SYL ‘ਤੇ ਚੰਡੀਗੜ੍ਹ ‘ਚ 27 ਜਨਵਰੀ ਨੂੰ ਉੱਚ ਪੱਧਰੀ ਬੈਠਕ, CM ਮਾਨ ਤੇ ਨਾਇਬ ਸੈਣੀ ਵੀ ਰਹਿਣਗੇ ਮੌਜੂਦ

Updated On: 

24 Jan 2026 18:43 PM IST

SYL Meeting in Chandigarh: ਹਰਿਆਣਾ ਅਤੇ ਪੰਜਾਬ 'ਸਤਲੁਜ-ਯਮੁਨਾ ਲਿੰਕ (SYL) ਨਹਿਰ' 'ਤੇ ਚਰਚਾ ਕਰਨ ਲਈ ਇੱਕ ਵਾਰ ਫਿਰ ਮੀਟਿੰਗ ਕਰ ਰਹੇ ਹਨ। ਇਸ ਵਾਰ ਇਹ ਮੀਟਿੰਗ ਦਿੱਲੀ ਵਿੱਚ ਨਹੀਂ, ਸਗੋਂ ਚੰਡੀਗੜ੍ਹ ਵਿੱਚ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਕੋਈ ਵੀ ਕੇਂਦਰੀ ਮੰਤਰੀ ਸ਼ਾਮਲ ਨਹੀਂ ਹੋਵੇਗਾ।

SYL ਤੇ ਚੰਡੀਗੜ੍ਹ ਚ 27 ਜਨਵਰੀ ਨੂੰ ਉੱਚ ਪੱਧਰੀ ਬੈਠਕ, CM ਮਾਨ ਤੇ ਨਾਇਬ ਸੈਣੀ ਵੀ ਰਹਿਣਗੇ ਮੌਜੂਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ

Follow Us On

SYL Meeting in Chandigarh: ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਲੈ ਕੇ 27 ਜਨਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਬੈਠਕ ਆਯੋਜਿਤ ਕੀਤੀ ਗਈ ਹੈ। ਇਹ ਬੈਠਕ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀਆਂ ਦੇ ਵੰਡ ਸਬੰਧੀ ਵਿਵਾਦ ਦੇ ਹੱਲ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਪੰਜਾਬ- ਹਰਿਆਣਾ ਦੇ ਮੁੱਖ ਮੰਤਰੀ ਹੋਣਗੇ ਮੌਜੂਦ

ਇਸ ਉੱਚ ਪੱਧਰੀ ਬੈਠਕ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸ਼ਾਮਲ ਹੋਣਗੇ। ਉਨ੍ਹਾਂ ਦੇ ਨਾਲ ਹੀ ਦੋਵੇਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਬੈਠਕ ਵਿੱਚ ਮੌਜੂਦ ਰਹਿਣਗੇ, ਤਾਂ ਜੋ ਮਸਲੇ ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਇਸ ਵਾਰ ਇਹ ਮੀਟਿੰਗ ਦਿੱਲੀ ਵਿੱਚ ਨਹੀਂ ਹੋਵੇਗੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਿੱਚ ਕੋਈ ਵੀ ਕੇਂਦਰੀ ਮੰਤਰੀ ਸ਼ਾਮਲ ਨਹੀਂ ਹੋਵੇਗਾ।

ਜਾਣਕਾਰੀ ਮੁਤਾਬਕ, ਇਹ ਬੈਠਕ 27 ਜਨਵਰੀ ਨੂੰ ਸਵੇਰੇ 9:30 ਵਜੇ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿੱਚ ਹੋਵੇਗੀ। ਬੈਠਕ ਦੌਰਾਨ ਐਸਵਾਈਐਲ ਨਹਿਰ ਨਾਲ ਜੁੜੇ ਸਾਰੇ ਪੱਖਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਵਿਵਾਦ ਦਾ ਕੋਈ ਟਿਕਾਊ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

SYL ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਹੋਈਆਂ ਬੈਠਕਾਂ

ਗੌਰਤਲਬ ਹੈ ਕਿ, SYL ਨਹਿਰ ਵਿਵਾਦ ਦੇ ਨਿਪਟਾਰੇ ਲਈ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੀ ਪਹਿਲ ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚਿਆ ਜਾ ਸਕਿਆ। 27 ਜਨਵਰੀ ਦੀ ਇਹ ਬੈਠਕ ਦੋਵੇਂ ਸੂਬਿਆਂ ਲਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਅਤੇ ਸਭ ਦੀ ਨਜ਼ਰ ਇਸ ‘ਤੇ ਟਿਕੀਆਂ ਹੋਈਆਂ ਹਨ।

Related Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ: ਵਿਦੇਸ਼ੀ ਹਥਿਆਰਾਂ ਸਮੇਤ 3 ਗ੍ਰਿਫ਼ਤਾਰ, ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ
ਸ੍ਰੀ ਹਰਿਮੰਦਰ ਸਾਹਿਬ ਸਰੋਵਰ ‘ਚ ਵਜ਼ੂ ਕਰਨ ਵਾਲੇ ਦੀ ਸ਼ਿਕਾਇਤ ਦਰਜ, ਨਿਹੰਗ ਸਿੰਘ ਪਹੁੰਚੇ ਗਾਜ਼ੀਆਬਾਦ, ਬੋਲੇ- ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ
ਸਰਹਿੰਦ ਰੇਲਵੇ ਸਟੇਸ਼ਨ ‘ਤੇ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ, ਡਰਾਈਵਰ ਜ਼ਖ਼ਮੀ; RDX ਹਮਲੇ ਦਾ ਸ਼ੱਕ
ਹੁਸ਼ਿਆਰਪੁਰ ‘ਚ ਚਾਰ ਅੱਤਵਾਦੀ ਗ੍ਰਿਫ਼ਤਾਰ, 2.5 ਕਿਲੋ IED ਤੇ ਦੋ ਪਿਸਤੌਲ ਬਰਾਮਦ; BKI ਦੇ ਇਸ਼ਾਰੇ ‘ਤੇ ਰਚੀ ਸਾਜ਼ਿਸ਼
ਪੰਨੂ ਖਿਲਾਫ ਦਿੱਲੀ ਵਿੱਚ FIR, ਗਣਤੰਤਰ ਦਿਵਸ ‘ਤੇ ਦਿੱਤੀ ਸੀ ਹਮਲੇ ਦੀ ਧਮਕੀ, ਪੋਸਟਰ ਲਗਾਉਣ ਦਾ ਕੀਤਾ ਸੀ ਝੂਠਾ ਦਾਅਵਾ
ਮੁੱਖ ਮੰਤਰੀ ਸਿਹਤ ਯੋਜਨਾ: AAP ਆਗੂਆਂ ਨੇ ਵਲੰਟੀਅਰਾਂ ਨੂੰ ਵੰਡੀਆਂ ਮਸ਼ੀਨਾਂ, ਬਣਨਗੇ ਮੁਫ਼ਤ ਹੈਲਥ ਕਾਰਡ