ਤਰਨਤਾਰਨ ਤੋਂ ਮੌਜੂਦਾ AAP ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ, ਸੀਐਮ ਤੇ ਕੇਜਰੀਵਾਲ ਨੇ ਜਤਾਇਆ ਦੁੱਖ
AAP MLA Kashmir Singh Sohal Passed Away: ਤਰਨਤਾਰਨ ਤੋਂ ਮੌਜੂਦਾ AAP ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੀ ਬੀਮਾਰੀ ਨਾਲ ਲੜ ਰਹੇ ਸਨ। ਉਨ੍ਹਾਂ ਨੂੰ ਬੀਤੀ ਰਾਤ ਹੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੋਹਲ ਦੀ ਮੌਤ ਨਾਲ ਆਮ ਆਦਮੀ ਪਾਰਟੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਕਾਫੀ ਸਮੇਂ ਤੋਂ ਲੰਬੀ ਬੀਮਾਰੀ ਨਾਲ ਜੰਗ ਲੜ੍ਹ ਰਹੇ ਸਨ। ਅਚਾਨਕ ਤਬੀਅਤ ਵਿਗੜਣ ਤੇ ਉਨ੍ਹਾਂ ਨੂੰ ਪਰਿਵਾਰ ਵੱਲੋਂ ਬੀਤੀ ਰਾਤ ਹੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ । ਉਨ੍ਹਾਂ ਦੀ ਉਮਰ ਤਕਰੀਬਨ 65 ਸਾਲ ਦੇ ਨੇੜੇ-ਤੇੜੇ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਦੀ ਅੰਤਿਮ ਸਸਕਾਰ ਕੱਲ੍ਹ ਕੀਤਾ ਜਾ ਸਕਦਾ ਹੈ।
ਕਸ਼ਮੀਰ ਸਿੰਘ ਦੇ ਦੇਹਾਂਤ ਤੇ ਦੁੱਖ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕੀਤੀ। ਉਨ੍ਹਾਂ ਲਿਖਿਆ – ਡਾ. ਕਸ਼ਮੀਰ ਸਿੰਘ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ।ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਨਾਲ ਹੀ ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਦੀ ਵੀ ਪ੍ਰਾਥਣਾ ਕੀਤੀ ਹੈ।
ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ pic.twitter.com/CckAPnfYTp
— Bhagwant Mann (@BhagwantMann) June 27, 2025
ਇਹ ਵੀ ਪੜ੍ਹੋ
ਅਰਵਿੰਦ ਕੇਜਰੀਵਾਲ ਨੇ ਦਿੱਤੀ ਸ਼ਰਧਾਂਜਲੀ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਵਿਧਾਇਕ ਦੀ ਮੌਤ ਦੀ ਖ਼ਬਰ ਮਿਲਣ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਵੀ ਸੰਵੇਦਨਾ ਪ੍ਰਗਟ ਕੀਤੀ। ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਹਿੰਮਤ ਦੇਵੇ।
डॉ. कश्मीर सिंह सोहल जी के निधन की ख़बर बेहद दुखद है।
प्रभु उनकी आत्मा को शांति प्रदान करें और उनके परिवार को इस मुश्किल समय में हिम्मत दे। https://t.co/8cENJFB4gx
— Arvind Kejriwal (@ArvindKejriwal) June 27, 2025
ਕੌਣ ਹਨ ਡਾ. ਕਸ਼ਮੀਰ ਸਿੰਘ ਸੋਹਲ
ਡਾ. ਸੋਹਲ ਦੀ ਸਿਆਸੀ ਅਤੇ ਨਿੱਜੀ ਜ਼ਿੰਦਗੀ ਤੇ ਝਾਤ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ 1981 ਵਿੱਚ ਅੰਮ੍ਰਿਤਸਰ ਦੇ ਗਵਰਨਮੈਂਟ ਮੈਡੀਕਲ ਕਾਲੇਜ ਤੋਂ ਐਮਬੀਬੀਐਸ ਕੀਤੀ ਅਤੇ ਫਿਰ 1991 ਵਿੱਚ ਪੋਸਟ ਗ੍ਰੈਜੁਏਟ ਕੀਤੀ ਸੀ। ਉਹ ਡਾਕਟਰੀ ਦੇ ਪੇਸ਼ੇ ਵਿੱਚ । ਉਹ ਸੀਨੀਅਰ ਮੈਡੀਕਲ ਅਧਿਕਾਰੀ ਦੇ ਅਹੁਦੇ ਤੋਂ ਰਿਟਾਇਰਡ ਹੋਏ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੇ 2022 ਵਿੱਚ ਚੋਣ ਲੜੀ ਅਤੇ ਤਰਨਤਾਰਨ ਤੋਂ ਲੜ੍ਹ ਰਹੇ 12 ਵਿਰੋਧੀ ਉਮੀਦਵਾਰਾਂ ਨੂੰ ਕਰਾਰੀ ਮਾਤ ਦੇ ਕੇ ਆਪਣੀ ਝੋਲੀ ਵਿੱਚ ਜਿੱਤ ਪਾਈ।