AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Navjot Singh Sidhu ਦੇ ਘਰ ਦੇਖਿਆ ਕੰਬਲ ‘ਚ ਲਪੇਟਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਪੁਲਿਸ ਨੂੰ ਦਿੱਤੀ ਸੂਚਨਾ

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਦੇ ਡੀਜੀਪੀ ਅਤੇ ਪਟਿਆਲਾ ਦੇ ਐਸਐਸਪੀ ਨਾਲ ਗੱਲ ਕੀਤੀ ਹੈ। ਸੁਰੱਖਿਆ ਵਿੱਚ ਅਜਿਹੀ ਢਿੱਲ ਮੈਨੂੰ ਪੰਜਾਬ ਦੇ ਹੱਕ ਵਿੱਚ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕਦੀ।

Navjot Singh Sidhu ਦੇ ਘਰ ਦੇਖਿਆ ਕੰਬਲ 'ਚ ਲਪੇਟਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਪੁਲਿਸ ਨੂੰ ਦਿੱਤੀ ਸੂਚਨਾ
ਨਵਜੋਤ ਸਿੰਘ ਸਿੱਧੂ ਦੇ ਘਰ ਦੇਖਿਆ ਕੰਬਲ ‘ਚ ਲਪੇਟਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਪੁਲਿਸ ਨੂੰ ਦਿੱਤੀ ਸੂਚਨਾ।
tv9-punjabi
| Updated On: 16 Apr 2023 22:38 PM IST
Share
ਪੰਜਾਬ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਆਪਣੇ ਘਰ ਦੀ ਛੱਤ ‘ਤੇ ਇੱਕ ਅਣਜਾਣ ਵਿਅਕਤੀ ਨੂੰ ਦੇਖਿਆ ਗਿਆ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਉਹ ਪਟਿਆਲਾ ਸਥਿਤ ਉਨ੍ਹਾਂ ਦੇ ਘਰ ਮੌਜੂਦ ਸਨ। ਐਤਵਾਰ ਸ਼ਾਮ ਕਰੀਬ ਸੱਤ ਵਜੇ ਇਕ ਵਿਅਕਤੀ ਨੂੰ ਛੱਤ ‘ਤੇ ਦੇਖਿਆ ਗਿਆ। ਉਸਨੇ ਆਪਣੇ ਉੱਪਰ ਕੰਬਲ ਲਪੇਟ ਲਿਆ ਸੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਇਸ ਦੀ ਸੂਚਨਾ ਤੁਰੰਤ ਪਟਿਆਲਾ (Patiala) ਦੇ ਐਸਐਸਪੀ ਅਤੇ ਪੰਜਾਬ ਦੇ ਡੀਜੀਪੀ ਨੂੰ ਦਿੱਤੀ। ਦਰਅਸਲ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਇਸ ਕਾਰਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਵੀ ਉਨ੍ਹਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸ਼ਾਮ ਨੂੰ ਆਪਣੇ ਘਰ ਇਕ ਅਣਜਾਣ ਵਿਅਕਤੀ ਨੂੰ ਦੇਖਿਆ ਸੀ। ਉਹ ਆਦਮੀ ਆਪਣੀ ਛੱਤ ‘ਤੇ ਮੌਜੂਦ ਸੀ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਉਨ੍ਹਾਂ ਨੇ ਟਵੀਟ ਕਰਕੇ ਘਟਨਾ ਬਾਰੇ ਦੱਸਿਆ। ਇਸ ਤੋਂ ਇਲਾਵਾ ਪੰਜਾਬ ਦੇ ਡੀਜੀਪੀ (Punjab DGP) ਅਤੇ ਐਸਐਸਪੀ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਜਦੋਂ ਉਹ ਜੇਲ੍ਹ ਤੋਂ ਬਾਹਰ ਆਇਆ ਸੀ ਤਾਂ ਉਸ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਬਦਲ ਕੇ ਵਾਈ ਪਲੱਸ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਪਤਨੀ ਨੇ ਕਿਹਾ ਸੀ ਕਿ ਜੇਕਰ ਨਵਜੋਤ ਸਿੰਘ ਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਹੋਵੇਗੀ।

ਨਵਜੋਤ ਕੌਰ ਨੇ ਪਹਿਲਾਂ ਸੁਰੱਖਿਆ ਨੂੰ ਲੈ ਕੇ ਪ੍ਰਗਟਾਇਆ ਸੀ ਖਦਸ਼ਾ

ਸਿੱਧੂ ਦੀ ਪਤਨੀ ਨਵਜੋਤ ਕੌਰ (Navjot Kaur) ਨੇ ਵੀ ਇੱਕ ਪੁਰਾਣੀ ਚਿੱਠੀ ਟਵੀਟ ਕੀਤੀ ਸੀ। ਇਸ ‘ਚ ਕਿਹਾ ਗਿਆ ਸੀ ਕਿ ਸਿੱਧੂ ਨੂੰ ਜੇਲ ਤੋਂ ਬਾਹਰ ਆਉਣ ‘ਤੇ ਵੀ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ ਪਰ ਜੇਲ ਤੋਂ ਬਾਹਰ ਨਿਕਲਦੇ ਹੀ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਗਈ। ਹੁਣ ਨਵਜੋਤ ਸਿੰਘ ਦੀ ਸੁਰੱਖਿਆ ‘ਚ ਸਿਰਫ 13 ਪੁਲਸ ਕਰਮਚਾਰੀ ਮੌਜੂਦ ਰਹਿਣਗੇ। ਜਦਕਿ ਪਹਿਲਾਂ ਇਹ ਗਿਣਤੀ 25 ਸੀ। 12 ਪੁਲਿਸ ਮੁਲਾਜ਼ਮਾਂ ਨੂੰ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।

ਲਾਰੈਂਸ ਬਿਸ਼ਨੋਈ ਨੇ ਇੱਕ ਇੰਟਰਵਿਊ ‘ਚ ਲਿਆ ਸੀ ਨਾਂਅ

ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨੋਟਿਸ ਦੇ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਨ੍ਹਾਂ ਦੀ ਪਤਨੀ ਨੇ ਕਿਹਾ ਸੀ ਕਿ ਸਿੱਧੂ ਜਨਤਾ ਵਿੱਚ ਜ਼ਿਆਦਾ ਰਹਿੰਦੇ ਹਨ। ਉਹ ਜ਼ਮੀਨੀ ਪੱਧਰ ਦੇ ਆਗੂ ਹਨ। ਜਿਸ ਕਾਰਨ ਉਸ ਦੀ ਜਾਨ ਨੂੰ ਹਰ ਸਮੇਂ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂਅ ਵੀ ਲਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...