ਤਰਨਤਾਰਨ: ਗੁਰਦੁਆਰਾ ਬਾਬਾ ਦਰਸ਼ਨ ਦਾਸ ਦੇ ਦੀਵਾਨ ਹਾਲ ਦਾ ਲੈਂਟਰ ਡਿੱਗਿਆ, ਕਈਆਂ ਦੇ ਦੱਬੇ ਹੋਣ ਦਾ ਖ਼ਦਸ਼ਾ
ਤਰਨਤਾਰਨ ਦੇ ਪਿੰਡ ਸੰਗਤਪੁਰਾ ਵਿੱਚ ਵੀਰਵਾਰ ਨੂੰ ਸਥਿਤ ਗੁਰਦੁਆਰਾ ਬਾਬਾ ਦਰਸ਼ਨ ਦਾਸ ਦੇ ਦੀਵਾਨ ਹਾਲ ਦੇ ਲੈਂਟਰ ਦੀ ਸੇਵਾ ਚੱਲ ਰਹੀ ਸੀ ਉਸੇ ਵੇਲ੍ਹੇ ਅਚਾਨਕ ਉਸਾਰੀ ਅਧੀਨ ਲੈਂਟਰ ਡਿੱਗ ਗਿਆ। ਇਸਦੇ ਮਲਬੇ ਹੇਠ ਆਉਣ ਨਾਲ ਅੱਧੇ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਜਦਕਿ ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਤਰਨਤਾਰਨ ਦੇ ਪਿੰਡ ਸੰਗਤਪੁਰਾ ਵਿੱਚ ਵੀਰਵਾਰ ਨੂੰ ਸਥਿਤ ਗੁਰਦੁਆਰਾ ਬਾਬਾ ਦਰਸ਼ਨ ਦਾਸ ਦੇ ਦੀਵਾਨ ਹਾਲ ਦੇ ਲੈਂਟਰ ਦੀ ਸੇਵਾ ਚੱਲ ਰਹੀ ਸੀ ਉਸੇ ਵੇਲ੍ਹੇ ਅਚਾਨਕ ਉਸਾਰੀ ਅਧੀਨ ਲੈਂਟਰ ਡਿੱਗ ਗਿਆ। ਇਸਦੇ ਮਲਬੇ ਹੇਠ ਆਉਣ ਨਾਲ ਅੱਧੇ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਜਦਕਿ ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਦੱਸ ਦਈਏ ਕਿ ਲੈਂਟਰ ਦੀ ਸੇਵਾ ਲਈ ਸਥਾਨਕ ਲੋਕਾਂ ਤੋਂ ਇਲਾਵਾ 60 ਤੋਂ ਵੱਧ ਮਜ਼ਦੂਰਾਂ ਨੂੰ ਵੀ ਲਗਾਇਆ ਗਿਆ ਸੀ। ਅਚਾਨਕ ਲੈਂਟਰ ਹੇਠਾਂ ਡਿੱਗ ਗਿਆ।
ਉੱਧਰ ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਪਰ ਚੰਗੀ ਗੱਲ ਇਹ ਹੈ ਕਿ ਇਨ੍ਹਾਂ ਚੋਂ ਕੋਈ ਵੀ ਜਿਆਦਾ ਗੰਭੀਰ ਤੌਰ ਤੇ ਜ਼ਖ਼ਮੀ ਨਹੀਂ ਹੋਇਆ ਹੈ। ਬਚਾਅ ਕਾਰਜ ਕਰਦਿਆਂ ਮਲਬੇ ਨੂੰ ਹਟਾਇਆ ਜਾ ਰਿਹਾ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਤੇ ਕੋਈ ਹੋਰ ਵਿਅਕਤੀ ਲੈਟਰ ਹੇਠ ਨਾ ਦੱਬਿਆ ਹੋਵੇ।
ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ- ਡੀਸੀ
ਡੀਸੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਾਦਸੇ ਵਾਲੀ ਜਗ੍ਹਾ ਤੇ ਸਾਰੇ ਪ੍ਰਬੰਧ ਮੁਕੰਮਲ ਤੋਰ ‘ਤੇ ਕੀਤੇ ਹੋਏ ਹਨ। ਇਸ ਹਾਦਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਤੇ ਸਹਿਮਤੀ ਬਣੀ, ਨਵੀਂ ਖੇਤੀ ਨੀਤੀ ਤੇ ਕਰਜ਼ਾ ਮੁਆਫ਼ੀ ਤੇ ਅਹਿਮ ਫ਼ੈਸਲੇ