AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਤਰਨਜੀਤ ਸਿੰਘ ਸੰਧੂ, ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜਨ ਦਾ ਦਿੱਤਾ ਸੰਦੇਸ਼

ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਵੀ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੱਕ ਇਤਿਹਾਸਕ ਨਾਟਕ ਵਿੱਚ ਵੀ ਸ਼ਿਰਕਤ ਕਰਨਗੇ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਤਰਨਜੀਤ ਸਿੰਘ ਸੰਧੂ, ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜਨ ਦਾ ਦਿੱਤਾ ਸੰਦੇਸ਼
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਤਰਨਜੀਤ ਸਿੰਘ ਸੰਧੂ
lalit-sharma
| Updated On: 10 Aug 2026 10:57 AM IST
Share

ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਾਲ ਉਨ੍ਹਾਂ ਦਾ ਪੁਰਾਣਾ ਪਿਛੋਕੜ ਅਤੇ ਪਰਿਵਾਰਕ ਲਗਾਅ ਹੈ। ਜਦੋਂ ਵੀ ਉਹ ਅੰਮ੍ਰਿਤਸਰ ਆਉਂਦੇ ਹਨ, ਦਰਬਾਰ ਸਾਹਿਬ ਮੱਥਾ ਟੇਕਣਾ ਉਨ੍ਹਾਂ ਦੀ ਪਰੰਪਰਾ ਰਹੀ ਹੈ।

ਉਨ੍ਹਾਂ ਨੇ ਸਿੱਖ ਇਤਿਹਾਸ ਦੇ ਅਹਿੰਸਕ ਮੋਰਚਿਆਂ, ਵਿਸ਼ੇਸ਼ ਤੌਰ ‘ਤੇ ‘ਗੁਰੂ ਕਾ ਬਾਗ’ ਅਤੇ ‘ਚਾਬੀਆਂ ਵਾਲੇ ਮੋਰਚੇ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ 1920 ਤੋਂ 1926 ਤੱਕ ਅੰਗਰੇਜ਼ੀ ਹਕੂਮਤ ਖ਼ਿਲਾਫ਼ ਚਲਾਏ ਗਏ ਦੇਸ਼ ਦੇ ਪਹਿਲੇ ਸਫ਼ਲ ਅਹਿੰਸਕ ਮੋਰਚੇ ਸਨ। ਇਨ੍ਹਾਂ ਮੋਰਚਿਆਂ ਵਿੱਚ ਸਿੱਖ, ਹਿੰਦੂ ਅਤੇ ਮੁਸਲਮਾਨ ਸਾਰਿਆਂ ਨੇ ਰਲ ਕੇ ਹਿੱਸਾ ਲਿਆ ਸੀ। ਸੰਧੂ ਨੇ ਜ਼ੋਰ ਦਿੱਤਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਸ਼ਾਨਦਾਰ ਵਿਰਾਸਤ ਅਤੇ ਇਤਿਹਾਸ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਜਾਣਗੇ- ਤਰਨਜੀਤ ਸੰਧੂ

ਆਪਣੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਭਗਵਾਨ ਵਾਲਮੀਕਿ ਮੰਦਰ ਵਿਖੇ ਵੀ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੱਕ ਇਤਿਹਾਸਕ ਨਾਟਕ ਵਿੱਚ ਵੀ ਸ਼ਿਰਕਤ ਕਰਨਗੇ।

ਸਿੱਖਿਆ ਤੇ ਤਕਨਾਲੋਜੀ ਸ਼ਭ ਤੋਂ ਵੱਡਾ ਜ਼ਰੀਆ

ਸਿੱਖਿਆ ਦੇ ਮਹੱਤਵ ‘ਤੇ ਚਰਚਾ ਕਰਦਿਆਂ ਉਨ੍ਹਾਂ 1917 ਵਿੱਚ ਸਰਹਾਲੀ ਵਿਖੇ ਸਥਾਪਿਤ ਸਕੂਲ ਦੀ ਉਦਾਹਰਣ ਦਿੱਤੀ। ਜਿੱਥੋਂ ਪੜ੍ਹ ਕੇ ਕਈ ਦੇਸ਼ ਪ੍ਰਸਿੱਧ ਜਰਨੈਲ, ਓਲੰਪੀਅਨ ਅਤੇ ਉਪ-ਕੁਲਪਤੀ ਨਿਕਲੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ ਅਤੇ ਤਕਨਾਲੋਜੀ ਹੀ ਸਭ ਤੋਂ ਵੱਡਾ ਜ਼ਰੀਆ ਹਨ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50 ਵਿਦਿਆਰਥੀ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ 6 ਹਫ਼ਤਿਆਂ ਦੀ ਸਿਖਲਾਈ ਪੂਰੀ ਕਰ ਰਹੇ ਹਨ। ਸੰਧੂ ਨੇ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਅੰਮ੍ਰਿਤਸਰ ਦੇ ਵਿਕਾਸ ਅਤੇ ਨੌਜਵਾਨਾਂ ਦੇ ਸ਼ਕਤੀਕਰਨ ‘ਤੇ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...