AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ASI ਕਤਲ ਮਾਮਲੇ ‘ਚ ਨਵਾਂ ਮੋੜ, ਪੁੱਤਰ ਦੀ ਆਡੀਓ ਵਾਇਰਲ; ਗੈਂਗਸਟਰਾਂ ਦੇ ਦਾਅਵਿਆਂ ਨੂੰ ਦੱਸਿਆ ਝੂਠ

ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਐਤਵਾਰ ਸ਼ਾਮ ਨੂੰ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਇਕਬਾਲ ਸਿੰਘ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਵਾਰਦਾਤ ਵਾਲੀ ਸ਼ਾਮ ਹੀ ਸੋਸ਼ਲ ਮੀਡੀਆ ਜ਼ਰੀਏ ਇੱਕ ਗੈਂਗਸਟਰ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ।

ਤਰਨਤਾਰਨ 'ਚ ASI ਕਤਲ ਮਾਮਲੇ 'ਚ ਨਵਾਂ ਮੋੜ, ਪੁੱਤਰ ਦੀ ਆਡੀਓ ਵਾਇਰਲ; ਗੈਂਗਸਟਰਾਂ ਦੇ ਦਾਅਵਿਆਂ ਨੂੰ ਦੱਸਿਆ ਝੂਠ
tv9-punjabi
| Updated On: 12 Oct 2026 15:56 PM IST
Share

ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਐਤਵਾਰ ਸ਼ਾਮ ਨੂੰ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਇਕਬਾਲ ਸਿੰਘ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਵਾਰਦਾਤ ਵਾਲੀ ਸ਼ਾਮ ਹੀ ਸੋਸ਼ਲ ਮੀਡੀਆ ਜ਼ਰੀਏ ਇੱਕ ਗੈਂਗਸਟਰ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਪਰ ਹੁਣ ਸੋਮਵਾਰ ਨੂੰ ਮ੍ਰਿਤਕ ਏ.ਐੱਸ.ਆਈ. ਦੇ ਪੁੱਤਰ ਵੱਲੋਂ ਜਾਰੀ ਕੀਤੀ ਗਈ ਇੱਕ ਕਥਿਤ ਆਡੀਓ ਕਲਿੱਪ ਨੇ ਇਸ ਘਟਨਾ ਵਿੱਚ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁੱਤਰ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਪਿਤਾ ਦੇ ਜਿਨ੍ਹਾਂ ਲੋਕਾਂ ਨਾਲ ਸਬੰਧ ਹੋਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗ਼ਲਤ ਹੈ।

ਸੋਮਵਾਰ ਨੂੰ ਜਦੋਂ ਹਸਪਤਾਲ ਵਿਖੇ ਮ੍ਰਿਤਕ ਏ.ਐੱਸ.ਆਈ. ਦੀ ਦੇਹ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਸੀ, ਉਸੇ ਦੌਰਾਨ ਉਨ੍ਹਾਂ ਦੇ ਪੁੱਤਰ ਕੋਮਲ ਦੀ ਇਹ ਕਥਿਤ ਆਡੀਓ ਕਲਿੱਪ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਤੇਜ਼ੀ ਨਾਲ ਵਾਇਰਲ ਹੋ ਗਈ।

ਗੈਂਗਸਟਰਾਂ ਵੱਲੋਂ ਜ਼ਿੰਮੇਵਾਰੀ ਲੈਣ ਦਾ ਮਾਮਲਾ

ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਏ.ਐੱਸ.ਆਈ. ਇਕਬਾਲ ਸਿੰਘ ਜਦੋਂ ਆਪਣੀ ਡਿਊਟੀ ਮਗਰੋਂ ਘਰ ਪਰਤ ਰਹੇ ਸਨ, ਤਾਂ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਸੀ। ਵਾਰਦਾਤ ਤੋਂ ਕੁਝ ਸਮੇਂ ਬਾਅਦ ਹੀ ਸੋਸ਼ਲ ਮੀਡੀਆ ਤੇ ਡੋਨੀ ਬੱਲ ਨਾਮੀ ਗੈਂਗਸਟਰ ਦੇ ਨਾਂ ਹੇਠ ਇਸ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦਾ ਦਾਅਵਾ ਕੀਤਾ ਗਿਆ ਸੀ। ਉਸ ਪੋਸਟ ਵਿੱਚ ਇਲਜ਼ਾਮ ਲਾਇਆ ਗਿਆ ਸੀ ਕਿ ਏ.ਐੱਸ.ਆਈ. ਦੇ ਵਿਰੋਧੀ ਗੈਂਗ ਨਾਲ ਕਥਿਤ ਸਬੰਧ ਸਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਪੁੱਤਰ ਦੀ ਵਾਇਰਲ ਆਡੀਓ ਵਿੱਚ ਕੀ ਹੈ?

ਵਾਇਰਲ ਹੋ ਰਹੀ ਆਡੀਓ ਵਿੱਚ ਮ੍ਰਿਤਕ ਦੇ ਪੁੱਤਰ ਕੋਮਲ ਨੇ ਕਥਿਤ ਤੌਰ ਤੇ ਸਪੱਸ਼ਟ ਕੀਤਾ ਹੈ ਕਿ ਉਸ ਦੇ ਪਿਤਾ ਦਾ ਗੈਂਗਸਟਰ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਜਾਂ ਲੈਣ-ਦੇਣ ਨਹੀਂ ਸੀ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪਿਤਾ ਦਾ ਬਿਨਾਂ ਕਿਸੇ ਵਜ੍ਹਾ ਤੋਂ ਕਤਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਡੀਓ ਵਿੱਚ ਇਸ ਰੰਜਿਸ਼ ਦਾ ਬਦਲਾ ਲੈਣ ਜਿਹੀਆਂ ਗੱਲਾਂ ਵੀ ਕਹੀਆਂ ਸੁਣਾਈ ਦੇ ਰਹੀਆਂ ਹਨ।

ਪੁਲਿਸ ਦਾ ਪੱਖ ਅਤੇ ਅਗਲੇਰੀ ਕਾਰਵਾਈ

ਹਾਲਾਂਕਿ, ਇਸ ਵਾਇਰਲ ਆਡੀਓ ਕਲਿੱਪ ਦੀ ਅਸਲੀਅਤ ਅਤੇ ਇਸ ਵਿੱਚ ਕੀਤੇ ਗਏ ਦਾਅਵਿਆਂ ਦੀ ਫ਼ਿਲਹਾਲ ਪੁਲਿਸ ਜਾਂ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਹਰ ਛੋਟੇ-ਵੱਡੇ ਤੱਥ ਅਤੇ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ, ਸਾਜ਼ਿਸ਼ ਅਤੇ ਇਸ ਦੇ ਪਿੱਛੇ ਸ਼ਾਮਲ ਅਨਸਰਾਂ ਬਾਰੇ ਪੂਰੀ ਸੱਚਾਈ ਸਾਹਮਣੇ ਆ ਸਕੇਗੀ। ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Follow Us
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...