AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ਦੇ ਨਵੇਂ LG ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਵਿਸ਼ੇਸ਼ ਸਨਮਾਨ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਸ੍ਰੀ ਤਰਨਜੀਤ ਸਿੰਘ ਸੰਧੂ, ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਆਪਣੀ ਨਵੀਂ ਅਤੇ ਵੱਕਾਰੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅੱਜ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ।

ਦਿੱਲੀ ਦੇ ਨਵੇਂ LG ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਵਿਸ਼ੇਸ਼ ਸਨਮਾਨ
ਦਿੱਲੀ ਦੇ LG ਤਰਨਜੀਤ ਸੰਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, SGPC ਵੱਲੋਂ ਸਨਮਾਨ
lalit-sharma
| Updated On: 16 Mar 2026 10:49 AM IST

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਸ੍ਰੀ ਤਰਨਜੀਤ ਸਿੰਘ ਸੰਧੂ, ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਆਪਣੀ ਨਵੀਂ ਅਤੇ ਵੱਕਾਰੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਅੱਜ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਪਰਿਵਾਰਕ ਵਿਰਾਸਤ ਅਤੇ ਗੁਰੂ ਘਰ ਨਾਲ ਅਥਾਹ ਸ਼ਰਧਾ

ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੰਧੂ ਕਾਫੀ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਆਪਣੇ ਪਰਿਵਾਰਕ ਪਿਛੋਕੜ ਅਤੇ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੀ ਡੂੰਘੀ ਸ਼ਰਧਾ ਦਾ ਜ਼ਿਕਰ ਕਰਦਿਆਂ ਕਿਹਾ, “ਦਰਬਾਰ ਸਾਹਿਬ ਨੇ ਹਮੇਸ਼ਾ ਮੇਰੇ ਪਰਿਵਾਰ ਨੂੰ ਸ਼ਕਤੀ ਅਤੇ ਅਸੀਸਾਂ ਦਿੱਤੀਆਂ ਹਨ।

ਮੇਰੇ ਦਾਦਾ ਸ. ਤੇਜਾ ਸਿੰਘ ਸਮੁੰਦਰੀ ਜੀ ਨੇ ‘ਚਾਬੀਆਂ ਦੇ ਮੋਰਚੇ’ ਅਤੇ ‘ਗੁਰੂ ਕਾ ਬਾਗ ਮੋਰਚੇ’ ਵਰਗੇ ਇਤਿਹਾਸਕ ਸਿੱਖ ਸੰਘਰਸ਼ਾਂ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ। ਅੱਜ ਮੈਂ ਉਹੀ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰਕੇ ਆਪਣੀ ਨਵੀਂ ਜ਼ਿੰਮੇਵਾਰੀ ਨਿਭਾਉਣ ਲਈ ਦਿੱਲੀ ਜਾ ਰਿਹਾ ਹਾਂ।”

ਦਿੱਲੀ ਦੀਆਂ ਚੁਣੌਤੀਆਂ ਨੂੰ ਮੌਕਿਆਂ ਵਿੱਚ ਬਦਲਣ ਦਾ ਅਹਿਦ

ਸ. ਸੰਧੂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਵਡੇਰਿਆਂ ਸ. ਤੇਜਾ ਸਿੰਘ ਸਮੁੰਦਰੀ ਅਤੇ ਸ. ਬਿਸ਼ਨ ਸਿੰਘ ਸਮੁੰਦਰੀ ਨੇ ਅੰਮ੍ਰਿਤਸਰ ਦਾ ਨਾਮ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ, ਉਹ ਵੀ ਉਸੇ ਪੈੜ-ਚਾਲ ‘ਤੇ ਚੱਲਦਿਆਂ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਮੰਨਿਆ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਚੁਣੌਤੀਆਂ ਅਤੇ ਮੁਸ਼ਕਿਲਾਂ ਕਾਫੀ ਵੱਡੀਆਂ ਹਨ, ਪਰ ਉਹ ਇਨ੍ਹਾਂ ਚੁਣੌਤੀਆਂ ਨੂੰ ਮੌਕਿਆਂ ਵਿੱਚ ਬਦਲ ਕੇ ਸਫਲਤਾ ਹਾਸਲ ਕਰਨਗੇ।

ਉਨ੍ਹਾਂ ਅੱਗੇ ਕਿਹਾ, “ਮੈਂ ਇੱਥੋਂ ਉਹ ਆਤਮਿਕ ਸ਼ਕਤੀ ਅਤੇ ਹਿੰਮਤ ਲੈਣ ਆਇਆ ਹਾਂ ਤਾਂ ਜੋ ਮੈਂ ਆਪਣੀ ਪੱਗ ਅਤੇ ਆਪਣੇ ਸ਼ਹਿਰ ਅੰਮ੍ਰਿਤਸਰ ਦਾ ਮਾਣ ਵਧਾ ਸਕਾਂ। ਸਾਡਾ ਮਕਸਦ ਸਾਰਿਆਂ ਨੂੰ ਨਾਲ ਲੈ ਕੇ ਦਿੱਲੀ ਦਾ ਸਰਬਪੱਖੀ ਵਿਕਾਸ ਕਰਨਾ ਹੈ।” ਉਨ੍ਹਾਂ ਦਿੱਲੀ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ।

SGPC ਵੱਲੋਂ ਨਿੱਘਾ ਸਵਾਗਤ

ਤਰਨਜੀਤ ਸਿੰਘ ਸੰਧੂ ਦੀ ਸ੍ਰੀ ਹਰਿਮੰਦਰ ਸਾਹਿਬ ਫੇਰੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਐਸ.ਜੀ.ਪੀ.ਸੀ. ਮੈਂਬਰਾਂ ਨੇ ਉਨ੍ਹਾਂ ਨੂੰ ਨਵੀਂ ਨਿਯੁਕਤੀ ਲਈ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਸਿੱਖ ਵਿਰਾਸਤ ਦੇ ਮਾਣ ਨੂੰ ਬਰਕਰਾਰ ਰੱਖਣਗੇ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...