Navjot Singh Sidhu ਦੇ ਘਰ ਦੇਖਿਆ ਕੰਬਲ ‘ਚ ਲਪੇਟਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਪੁਲਿਸ ਨੂੰ ਦਿੱਤੀ ਸੂਚਨਾ
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਦੇ ਡੀਜੀਪੀ ਅਤੇ ਪਟਿਆਲਾ ਦੇ ਐਸਐਸਪੀ ਨਾਲ ਗੱਲ ਕੀਤੀ ਹੈ। ਸੁਰੱਖਿਆ ਵਿੱਚ ਅਜਿਹੀ ਢਿੱਲ ਮੈਨੂੰ ਪੰਜਾਬ ਦੇ ਹੱਕ ਵਿੱਚ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕਦੀ।
ਨਵਜੋਤ ਸਿੰਘ ਸਿੱਧੂ ਦੇ ਘਰ ਦੇਖਿਆ ਕੰਬਲ 'ਚ ਲਪੇਟਿਆ ਸ਼ੱਕੀ ਵਿਅਕਤੀ, ਟਵੀਟ ਕਰਕੇ ਪੁਲਿਸ ਨੂੰ ਦਿੱਤੀ ਸੂਚਨਾ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਉਨ੍ਹਾਂ ਨੇ ਟਵੀਟ ਕਰਕੇ ਘਟਨਾ ਬਾਰੇ ਦੱਸਿਆ। ਇਸ ਤੋਂ ਇਲਾਵਾ ਪੰਜਾਬ ਦੇ ਡੀਜੀਪੀ (Punjab DGP) ਅਤੇ ਐਸਐਸਪੀ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਜਦੋਂ ਉਹ ਜੇਲ੍ਹ ਤੋਂ ਬਾਹਰ ਆਇਆ ਸੀ ਤਾਂ ਉਸ ਦੀ ਸੁਰੱਖਿਆ ਜ਼ੈੱਡ ਪਲੱਸ ਤੋਂ ਬਦਲ ਕੇ ਵਾਈ ਪਲੱਸ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਪਤਨੀ ਨੇ ਕਿਹਾ ਸੀ ਕਿ ਜੇਕਰ ਨਵਜੋਤ ਸਿੰਘ ਨੂੰ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ‘ਆਪ’ ਸਰਕਾਰ ਹੋਵੇਗੀ।ਨਵਜੋਤ ਕੌਰ ਨੇ ਪਹਿਲਾਂ ਸੁਰੱਖਿਆ ਨੂੰ ਲੈ ਕੇ ਪ੍ਰਗਟਾਇਆ ਸੀ ਖਦਸ਼ਾ
ਸਿੱਧੂ ਦੀ ਪਤਨੀ ਨਵਜੋਤ ਕੌਰ (Navjot Kaur) ਨੇ ਵੀ ਇੱਕ ਪੁਰਾਣੀ ਚਿੱਠੀ ਟਵੀਟ ਕੀਤੀ ਸੀ। ਇਸ ‘ਚ ਕਿਹਾ ਗਿਆ ਸੀ ਕਿ ਸਿੱਧੂ ਨੂੰ ਜੇਲ ਤੋਂ ਬਾਹਰ ਆਉਣ ‘ਤੇ ਵੀ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ ਪਰ ਜੇਲ ਤੋਂ ਬਾਹਰ ਨਿਕਲਦੇ ਹੀ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਗਈ। ਹੁਣ ਨਵਜੋਤ ਸਿੰਘ ਦੀ ਸੁਰੱਖਿਆ ‘ਚ ਸਿਰਫ 13 ਪੁਲਸ ਕਰਮਚਾਰੀ ਮੌਜੂਦ ਰਹਿਣਗੇ। ਜਦਕਿ ਪਹਿਲਾਂ ਇਹ ਗਿਣਤੀ 25 ਸੀ। 12 ਪੁਲਿਸ ਮੁਲਾਜ਼ਮਾਂ ਨੂੰ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।ਲਾਰੈਂਸ ਬਿਸ਼ਨੋਈ ਨੇ ਇੱਕ ਇੰਟਰਵਿਊ ‘ਚ ਲਿਆ ਸੀ ਨਾਂਅ
ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨੋਟਿਸ ਦੇ ਕੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਨ੍ਹਾਂ ਦੀ ਪਤਨੀ ਨੇ ਕਿਹਾ ਸੀ ਕਿ ਸਿੱਧੂ ਜਨਤਾ ਵਿੱਚ ਜ਼ਿਆਦਾ ਰਹਿੰਦੇ ਹਨ। ਉਹ ਜ਼ਮੀਨੀ ਪੱਧਰ ਦੇ ਆਗੂ ਹਨ। ਜਿਸ ਕਾਰਨ ਉਸ ਦੀ ਜਾਨ ਨੂੰ ਹਰ ਸਮੇਂ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂਅ ਵੀ ਲਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
