AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ਕਿਸਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ, ਘਰੋਂ ਬਾਹਰ ਬੁਲਾ ਕੇ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਤਵਾਰ ਸਵੇਰੇ ਕਰੀਬ 11 ਵਜੇ ਇੱਕ ਕਿਸਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਖ਼ੂਨੀ ਵਾਰਦਾਤ ਪਿੰਡ ਗੰਡੀਵਿੰਡ ਧੱਤਲ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਨੌਜਵਾਨ ਕਿਸਾਨ ਆਗੂ ਦੇ ਘਰ ਦੇ ਬਾਹਰ ਪਹੁੰਚੇ ਅਤੇ ਉਨ੍ਹਾਂ ਨੂੰ ਕਿਸੇ ਬਹਾਨੇ ਨਾਲ ਬਾਹਰ ਬੁਲਾਇਆ।

ਤਰਨਤਾਰਨ 'ਚ ਕਿਸਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ, ਘਰੋਂ ਬਾਹਰ ਬੁਲਾ ਕੇ ਉਤਾਰਿਆ ਮੌਤ ਦੇ ਘਾਟ
nishan-sahota-tarantaran
| Published: 19 Apr 2026 16:25 PM IST
Share

ਤਰਨਤਾਰਨ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਤਵਾਰ ਸਵੇਰੇ ਕਰੀਬ 11 ਵਜੇ ਇੱਕ ਕਿਸਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਖ਼ੂਨੀ ਵਾਰਦਾਤ ਪਿੰਡ ਗੰਡੀਵਿੰਡ ਧੱਤਲ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਨੌਜਵਾਨ ਕਿਸਾਨ ਆਗੂ ਦੇ ਘਰ ਦੇ ਬਾਹਰ ਪਹੁੰਚੇ ਅਤੇ ਉਨ੍ਹਾਂ ਨੂੰ ਕਿਸੇ ਬਹਾਨੇ ਨਾਲ ਬਾਹਰ ਬੁਲਾਇਆ। ਜਿਵੇਂ ਹੀ ਕਿਸਾਨ ਆਗੂ ਘਰੋਂ ਬਾਹਰ ਆਏ, ਤਾਂ ਪਹਿਲਾਂ ਹੀ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਪਿਸਤੌਲ ਨਾਲ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ।

ਮ੍ਰਿਤਕ ਦੀ ਪਛਾਣ

ਮ੍ਰਿਤਕ ਦੀ ਪਛਾਣ ਆਤਮਾ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਆਤਮਾ ਸਿੰਘ ਦੇ ਸਰੀਰ ਦੇ ਕਈ ਹਿੱਸਿਆਂ ਵਿੱਚ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਹੁਣ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ ਅਤੇ ਉਨ੍ਹਾਂ ਦਾ ਮਕਸਦ ਕੀ ਸੀ।

ਘਟਨਾ ਸਥਾਨ ਤੋਂ ਸਬੂਤ ਜੁਟਾ ਰਹੀ ਪੁਲਿਸ

ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਟੀਮ ਤੁਰੰਤ ਹਰਕਤ ਵਿੱਚ ਆਈ ਅਤੇ ਘਟਨਾ ਸਥਾਨ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦੀ ਫੋਰੈਂਸਿਕ ਟੀਮ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਪੀ ਰਿਪੁਤਪਨ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਧਮਕੀ, ਫਿਰੌਤੀ ਜਾਂ ਗੈਂਗਸਟਰ ਐਂਗਲ ਸਾਹਮਣੇ ਨਹੀਂ ਆਇਆ ਹੈ।

ਕਤਲ ਦੇ ਕਾਰਨ ਫਿਲਹਾਲ ਅਸਪਸ਼ਟ

ਹਾਲਾਂਕਿ ਕਤਲ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਦੌਰਾਨ ਪੁਰਾਣੀ ਰੰਜਿਸ਼ ਜਾਂ ਆਪਸੀ ਵਿਵਾਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਜਾਵੇਗੀ। ਕਿਸਾਨ ਆਗੂ ਦੇ ਕਤਲ ਤੋਂ ਬਾਅਦ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...