ਤਰਨਤਾਰਨ ‘ਚ ਪੁਲਿਸ ਐਨਕਾਊਂਟਰ, ਗੈਂਗਸਟਰ ਜ਼ਖ਼ਮੀ ਹਾਲਤ ‘ਚ ਕਾਬੂ
ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਤੇ ਸੀਆਈਏ ਤਰਨਤਾਰਨ ਦੀ ਸਾਂਝੀ ਟੀਮ ਵੱਲੋਂ ਹਲਕਾ ਪੱਟੀ ਦੇ ਪਿੰਡ ਖਾਰਾ 'ਚ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਤਰਨਤਾਰਨ ਦੇ ਪਿੰਡ ਖਾਰਾ ਨੇੜੇ ਪੁਲਿਸ ਨੇ ਐਨਕਾਊਂਟਰ ਕਰਦੇ ਹੋਏ ਗੈਂਗਸਟਰ ਨੂੰ ਜ਼ਖ਼ਮੀ ਹਾਲਤ ‘ਚ ਕਾਬੂ ਕੀਤਾ ਹੈ। ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ‘ਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨੇੜਲੇ ਸਿਵਲ ਹਸਪਤਾਲ ਭੇਜਿਆ ਗਿਆ ਹੈ।
ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਤੇ ਸੀਆਈਏ ਤਰਨਤਾਰਨ ਦੀ ਸਾਂਝੀ ਟੀਮ ਵੱਲੋਂ ਹਲਕਾ ਪੱਟੀ ਦੇ ਪਿੰਡ ਖਾਰਾ ‘ਚ ਕਾਰਵਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਪੁਲਿਸ ਮੁਤਾਬਕ, ਸ਼ੱਕੀ ਵਿਅਕਤੀ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਉਹ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਪਹੁੰਚਾਇਆ।
ਜ਼ਖ਼ਮੀ ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਉਰਫ਼ ਅਜੇ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਉਸ ਨੂੰ ਗੈਂਗਸਟਰ ਡੋਨੀ ਬੱਲ ਤੇ ਪ੍ਰਭ ਦਸੂਵਾਲ ਦਾ ਕਰੀਬੀ ਸਹਿਯੋਗੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਕਾਬਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।