੀ ਅਗਵਾਈ ਹੇਠ ਕੀਤੇ ਗਏ ‘ਆਪ੍ਰੇਸ਼ਨ ਹਾਰਡ ਬਾਲ’ ‘ਚ ਆਇਆ ਸੀ। ਉਸ ਦਾ ਨਾਮ ਇੱਕ ਅੰਤਰਰਾਸ਼ਟਰੀ ਗੈਂਗਸਟਰ ਨੈਟਵਰਕ ਦੀ ਜਾਂਚ ਦੌਰਾਨ ਸਾਹਮਣੇ ਆਇਆ। ਜਾਂਚ ‘ਚ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਨੇ ਫਿਰੌਤੀ ਵਜੋਂ ਵੱਡੀ ਰਕਮ ਦੀ ਮੰਗ ਕੀਤੀ ਸੀ ਤੇ ਅਮਰੀਕਾ ‘ਚ ਰਹਿਣ ਵਾਲੇ ਇੱਕ ਪਰਿਵਾਰ ਤੋਂ ਗੈਰ-ਕਾਨੂੰਨੀ ਜਬਰੀ ਵਸੂਲੀ ‘ਚ ਸ਼ਾਮਲ ਸੀ। ਇਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ, ਪੰਜਾਬ ਪੁਲਿਸ ਨੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ।

ਡੀਆਈਜੀ ਦਫ਼ਤਰ ਵੱਲੋਂ ਪ੍ਰੈੱਸ ਨੋਟ ਜਾਰੀ

ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਦੇ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਨੋਟ ਚ ਕਿਹਾ ਗਿਆ ਹੈ ਕਿ ਅਮਰੀਕੀ ਅਧਿਕਾਰੀਆਂ ਦੁਆਰਾ ਨਾਗਰਾ ਵਿਰੁੱਧ ਲਗਾਏ ਗਏ ਇਲਜ਼ਾਮਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਤੁਰੰਤ ਐਸਐਚਓ (ਟਾਂਡਾ) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਹੁਸ਼ਿਆਰਪੁਰ ਪੁਲਿਸ ਲਾਈਨਜ਼ ਹਾਜ਼ਰ ਹੋਣ ਦਾ ਹੁਕਮ ਜਾਰੀ ਕੀਤਾ। ਇਸ ਸਬੰਧਤ ਮਾਮਲੇ ਦੀ ਜਾਂਚ ਹੁਸ਼ਿਆਰਪੁਰ ਤੋਂ ਬਾਹਰ ਤਾਇਨਾਤ ਇੱਕ ਆਈਪੀਐਸ ਅਧਿਕਾਰੀ ਨੂੰ ਸੌਂਪ ਦਿੱਤੀ ਗਈ।

ਜਾਂਚ ਦੌਰਾਨ 16 ਲੱਖ ਰੁਪਏ ਦੀ ਜਬਰੀ ਵਸੂਲੀ ਦੇ ਸਬੂਤ

ਪ੍ਰੈਸ ਨੋਟ ਮੁਤਾਬਕ ਤਕਨੀਕੀ ਸਬੂਤਾਂ, ਵਿੱਤੀ ਲੈਣ-ਦੇਣ, ਗਵਾਹਾਂ ਦੇ ਬਿਆਨਾਂ ਤੇ ਹੋਰ ਦਸਤਾਵੇਜ਼ੀ ਸਬੂਤਾਂ ਦੇ ਅਧਾਰ ਤੇ ਜਾਂਚ ਚ ਖੁਲਾਸਾ ਹੋਇਆ ਹੈ ਕਿ ਇੰਸਪੈਕਟਰ ਨਾਗਰਾ ਅਮਰੀਕਾ ਸਥਿਤ ਪਰਿਵਾਰ ਤੋਂ 16 ਲੱਖ ਰੁਪਏ ਦੀ ਗੈਰ-ਕਾਨੂੰਨੀ ਰਕਮ (ਜਬਰੀ ਵਸੂਲੀ) ਲੈਣ ਚ ਸ਼ਾਮਲ ਸੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੇਸ਼ੇਵਰ ਤੇ ਨਿਰਪੱਖ ਢੰਗ ਨਾਲ ਕੀਤੀ ਗਈ ਹੈ ਤੇ ਮਾਮਲੇ ਨਾਲ ਸਬੰਧਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਭ੍ਰਿਸ਼ਟਾਚਾਰ ਤੇ ਜਬਰ ਵਸੂਲੀ ਲਈ ਐਫਆਈਆਰ ਦਰਜ

ਸਬੂਤ ਮਿਲਣ ਤੋਂ ਬਾਅਦ, ਗੁਰਿੰਦਰਜੀਤ ਸਿੰਘ ਨਾਗਰਾ ਨੂੰ ਟਾਂਡਾ ਪੁਲਿਸ ਸਟੇਸ਼ਨ (ਹੁਸ਼ਿਆਰਪੁਰ) ਵਿਖੇ ਐਫਆਈਆਰ ਨੰਬਰ 20, ਮਿਤੀ 16 ਜਨਵਰੀ, 2026 ਚ ਨਾਮਜ਼ਦ ਕੀਤਾ ਗਿਆ ਸੀ। ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਤੇ 13 ਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਸ ਨੂੰ 17 ਜੁਲਾਈ, 2026 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਪੁਲਿਸ ਹੁਣ ਉਸ ਨੂੰ ਰਿਮਾਂਡ ਲੈਣ ਲਈ ਅਦਾਲਤ ਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਪੂਰੀ ਸਾਜ਼ਿਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਐਸਐਚਓ ਨੂੰ ਕੀਤਾ ਗਿਆ ਮੁਅੱਤਲ

ਪੰਜਾਬ ਪੁਲਿਸ ਨੇ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਉਸ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਆਈਜੀ ਦਫ਼ਤਰ ਨੇ ਟਿੱਪਣੀ ਕੀਤੀ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਤੇ ਦੁਰਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ ਤੇ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Follow Us
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ...
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ...
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ...
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ...
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...