AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇੰਗਲੈਂਡ ‘ਚ ਤਰਨਤਾਰਨ ਦੇ ਨੌਜਵਾਨ ਦਾ ਕਿਰਚ ਮਾਰ ਕੇ ਕਤਲ, 3 ਭੈਣਾਂ ਦਾ ਇਕਲੌਤਾ ਸੀ ਭਰਾ

ਤਰਨਤਾਰਨ ਦੇ ਕਸਬਾ ਖੇਮਕਰਨ ਤੋਂ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਏ ਇੱਕ ਪੰਜਾਬੀ ਨੌਜਵਾਨ ਦਾ ਉੱਥੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਇੱਕ ਅਣਪਛਾਤੇ ਨੌਜਵਾਨ ਵੱਲੋਂ ਪਿੱਛੋਂ ਦੀ ਤੇਜ਼ਧਾਰ ਹਥਿਆਰ ਨਾਲ ਤਾਬੜਤੋੜ ਵਾਰ ਕੀਤੇ ਗਏ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇੰਗਲੈਂਡ 'ਚ ਤਰਨਤਾਰਨ ਦੇ ਨੌਜਵਾਨ ਦਾ ਕਿਰਚ ਮਾਰ ਕੇ ਕਤਲ, 3 ਭੈਣਾਂ ਦਾ ਇਕਲੌਤਾ ਸੀ ਭਰਾ
nishan-sahota-tarantaran
| Published: 12 Jun 2026 19:29 PM IST
Share

ਤਰਨਤਾਰਨ ਦੇ ਕਸਬਾ ਖੇਮਕਰਨ ਤੋਂ ਰੋਜ਼ੀ-ਰੋਟੀ ਕਮਾਉਣ ਲਈ ਇੰਗਲੈਂਡ ਗਏ ਇੱਕ ਪੰਜਾਬੀ ਨੌਜਵਾਨ ਦਾ ਉੱਥੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇੰਗਲੈਂਡ ਦੇ ਸਾਊਥਾਲ ਸ਼ਹਿਰ ਵਿੱਚ ਇੱਕ ਅਣਪਛਾਤੇ ਨੌਜਵਾਨ ਵੱਲੋਂ ਪਿੱਛੋਂ ਦੀ ਤੇਜ਼ਧਾਰ ਹਥਿਆਰ ਨਾਲ ਤਾਬੜਤੋੜ ਵਾਰ ਕੀਤੇ ਗਏ, ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕਰੀਬ 4 ਸਾਲ ਪਹਿਲਾਂ ਹੀ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਪੰਜਾਬ ਤੋਂ ਇੰਗਲੈਂਡ ਆਇਆ ਸੀ। ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਆਪਣਾ ਕੰਮ ਖ਼ਤਮ ਕਰਕੇ ਬਾਹਰ ਨਿਕਲਿਆ ਸੀ, ਤਾਂ ਅਚਾਨਕ ਉਸ ‘ਤੇ ਇਹ ਘਾਤਕ ਹਮਲਾ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਇਸ ਦਰਦਨਾਕ ਘਟਨਾ ਦੀ ਸੂਚਨਾ ਉਸ ਦੇ ਨਾਲ ਉੱਥੇ ਰਹਿਣ ਵਾਲੇ ਹੋਰ ਪੰਜਾਬੀ ਨੌਜਵਾਨਾਂ ਰਾਹੀਂ ਮਿਲੀ। ਫਿਲਹਾਲ, ਸਾਊਥਾਲ ਦੀ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਗੁਰਭੇਜ ਸਿੰਘ

ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਸਰਹੱਦੀ ਕਸਬੇ ਖੇਮਕਰਨ ਦੇ ਨਜ਼ਦੀਕੀ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ। ਗੁਰਭੇਜ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਅਤੇ ਨੌਕਰੀ ਕਰਨ ਲਈ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

‘ਸਾਨੂੰ ਕੁਝ ਨਹੀਂ ਚਾਹੀਦਾ, ਸਾਡਾ ਭਰਾ ਵਾਪਸ ਲਿਆਓ’

ਇਸ ਖ਼ੂਨੀ ਵਾਰਦਾਤ ਦੇ ਪਿੱਛੇ ਕੀ ਕਾਰਨ ਸਨ ਅਤੇ ਇਹ ਪੂਰਾ ਘਟਨਾਕ੍ਰਮ ਕਿਸ ਵਜ੍ਹਾ ਕਰਕੇ ਹੋਇਆ, ਇਸ ਬਾਰੇ ਅਜੇ ਤੱਕ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। ਫਿਲਹਾਲ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਇੰਗਲੈਂਡ ਦੇ ਸਥਾਨਕ ਹਸਪਤਾਲ ਵਿੱਚ ਰੱਖਿਆ ਗਿਆ ਹੈ। ਗੁਰਭੇਜ ਦੀ ਵੱਡੀ ਭੈਣ ਦਲਜੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਲੰਘੇ ਐਤਵਾਰ ਨੂੰ ਹੀ ਉਸ ਦੀ ਆਪਣੇ ਭਰਾ ਨਾਲ ਫ਼ੋਨ ‘ਤੇ ਗੱਲਬਾਤ ਹੋਈ ਸੀ, ਪਰ ਉਸ ਵੇਲੇ ਉਸ ਨੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਜਾਂ ਖ਼ਤਰੇ ਬਾਰੇ ਕੋਈ ਗੱਲ ਨਹੀਂ ਸੀ ਕੀਤੀ। ਭੈਣ ਨੇ ਰੋਂਦਿਆਂ ਸਰਕਾਰਾਂ ਅੱਗੇ ਗੁਹਾਰ ਲਗਾਈ ਕਿ, “ਸਾਨੂੰ ਹੁਣ ਹੋਰ ਕੁਝ ਨਹੀਂ ਚਾਹੀਦਾ, ਬੱਸ ਸਾਡੇ ਭਰਾ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਸਹੀ-ਸਲਾਮਤ ਸਾਡੇ ਘਰ ਪਹੁੰਚਾਇਆ ਜਾਵੇ।”

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...