SYL ਦੇ ਮੁੱਦੇ ਨੂੰ ਲੈ ਕੇ ਅੱਜ ਚੰਡੀਗੜ੍ਹ 'ਚ ਹੋਵੇਗੀ ਮੀਟਿੰਗ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਸ਼ਾਮ 4 ਵਜੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕਰਨਗੇ ਬੈਠਕ | SYL meeting will be held in Chandigarh Know in Punjabi Punjabi news - TV9 Punjabi

SYL ਦੇ ਮੁੱਦੇ ਨੂੰ ਲੈ ਕੇ ਅੱਜ ਚੰਡੀਗੜ੍ਹ ‘ਚ ਹੋਵੇਗੀ ਮੀਟਿੰਗ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਸ਼ਾਮ 4 ਵਜੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕਰਨਗੇ ਬੈਠਕ

Updated On: 

28 Dec 2023 09:12 AM

ਹਰਿਆਣਾ ਸਰਕਾਰ ਨੇ ਉਮੀਦ ਜਤਾਈ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਸਹਿਯੋਗ ਕਰੇਗੀ। ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ 2022 ਅਤੇ 4 ਜਨਵਰੀ 2023 ਨੂੰ ਮੀਟਿੰਗਾਂ ਹੋਈਆਂ ਸਨ। ਪਹਿਲੀ ਮੀਟਿੰਗ ਵਿੱਚ ਜਲ ਸ਼ਕਤੀ ਮੰਤਰੀ ਵੀ ਮੌਜੂਦ ਸਨ। ਇਹ SYL ਦੇ ਮੁੱਦੇ ਨੂੰ ਲੈ ਕੇ ਤੀਜ਼ੀ ਬੈਠਕ ਹੈ। ਇਸ ਤੋਂ ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

SYL ਦੇ ਮੁੱਦੇ ਨੂੰ ਲੈ ਕੇ ਅੱਜ ਚੰਡੀਗੜ੍ਹ ਚ ਹੋਵੇਗੀ ਮੀਟਿੰਗ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਸ਼ਾਮ 4 ਵਜੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕਰਨਗੇ ਬੈਠਕ
Follow Us On

SYL ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਵੇਗੀ। ਇਹ ਬੈਠਕ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। SYL ਦੇ ਮੁੱਦੇ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਇਹ ਤੀਜੀ ਮੀਟਿੰਗ ਹੈ। ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਐਸਵਾਈਐਲ ਨਹਿਰ ਦੀ ਉਸਾਰੀ ਨਾਲ ਸਬੰਧਤ ਕਿਸੇ ਵੀ ਅੜਿੱਕੇ ਜਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੀਟਿੰਗ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ। ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਸੀ ਪਰ ਉਹ ਪਹਿਲਾਂ ਵਾਂਗ ਇਸ ਗੱਲ ‘ਤੇ ਅੜੇ ਹੋਏ ਹਨ ਕਿ ਉਨ੍ਹਾਂ ਦੇ ਸੂਬੇ ਕੋਲ ਵੰਡਣ ਲਈ ਵਾਧੂ ਪਾਣੀ ਨਹੀਂ ਹੈ।

ਪਾਣੀ ਦੀ ਵੰਡ ਦਾ ਵਿਵਾਦ ਵੱਖਰਾ ਮੁੱਦਾ- CM ਹਰਿਆਣਾ

ਇਸ ਦੇ ਨਾਲ ਹੀ ਮਨੋਹਰ ਲਾਲ ਕਹਿੰਦੇ ਰਹੇ ਹਨ ਕਿ ਐਸਵਾਈਐਲ ਦੇ ਨਿਰਮਾਣ ਦਾ ਰਾਜਾਂ ਵਿੱਚ ਪਾਣੀ ਦੀ ਵੰਡ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪਾਣੀ ਦੀ ਵੰਡ ਦਾ ਵਿਵਾਦ ਵੱਖਰਾ ਮੁੱਦਾ ਹੈ, ਜਿਸ ਨੂੰ ਅਥਾਰਟੀ ਹੱਲ ਕਰੇਗੀ। ਹਰਿਆਣਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਐਸ.ਵਾਈ.ਐਲ. ਨੂੰ ਲੈ ਕੇ 4 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ ਸਨ।

ਪਹਿਲੀਆਂ ਦੋ ਮੀਟਿੰਗਾਂ ਬੇਸਿੱਟਾ ਰਹੀਆਂ

ਹਰਿਆਣਾ ਸਰਕਾਰ ਨੇ ਉਮੀਦ ਜਤਾਈ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਸਹਿਯੋਗ ਕਰੇਗੀ। ਇਸ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ 2022 ਅਤੇ 4 ਜਨਵਰੀ 2023 ਨੂੰ ਮੀਟਿੰਗਾਂ ਹੋਈਆਂ ਸਨ। ਪਹਿਲੀ ਮੀਟਿੰਗ ਵਿੱਚ ਜਲ ਸ਼ਕਤੀ ਮੰਤਰੀ ਵੀ ਮੌਜੂਦ ਸਨ। ਹਰਿਆਣਾ ਸਰਕਾਰ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਐਸਵਾਈਐਲ ਤੇ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ।

ਐਸਵਾਈਐਲ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਹਰਿਆਣਾ ਇਹ ਵੀ ਮੁੱਦਾ ਉਠਾਉਂਦਾ ਰਿਹਾ ਹੈ ਕਿ ਐਸਵਾਈਐਲ ਦਾ ਨਿਰਮਾਣ ਨਾ ਹੋਣ ਕਾਰਨ ਉਨ੍ਹਾਂ ਦੇ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਨਹਿਰ ਦੇ ਨਿਰਮਾਣ ਦੇ ਮੁਕੰਮਲ ਹੋਣ ਨਾਲ ਹਰਿਆਣਾ ਦੇ ਕਿਸਾਨਾਂ ਨੂੰ ਸਿੰਚਾਈ ਲਈ ਵਾਧੂ ਪਾਣੀ ਮਿਲੇਗਾ, ਜਿਸ ਨਾਲ ਨਾ ਸਿਰਫ਼ ਉਤਪਾਦਨ ਵਧੇਗਾ ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

Exit mobile version