AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਪਾ ਨਗਰ ਕੌਂਸਲ: ਜਿੱਤ ਦੇ ਜਸ਼ਨ ਦੌਰਾਨ ਔਰਤ ‘ਤੇ ਚੜ੍ਹਾ ਦਿੱਤੀ ਗੱਡੀ, ਅਕਾਲੀ ਉਮੀਦਵਾਰ ਤੇ ਸਮਰਥਕਾਂ ‘ਤੇ ਲੱਗਿਆ ਇਲਜ਼ਾਮ

ਇਸ ਮੌਕੇ ਸਥਾਨਕ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋਡ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਜਾਣਬੁਝ ਕੇ ਉਨ੍ਹਾਂ ਦੇ ਮਹੱਲੇ 'ਚ ਆ ਕੇ ਮਾਹੌਲ ਖ਼ਰਾਬ ਕੀਤਾ ਗਿਆ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਜਿੱਥੇ ਉਨ੍ਹਾਂ ਨੇ ਔਰਤ ਨੂੰ ਜ਼ਖਮੀ ਕੀਤਾ, ਉੱਥੇ ਹੀ ਉਹ ਗਲੀ 'ਚ ਛੋਟੇ ਬੱਚਿਆਂ ਉੱਪਰ ਵੀ ਗੱਡੀ ਚੜਾ ਸਕਦੇ ਸਨ।

ਤਪਾ ਨਗਰ ਕੌਂਸਲ: ਜਿੱਤ ਦੇ ਜਸ਼ਨ ਦੌਰਾਨ ਔਰਤ 'ਤੇ ਚੜ੍ਹਾ ਦਿੱਤੀ ਗੱਡੀ, ਅਕਾਲੀ ਉਮੀਦਵਾਰ ਤੇ ਸਮਰਥਕਾਂ 'ਤੇ ਲੱਗਿਆ ਇਲਜ਼ਾਮ
ਤਪਾ ਨਗਰ ਕੌਂਸਲ: ਜਿੱਤ ਦੇ ਜਸ਼ਨ ਦੌਰਾਨ ਮਹਿਲਾ ‘ਤੇ ਚੜ੍ਹਾ ਦਿੱਤੀ ਗੱਡੀ
pradeepkumar
| Updated On: 29 May 2026 17:16 PM IST
Share

ਤਪਾ ਨਗਰ ਕੌਂਸਲ ਚੋਣਾਂ ‘ਚ ਜਿੱਤ ਦੇ ਜਸ਼ਨ ਦੌਰਾਨ ਜੇਤੂ ਉਮੀਦਵਾਰ ਤੇ ਉਸ ਦੇ ਸਮਰਥਕਾਂ ‘ਤੇ ਇੱਕ ਮਹਿਲਾ ‘ਤੇ ਗੱਡੀ ਚੜ੍ਹਾਉਣ ਦਾ ਇਲਜ਼ਾਮ ਲੱਗ ਰਿਹਾ ਹੈ। ਇਲਜ਼ਾਮ ਹੈ ਕਿ ਵਾਰਡ ਨੰਬਰ- 8 ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਤੇ ਉਨ੍ਹਾਂ ਦੇ ਸਮਰਥਕਾਂ ਨੇ ਚੋਣ ਹਾਰੇ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ ਰਾਜੂ ਖਾਨ ਦੀ ਪਤਨੀ ਰਾਣੀ ਉੱਪਰ ਗੱਡੀ ਚੜ੍ਹਾ ਦਿੱਤੀ।

ਗੁਰਮੀਤ ਸਿੰਘ ਰੋਡ ਦੇ ਸਮਰਥਕਾਂ ‘ਤੇ ਗੁੰਡਾਗਰਦੀ ‘ਦੇ ਇਲਜ਼ਾਮ ਲੱਗ ਰਹੇ ਹਨ। ਦੱਸਿਆ ਗਿਆ ਕਿ ਅਕਾਲੀ ਸਮਰਥਕਾਂ ਨੇ ਜਾਣਬੁਝ ਕੇ ਘਰ ਦੇ ਕੋਲ ਗੱਡੀ ਲਿਜਾ ਕੇ ਨਾਜਮ ਹੁਸੈਨ ਦੀ ਪਤਨੀ ‘ਤੇ ਗੱਡੀ ਚੜਾ ਦਿੱਤੀ। ਇਸ ਤੋਂ ਬਾਅਦ ਉਹ ਕਾਫੀ ਦੂਰ ਤੱਕ ਮਹਿਲਾ ਨੂੰ ਘਸੀਟਦੇ ਲੈ ਗਏ। ਇਸ ਦੌਰਾਨ ਮਹਿਲਾ ਜ਼ਖਮੀ ਹੋ ਗਈ, ਜਿਸ ਨੂੰ ਤਪਾ ਮੰਡੀ ਤੋਂ ਬਰਨਾਲਾ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।

ਇਸ ਮੌਕੇ ਸਥਾਨਕ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋਡ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਜਾਣਬੁਝ ਕੇ ਉਨ੍ਹਾਂ ਦੇ ਮਹੱਲੇ ‘ਚ ਆ ਕੇ ਮਾਹੌਲ ਖ਼ਰਾਬ ਕੀਤਾ ਗਿਆ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਜਿੱਥੇ ਉਨ੍ਹਾਂ ਨੇ ਔਰਤ ਨੂੰ ਜ਼ਖਮੀ ਕੀਤਾ, ਉੱਥੇ ਹੀ ਉਹ ਗਲੀ ‘ਚ ਛੋਟੇ ਬੱਚਿਆਂ ਉੱਪਰ ਵੀ ਗੱਡੀ ਚੜਾ ਸਕਦੇ ਸਨ।

ਦੂਜੇ ਪਾਸੇ, ਗੁੱਸੇ ‘ਚ ਲੋਕਾਂ ਨੇ ਇਸ ਘਟਨਾ ਤੋਂ ਬਾਅਦ ਸਕਾਰਪੀਓ ਗੱਡੀ ਦੀ ਭੰਨ ਤੋੜ ਕਰ ਦਿੱਤੀ । ਨਾਜ਼ਮ ਹੁਸੈਨ ਨੇ ਅਕਾਲੀ ਦਲ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਤੇ ਉਨ੍ਹਾਂ ਦੇ ਸਮਰਥਕਾਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਪਤਨੀ ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਗੱਡੀ ‘ਚ ਲੋਹੇ ਦੀਆਂ ਰਾਡਾਂ ਤੇ ਪਟਾਕੇ ਵੱਡੀ ਮਾਤਰਾ ‘ਚ ਮਿਲੇ ਹਨ।

ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜੇਤੂ ਉਮੀਦਵਾਰ ਗੁਰਮੀਤ ਸਿੰਘ ਰੋਡ ਨੇ ਮੀਡੀਆ ਤੋਂ ਪਾਸਾ ਵੱਟਿਆ ਹੈ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...