ਤਰਨਤਾਰਨ ‘ਚ ਇੰਟਰਨੈਸ਼ਨਲ ਨੈੱਟਵਰਕ ਦਾ ਪਰਦਾਫਾਸ਼: ਪਾਕਿਸਤਾਨ ਤੋਂ ਭੇਜੀ ਰਾਈਫਲ-7 ਵਿਦੇਸ਼ੀ ਪਿਸਤੌਲ ਬਰਾਮਦ, ਇੱਕ ਮੁਲਜ਼ਮ ਕਾਬੂ
ਤਰਨਤਾਰਨ 'ਚ ਇੰਟਰਨੈਸ਼ਨਲ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਜਾਂਚ ਏਜੰਸੀਆਂ ਦੇ ਅਨੁਸਾਰ, ਇਨ੍ਹਾਂ ਹਥਿਆਰਾਂ ਦੀ ਵਰਤੋਂ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ, ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਸਾਜ਼ਿਸ਼ ਵਿੱਚ ਕੀਤੀ ਜਾਣੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਸੀ।
ਪੰਜਾਬ ਵਿੱਚ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਖਿਲਾਫ ਚੱਲ ਰਹੀ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਆਧੁਨਿਕ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਸ ਕਾਰਵਾਈ ਦੌਰਾਨ, ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਅਤੇ ਇੱਕ MP-09 ਰਾਈਫਲ ਅਤੇ ਸੱਤ ਆਧੁਨਿਕ ਪਿਸਤੌਲ (ਚਾਰ ਗਲੌਕਸ, ਦੋ ਜ਼ਿਗਾਨਾ ਅਤੇ ਇੱਕ ਬੇਰੇਟਾ) ਬਰਾਮਦ ਕੀਤੇ।
ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪਾਕਿਸਤਾਨ ਵਿੱਚ ਸਥਿਤ ਦੇਸ਼ ਵਿਰੋਧੀ ਤੱਤਾਂ ਦੁਆਰਾ ਪੰਜਾਬ ਵਿੱਚ ਕੰਮ ਕਰ ਰਹੇ ਇੱਕ ਗੈਂਗਸਟਰ ਨੈੱਟਵਰਕ ਨਾਲ ਮਿਲ ਕੇ ਭੇਜੀ ਗਈ ਸੀ।
In a major breakthrough, @TarnTaranPolice, in a joint operation with BSF Punjab, seizes one MP-09 rifle and seven sophisticated pistols (4 Glock, 2 Zigana & 1 Beretta) and apprehends one accused. Preliminary investigation reveals that the recovered arms consignment was sent by pic.twitter.com/L313OZ1D3S
— DGP Punjab Police (@DGPPunjabPolice) August 5, 2026
ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀਆਂ ਤਿਆਰੀਆਂ
ਜਾਂਚ ਏਜੰਸੀਆਂ ਦੇ ਅਨੁਸਾਰ, ਇਨ੍ਹਾਂ ਹਥਿਆਰਾਂ ਦੀ ਵਰਤੋਂ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ, ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਸਾਜ਼ਿਸ਼ ਵਿੱਚ ਕੀਤੀ ਜਾਣੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਸਥਿਤ ਹੈਂਡਲਰਾਂ ਦੇ ਇਸ਼ਾਰੇ ‘ਤੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਸੀ।
FIR ਦਰਜ, ਪੂਰੇ ਤਸਕਰੀ ਮਾਡਿਊਲ ਦੀ ਜਾਂਚ ਤੇਜ਼
ਪੁਲਿਸ ਨੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਜਾਰੀ ਰੱਖ ਰਹੀ ਹੈ। ਜਾਂਚ ਏਜੰਸੀਆਂ ਹੁਣ ਇਸ ਪੂਰੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਜਾਂਚ ਕਰ ਰਹੀਆਂ ਹਨ। ਇਸ ਤਸਕਰੀ ਰਿੰਗ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਦੋਸ਼ੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
