AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਰਮੀਤ Vs ਹਰਜੀਤ.. ਤਰਨਤਾਰਨ ਜ਼ਿਮਨੀ ਚੋਣ ਲਈ AAP ਨੇ ਉਮੀਦਵਾਰ ਦਾ ਕੀਤਾ ਐਲਾਨ, ਮੁੱਖਮੰਤਰੀ ਨੇ ਰੈਲੀ ਵਿੱਚ ਐਲਾਨਿਆ ਨਾਮ

Harmeet Singh Sandhu AAP: ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਕਿਸੇ ਸਮੇਂ ਅਕਾਲੀ ਦਲ ਦੇ ਵੱਡੇ ਲੀਡਰ ਰਹੇ ਹਨ। ਉਹ ਇਸ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵੀ ਪਹੁੰਚੇ ਸੀ ਪਰ 19 ਨਵੰਬਰ 2024 ਨੂੰ ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਨੇ ਆਪਣਾ ਅਸਤੀਫ਼ਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ ਸੀ।

ਹਰਮੀਤ Vs ਹਰਜੀਤ.. ਤਰਨਤਾਰਨ ਜ਼ਿਮਨੀ ਚੋਣ ਲਈ AAP ਨੇ ਉਮੀਦਵਾਰ ਦਾ ਕੀਤਾ ਐਲਾਨ, ਮੁੱਖਮੰਤਰੀ ਨੇ ਰੈਲੀ ਵਿੱਚ ਐਲਾਨਿਆ ਨਾਮ
Tarn Taran By Election Result: ‘ਆਪ’ ਦੇ ਹਰਮੀਤ ਸੰਧੂ ਦੀ 12 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ
jarnail-singhtv9-com
| Updated On: 03 Oct 2025 15:44 PM IST
Share

ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਤਰਨਤਾਰਨ ਦੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੇ ਲਈ ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ, ਇਸੇ ਲੜੀ ਵਿੱਚ ਆਮ ਆਦਮੀ ਪਾਰਟੀ ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਹ ਜਿੰਮੇਵਾਰੀ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਸੌਂਪੀ ਹੈ। ਪਿਛਲੀ ਦਿਨੀਂ ਹਰਮੀਤ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

ਅਕਾਲੀ ਦਲ ਦੇ ਵਿਧਾਇਕ ਰਹੇ ਹਨ ਸੰਧੂ

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਕਿਸੇ ਸਮੇਂ ਅਕਾਲੀ ਦਲ ਦੇ ਵੱਡੇ ਲੀਡਰ ਰਹੇ ਹਨ। ਉਹ ਇਸ ਹਲਕੇ ਤੋਂ ਚੋਣ ਜਿੱਤ ਕੇ ਵਿਧਾਨ ਸਭਾ ਵੀ ਪਹੁੰਚੇ ਸੀ ਪਰ 19 ਨਵੰਬਰ 2024 ਨੂੰ ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਹਨਾਂ ਨੇ ਆਪਣਾ ਅਸਤੀਫ਼ਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪਿਆ, ਇਸ ਦੇ ਕੁੱਝ ਦਿਨਾਂ ਬਾਅਦ ਹੀ ਉਹ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਅਤੇ ਪਾਰਟੀ ਨੇ ਉਹਨਾਂ ਨੂੰ ਆਪਣਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ।

ਅਕਾਲੀ ਦਲ ਨੇ ਮਹਿਲਾ ਤੇ ਖੇਡਿਆ ਦਾਅ

ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਉਮੀਦਵਾਰ ਦਾ ਨਾਮ ਐਲਾਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਇੱਕ ਰੈਲੀ ਵਿੱਚ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਹਲਕੇ ਦੀ ਜਿੰਮੇਵਾਰੀ ਸੌਂਪੀ, ਇਸ ਰੈਲੀ ਵਿੱਚ ਖਾਸ ਗੱਲ ਇਹ ਸੀ ਕਿ ਅਕਾਲੀ ਦਲ ਨੇ ਅਜ਼ਾਦ ਗਰੁੱਪ ਨਾਲ ਹੱਥ ਮਿਲਾ ਲਿਆ ਸੀ, ਜਿਸ ਨੇ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਖੁੱਲ੍ਹ ਕੇ ਮਦਦ ਕੀਤੀ ਸੀ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਸਿਆਸੀ ਨੁਕਸਾਨ ਪਹੁੰਚਾਇਆ ਸੀ।

ਭਾਜਪਾ ਨੇ ਵੀ ਉਤਾਰਿਆ ਉਮੀਦਵਾਰ

ਬਾਕੀ ਸਿਆਸੀ ਪਾਰਟੀਆਂ ਵਾਂਗ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਹੁਣ ਇਹ ਮੁਕਾਬਲਾ ਬੜਾ ਦਿਲਚਸਪ ਹੁੰਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਇਸ ਵਾਰ ਸਾਂਸਦ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਵੀ ਕਿਹਾ ਜਾ ਚੁੱਕਿਆ ਹੈ ਕਿ ਉਹਨਾਂ ਦੀ ਪਾਰਟੀ ਦਾ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇਗਾ।

Follow Us
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...