SYL ਨੂੰ ਲੈ ਕੇ ਪੰਜਾਬ-ਹਰਿਆਣਾ ਵਿਚਾਲੇ ਹੋਈ ਬੈਠਕ, CM ਮਾਨ ਤੇ ਸੀਐਮ ਸੈਣੀ ਰਹੇ ਮੌਜੂਦ
SYL Meeting in Chandigarh: ਚੰਡੀਗੜ੍ਹ ਵਿੱਚ SYL ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਬੈਠਕ ਹੋਈ। ਸੀਐਮ ਮਾਨ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਦਾ ਹੱਲ ਨਿਕਲਣਾ ਚਾਹੀਦਾ ਹੈ। ਇਹ ਬਜ਼ੁਰਗਾਂ ਦੀ ਲੜਾਈ ਸੀ। ਹਰਿਆਣਾ ਸਾਡਾ ਛੋਟਾ ਭਰਾ ਹੈ। ਸਾਰੀਆਂ ਨੂੰ ਬਣਦਾ ਹੱਲ ਮਿਲਣਾ ਚਾਹੀਦਾ ਹੈ। ਅਸੀਂ ਨਵੀਂ ਪੀੜੀ ਹਾਂ ਇਸ ਮੁੱਦੇ ਦੇ ਹੱਲ ਲਈ ਹਰ ਬਣਦੀ ਕੋਸ਼ਿਸ਼ ਕਰਾਂਗੇ।
ਚੰਡੀਗੜ੍ਹ ਦੇ ਹੋਟਲ ਤਾਜ ਵਿੱਚ SYL ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਬੈਠਕ ਹੋਈ। ਇਸ ਬੈਠਕ ਵਿੱਚ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ। ਇਸ ਬੈਠਕ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪਾਣੀਆਂ ਦੇ ਮੁੱਦੇ ਨੂੰ ਲੈ ਕੇ ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਬੈਠਕ ਬਹੁਤ ਚੰਗੇ ਮਾਹੌਲ ਵਿੱਚ ਹੋਈ ਹੈ ਅਤੇ ਨਤੀਜੇ ਵੀ ਚੰਗੇ ਆਉਣਗੇ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ SYL ਦਾ ਮੁੱਦ ਬਹੁਤ ਪੁਰਾਣਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਪੱਖ ਰੱਖਿਆ ਅਤੇ ਸੀਐਮ ਸੈਣੀ ਨੇ ਆਪਣਾ ਪੱਖ ਰੱਖਿਆ ਹੈ। ਕੇਂਦਰ ਅਤੇ ਸੁਪਰੀਮ ਕੋਰਟ ਨੇ ਸਾਨੂੰ ਮਿਲ ਕੇ ਹੱਲ ਕੱਢਣ ਲਈ ਕਿਹਾ ਹੈ। ਅਸੀਂ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਚਲਾਂਗੇ। ਦੋਵਾਂ ਸੂਬਿਆਂ ਦੇ ਅਧਿਕਾਰੀ ਬੈਠ ਕੇ ਹੱਲ ਲੱਭਣਗੇ ਅਤੇ ਆਪਣੇ ਮੁੱਖ ਮੰਤਰੀਆਂ ਨੂੰ ਰਿਪੋਰਟ ਦੇਣਗੇ। ਉਸ ਤੋਂ ਬਾਅਦ ਅਸੀਂ ਦੋਵੇਂ ਮੁੱਖ ਮੰਤਰੀ ਫੋਨ ਤੇ ਜਾਂ ਬੈਠਕ ਕੇ ਇਸ ਗੱਲ ‘ਤੇ ਚਰਚਾ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਪਾਣੀ ਤੈਅ ਹੋ ਜਾਵੇ, ਤਾਂ ਨਹਿਰਾਂ ਵੀ ਬਣਾ ਲਵਾਂਗੇ।
SYL ਦੇ ਅਹਿਮ ਮੁੱਦੇ ‘ਤੇ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਗੱਲਬਾਤ, ਚੰਡੀਗੜ੍ਹ ਤੋਂ LIVE ….. SYL के महत्वपूर्ण मुद्दे पर मीटिंग के बाद मीडिया सहयोगियों के साथ बातचीत, चंडीगढ़ से LIVE https://t.co/8cDrcQQTJR
— Bhagwant Mann (@BhagwantMann) January 27, 2026
ਸੀਐਮ ਮਾਨ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਦਾ ਹੱਲ ਨਿਕਲਣਾ ਚਾਹੀਦਾ ਹੈ। ਇਹ ਬਜ਼ੁਰਗਾਂ ਦੀ ਲੜਾਈ ਸੀ। ਹਰਿਆਣਾ ਸਾਡਾ ਦੁਸ਼ਮਣ ਨਹੀਂ, ਛੋਟਾ ਭਰਾ ਹੈ। ਸਾਰੀਆਂ ਨੂੰ ਬਣਦਾ ਹੱਲ ਮਿਲਣਾ ਚਾਹੀਦਾ ਹੈ। ਅਸੀਂ ਨਵੀਂ ਪੀੜੀ ਹਾਂ ਇਸ ਮੁੱਦੇ ਦੇ ਹੱਲ ਲਈ ਹਰ ਬਣਦੀ ਕੋਸ਼ਿਸ਼ ਕਰਾਂਗੇ। ਮੁੱਖ ਮੰਤਰੀ ਮਾਨ ਨੇ ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਹੀ ਇਹ ਬੈਠਕ ਹੋਈ ਹੈ।
ਇਹ ਵੀ ਪੜ੍ਹੋ
ਗੁਰੂਆਂ ਦੀ ਬਾਣੀ ਕਰ ਰਹੀ ਮਾਰਗ ਦਰਸ਼ਨ- ਸੀਐਮ ਸੈਣੀ
ਇਸ ਦੌਰਾਨ ਮੁੱਖ ਮੰਤਰੀ ਹਰਿਆਣਾ ਨੇ ਕਿਹਾ ਕਿ ਗੁਰੂਆਂ ਦੀ ਬਾਣੀ ਸਾਨੂੰ ਮਾਰਗ ਦਰਸ਼ਨ ਦੇ ਰਹੀ ਹੈ। ਉਨ੍ਹਾਂ ਨੇ ਗੁਰੂ ਸਾਹਿਬ ਨੇ ਕਿਹਾ ਹੈ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ। ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਹਹਿਆਣਾ ਦੇ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਸਣੇ ਦੋਵਾਂ ਸੂਬਿਆਂ ਦੇ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ। ਇਹ ਮੀਟਿੰਗ ਬਹੁਤ ਹੀ ਖੁਸ਼ਨੁਮਾ ਮਾਹੌਲ ਵਿੱਚ ਹੋਈ ਹੈ।

SYL ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਹੋਈਆਂ ਬੈਠਕਾਂ
ਗੌਰਤਲਬ ਹੈ ਕਿ, SYL ਨਹਿਰ ਵਿਵਾਦ ਦੇ ਨਿਪਟਾਰੇ ਲਈ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੀ ਪਹਿਲ ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚਿਆ ਜਾ ਸਕਿਆ। ਇਹ ਬੈਠਕ ਦੋਵੇਂ ਸੂਬਿਆਂ ਲਈ ਕਾਫ਼ੀ ਅਹਿਮ ਹੈ।


