Bhagwant Mann Rally: ਤਰਨ ਤਾਰਨ ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰੈਲੀ, ਵਿਰੋਧੀਆਂ ਤੇ ਕੀਤੇ ਸ਼ਬਦੀ ਹਮਲੇ

Updated On: 

24 Oct 2025 21:39 PM IST

ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਤੇ ਸ਼ਬਦੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਰਸੀਆਂ ਆਮ ਘਰਾਂ ਦੇ ਲੜਕੇ ਲੜਕੀਆਂ ਨੂੰ ਦਿੱਤੀਆਂ ਹਨ, ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਕਰਕੇ ਹੁਣ ਉਹ ਇਹਨਾਂ ਕੁਰਸੀਆਂ ਤੇ ਵਾਪਸ ਆਉਣ ਲਈ ਤਰਸ ਰਹੇ ਹਨ।

Bhagwant Mann Rally: ਤਰਨ ਤਾਰਨ ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰੈਲੀ, ਵਿਰੋਧੀਆਂ ਤੇ ਕੀਤੇ ਸ਼ਬਦੀ ਹਮਲੇ
Follow Us On

ਤਰਨ ਤਾਰਨ ਜਿਮਨੀ ਚੋਣ ਨੂੰ ਲੈਕੇ ਅਖਾੜਾ ਭਖ ਗਿਆ ਹੈ, ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ।

ਉਹਨਾਂ ਨੇ ਆਪਣੇ ਵਿਰੋਧੀਆਂ ਤੇ ਸ਼ਬਦੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਰਸੀਆਂ ਆਮ ਘਰਾਂ ਦੇ ਲੜਕੇ ਲੜਕੀਆਂ ਨੂੰ ਦਿੱਤੀਆਂ ਹਨ, ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਕਰਕੇ ਹੁਣ ਉਹ ਇਹਨਾਂ ਕੁਰਸੀਆਂ ਤੇ ਵਾਪਸ ਆਉਣ ਲਈ ਤਰਸ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕੋਈ ਇਸ ਚੋਣ ਨੂੰ 2027 ਦਾ ਸੈਮੀ ਫਾਈਨਲ ਕਹਿ ਰਿਹਾ ਹੈ, ਕੋਈ ਇਸ ਨੂੰ ਕੁਆਟਰ-ਫਾਈਨਲ ਕਹਿ ਰਿਹਾ ਹੈ। ਇਹ ਸਿਆਸਤ ਨੂੰ ਖੇਡ ਸਮਝਦੇ ਹਨ। ਇਹ ਆਮ ਲੋਕਾਂ ਦੀਆਂ ਜਿੰਦਗੀਆਂ ਨਾਲ ਖੇਡਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਤਾਣੇ-ਬਾਣੇ ਨੂੰ ਵਿਗਾੜ ਦਿੱਤਾ ਸੀ। ਇੱਥੇ ਗੈਂਗਸਟਰਾਂ ਅਤੇ ਮਾਫੀਆ ਨੂੰ ਉਤਸ਼ਾਹਿਤ ਕੀਤਾ ਜਾਂਦਾ ਸੀ, ਜਿਨ੍ਹਾਂ ਨੂੰ ਉਹ ਆਪਣੀਆਂ ਜ਼ਰੂਰਤਾਂ ਅਨੁਸਾਰ ਢਾਲਦੇ ਸਨ। ਉਨ੍ਹਾਂ ਦੀ ਸਰਕਾਰ ਇਸ ਨੂੰ ਹੱਲ ਕਰ ਰਹੀ ਹੈ। ਇਸ ਵਿੱਚ ਸਮਾਂ ਲੱਗਦਾ ਹੈ। ਸਾਰਿਆਂ ਦੇ ਕਾਗਜ਼ਾਤ ਦੀ ਪ੍ਰਕਿਰਿਆ ਹੋ ਰਹੀ ਹੈ। ਇਸ ਵਿੱਚ ਸਮਾਂ ਲੱਗਿਆ, ਪਰ ਜੋ ਵੀ ਕੰਮ ਕੀਤਾ ਜਾਵੇਗਾ ਉਹ ਦ੍ਰਿੜਤਾ ਨਾਲ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਤਰਨਤਾਰਨ ਨੇ ਬਹੁਤ ਨੁਕਸਾਨ ਝੱਲਿਆ ਹੈ। ਇਸ ਇਲਾਕੇ ਵਿੱਚ ਅਜਿਹੇ ਘਰ ਹਨ ਜਿੱਥੇ ਇੱਕ ਦਿਨ ਵਿੱਚ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਪਰਿਵਾਰ ਦਾ ਇੱਕ ਪੁੱਤਰ ਪੁਲਿਸ ਵਿੱਚ ਸੀ, ਦੂਜਾ ਲਹਿਰ ਨਾਲ ਜੁੜਿਆ ਹੋਇਆ ਸੀ। ਪਰ ਮਾਂ ਨੇ ਦੋ ਪੁੱਤਰ ਗੁਆ ਦਿੱਤੇ।”

14 ਨੂੰ ਐਲਾਨੇ ਜਾਣਗੇ ਨਤੀਜੇ

ਵੋਟਿੰਗ 11 ਨਵੰਬਰ ਨੂੰ ਹੋਵੇਗੀ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਚਾਰੋਂ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ‘ਆਪ’ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਮਨਦੀਪ ਸਿੰਘ ਚੋਣਾਂ ਲੜ ਰਹੇ ਹਨ।