ਤਰਨਤਾਰਨ ‘ਚ 15 ਕਰੋੜ ਦੀ ਹੈਰੋਇਨ ਜ਼ਬਤ, CIA ਸਟਾਫ ਵੱਲੋਂ ਦੋ ਤਸਕਰ ਕਾਬੂ; ਦੋ ਪਿਸਤੌਲ- 2 ਦੋ ਮੋਬਾਈਲ ਤੇ ਇੱਕ ਬਾਈਕ ਬਰਾਮਦ
ਪੁਲਿਸ ਨੇ ਮੁਲਜ਼ਮਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਤਹਿਤ ਖਾਲੜਾ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਇਸ ਸਮੇਂ ਜਾਰੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਕਿਵੇਂ ਪ੍ਰਾਪਤ ਕੀਤੀ।
(Photo Credit: ChatGpt.com)
ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 3 ਕਿਲੋ 116 ਗ੍ਰਾਮ ਹੈਰੋਇਨ, ਦੋ ਪਿਸਤੌਲ, ਦੋ ਮੋਬਾਈਲ ਫੋਨ ਅਤੇ ਇੱਕ ਗੈਰ-ਰਜਿਸਟਰਡ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਗ੍ਰਿਫ਼ਤਾਰੀਆਂ ਤਰਨਤਾਰਨ ਦੇ ਪਿੰਡ ਬਾਸਰਕੇ ਦੀ ਦਾਣਾ ਮੰਡੀ ਵਿੱਚ ਸਥਾਪਤ ਨਾਕੇ ਦੌਰਾਨ ਹੋਈਆਂ। ਪੁਲਿਸ ਨੇ ਇੱਕ ਗੈਰ-ਰਜਿਸਟਰਡ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਵਾਸੀ ਦੁੱਗਰੀ ਤੇ ਅਕਾਸ਼ਦੀਪ ਸਿੰਘ ਵਾਸੀ ਮਾੜੀ ਉਦੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇੱਕ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।
ਖਾਲੜਾ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ
ਪੁਲਿਸ ਨੇ ਮੁਲਜ਼ਮਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਤਹਿਤ ਖਾਲੜਾ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਇਸ ਸਮੇਂ ਜਾਰੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਕਿਵੇਂ ਪ੍ਰਾਪਤ ਕੀਤੀ। ਇਸ ਪੁੱਛਗਿੱਛ ਨਾਲ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਤਰਨਤਾਰਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦਾ ਜ਼ਿਲ੍ਹਾ ਹੋਣ ਕਾਰਨ ਨਸ਼ਾ ਤਸਕਰਾਂ ਅਤੇ ਹਥਿਆਰ ਸਮੱਗਲਰਾਂ ਲਈ ਸੰਵੇਦਨਸ਼ੀਲ ਇਲਾਕਾ ਮੰਨਿਆ ਜਾਂਦਾ ਹੈ। ਡਰੋਨ, ਸਰਹੱਦੀ ਰਸਤੇ ਅਤੇ ਤਸਕਰੀ ਨੈੱਟਵਰਕਾਂ ਰਾਹੀਂ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ। ਹਾਲਾਂਕਿ, ਬੀਐਸਐਫ ਅਤੇ ਪੰਜਾਬ ਪੁਲਿਸ ਦੀ ਸਖ਼ਤ ਨਿਗਰਾਨੀ ਕਾਰਨ ਅਜਿਹੀਆਂ ਖੇਪਾਂ ਅਕਸਰ ਬਰਾਮਦ ਕਰ ਲਈਆਂ ਜਾਂਦੀਆਂ ਹਨ।
