AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਸਵਾਈਨ ਫਲੂ ਨਾਲ ਮੌਤ ਦਾ ਪਹਿਲਾ ਸ਼ੱਕੀ ਮਾਮਲਾ, 85 ਸਾਲਾ ਬਜ਼ੁਰਗ ਦੀ ਗਈ ਜਾਨ; ਮਰੀਜ਼ਾਂ ਦੀ ਗਿਣਤੀ 220 ਤੱਕ ਪਹੁੰਚੀ

ਮ੍ਰਿਤਕ ਦੀ ਪਛਾਣ ਜਮਸ਼ੇਰ ਖਾਸ ਦੇ ਤਾਜਪੁਰ ਵਾਸੀ ਮੂਲ ਰਾਜ (85) ਵਜੋਂ ਹੋਈ ਹੈ। ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਮਰੀਜ਼ ਨੂੰ ਪਹਿਲਾਂ ਤੋਂ ਹੀ COPD ਦੀ ਬਿਮਾਰੀ ਸੀ। ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਤੇ 2 ਸਤੰਬਰ ਨੂੰ GMC, ਅੰਮ੍ਰਿਤਸਰ 'ਚ ਹੋਈ ਜਾਂਚ ਦੌਰਾਨ ਉਹ H1N1 ਪਾਜ਼ੀਟਿਵ ਪਾਏ ਗਏ ਸਨ।

ਪੰਜਾਬ 'ਚ ਸਵਾਈਨ ਫਲੂ ਨਾਲ ਮੌਤ ਦਾ ਪਹਿਲਾ ਸ਼ੱਕੀ ਮਾਮਲਾ, 85 ਸਾਲਾ ਬਜ਼ੁਰਗ ਦੀ ਗਈ ਜਾਨ; ਮਰੀਜ਼ਾਂ ਦੀ ਗਿਣਤੀ 220 ਤੱਕ ਪਹੁੰਚੀ
davinder-kumar-jalandhar
| Updated On: 06 Sep 2026 09:49 AM IST
Share

ਦੇਸ਼ ਤੇ ਸੂਬੇ ਭਰ ‘ਚ ਸਵਾਈਨ ਫਲੂ ਦੇ ਮਾਮਲਿਆਂ ‘ਚ ਆਮ ਵਾਧੇ ਦੇ ਵਿਚਕਾਰ, ਜਲੰਧਰ ‘ਚ ਇਸ ਸੀਜ਼ਨ ‘ਚ ਸਵਾਈਨ ਫਲੂ ਨਾਲ ਮੌਤ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਪੂਰੇ ਸੂਬੇ ‘ਚ ਹੁਣ ਤੱਕ ਸਵਾਈਨ ਫਲੂ ਨਾਲ ਸੰਕਰਮਿਤ ਪਾਏ ਗਏ ਮਰੀਜ਼ਾਂ ਦੀ ਗਿਣਤੀ 220 ਤੱਕ ਪਹੁੰਚ ਗਈ ਹੈ। ਮ੍ਰਿਤਕ ਵਿਅਕਤੀ ਦੀ ਉਮਰ 85 ਸਾਲ ਸੀ ਤੇ ਉਹ ਕ੍ਰੋਨਿਕ ਔਬਸਟ੍ਰਕਟਿਵ ਪਲਮਨਰੀ ਡਿਜ਼ੀਜ਼ (COPD) ਤੋਂ ਪੀੜਤ ਸੀ। ਉਨ੍ਹਾਂ ਦੀ ਸਵਾਈਨ ਫਲੂ ਦੀ ਜਾਂਚ ਪਹਿਲਾਂ ਪਾਜ਼ੀਟਿਵ ਆਈ ਸੀ ਤੇ ਉਨ੍ਹਾਂ ਦੇ ਮਾਮਲੇ ਨੂੰ ਸੂਬੇ ਵਿੱਚ ਸਵਾਈਨ ਫਲੂ ਨਾਲ ਹੋਈ ਪਹਿਲੀ ਸ਼ੱਕੀ ਮੌਤ ਵਜੋਂ ਦਰਜ ਕੀਤਾ ਗਿਆ ਹੈ।

ਮ੍ਰਿਤਕ ਦੀ ਪਛਾਣ ਜਮਸ਼ੇਰ ਖਾਸ ਦੇ ਤਾਜਪੁਰ ਵਾਸੀ ਮੂਲ ਰਾਜ (85) ਵਜੋਂ ਹੋਈ ਹੈ। ਉਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਮਰੀਜ਼ ਨੂੰ ਪਹਿਲਾਂ ਤੋਂ ਹੀ COPD ਦੀ ਬਿਮਾਰੀ ਸੀ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ਼ ਕਾਰਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਤੇ 2 ਸਤੰਬਰ ਨੂੰ GMC, ਅੰਮ੍ਰਿਤਸਰ ‘ਚ ਹੋਈ ਜਾਂਚ ਦੌਰਾਨ ਉਹ H1N1 ਪਾਜ਼ੀਟਿਵ ਪਾਏ ਗਏ ਸਨ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਇਮਿਊਨਿਟੀ ਕਮਜ਼ੋਰ ਸੀ ਤੇ ਉਹ ਪਹਿਲਾਂ ਤੋਂ ਹੀ COPD ਵਰਗੀਆਂ ਬਿਮਾਰੀਆਂ ਤੋਂ ਪੀੜਤ ਸਨ। ਇਸ ਲਈ ਜਦੋਂ ਤੱਕ ਰਸਮੀ ਸਿਹਤ ਆਡਿਟ ਨਹੀਂ ਹੋ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਮੌਤ ਦਾ ਅਸਲ ਕਾਰਨ H1N1 ਨੂੰ ਨਹੀਂ ਮੰਨਿਆ ਜਾ ਸਕਦਾ।

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਪੰਜਾਬ ‘ਚ ਹੁਣ ਤੱਕ 220 ਮਰੀਜ਼ ਸਵਾਈਨ ਫਲੂ ਪਾਜ਼ੀਟਿਵ ਪਾਏ ਗਏ ਹਨ। ਸੂਬੇ ‘ਚ ਸਭ ਤੋਂ ਵੱਧ ਮਾਮਲੇ ਲੁਧਿਆਣਾ (72) ਤੇ ਐਸਏਐਸ ਨਗਰ (36) ‘ਚ ਸਾਹਮਣੇ ਆਏ ਹਨ। ਇਸ ਤੋਂ ਬਾਅਦ ਪਟਿਆਲਾ (16), ਮੋਗਾ (11) ਤੇ ਜਲੰਧਰ (10) ਦਾ ਨੰਬਰ ਆਉਂਦਾ ਹੈ।

ਹੋਰ ਜ਼ਿਲ੍ਹਿਆਂ ‘ਚ ਮਾਮਲਿਆਂ ਦੀ ਗਿਣਤੀ ਸਿੰਗਲ ਡਿਜਿਟ ‘ਚ ਹੈ। ਰੂਪਨਗਰ ‘ਚ 9 ਤੇ ਸਭ ਤੋਂ ਘੱਟ ਫਾਜ਼ਿਲਕਾ ‘ਚ 1 ਮਾਮਲਾ ਸਾਹਮਣੇ ਆਇਆ ਹੈ। ਬਾਕੀ ਜ਼ਿਲ੍ਹਿਆਂ ‘ਚ ਮਾਮਲਿਆਂ ਦੀ ਗਿਣਤੀ 2 ਤੋਂ 8 ਦੇ ਵਿਚਕਾਰ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ H1N1 ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਤੇ ਇਸ ਸਾਲ ਹੁਣ ਤੱਕ ਸਾਹਮਣੇ ਆਇਆ ਸਟ੍ਰੇਨ ਨਵਾਂ ਜਾਂ ਬਦਲਿਆ ਹੋਇਆ (ਮਿਊਟੇਟਿਡ) ਨਹੀਂ ਪਾਇਆ ਗਿਆ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਜਲੰਧਰ ‘ਚ 85 ਸਾਲਾ ਮਰੀਜ਼ ਦੀ ਮੌਤ ਦਾ ਕਾਰਨ ਸਵਾਈਨ ਫਲੂ ਹੋਣ ਦੀ ਸੰਭਾਵਨਾ ਘੱਟ ਹੈ।

ਪੂਰੇ ਸੂਬੇ ‘ਚ ਜਨਵਰੀ ਤੋਂ ਹੁਣ ਤੱਕ ਸਵਾਈਨ ਫਲੂ ਲਈ 1,513 ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ‘ਚੋਂ 220 ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ‘ਚੋਂ 14 ਮਾਮਲੇ ਸ਼ੁੱਕਰਵਾਰ ਨੂੰ ਪਾਜ਼ੀਟਿਵ ਪਾਏ ਗਏ। ਮਾਮਲਿਆਂ ‘ਚ ਹਾਲੀਆ ਵਾਧਾ ਅਗਸਤ ਤੋਂ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਧੇ ਨਾਲ ਨਜਿੱਠਣ ਲਈ ਪੂਰੇ ਪੰਜਾਬ ‘ਚ ਫਲੂ ਕਾਰਨਰ ਅਤੇ ਆਈਸੋਲੇਸ਼ਨ ਯੂਨਿਟ ਵੀ ਬਣਾਏ ਗਏ ਹਨ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...