AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ: ਸਰਕਾਰੀ ਸਕੂਲ ‘ਚ ਪੜ੍ਹਾਈ ਦੀ ਥਾਂ ਬੱਚਿਆਂ ਤੋਂ ਚੁਕਵਾਈਆਂ ਇੱਟਾਂ! ਵਾਇਰਲ ਵੀਡੀਓ ਨੇ ਚੁੱਕੇ ਸਵਾਲ

ਸਾਹਮਣੇ ਆਈ ਵੀਡੀਓ 'ਚ ਕੁਝ ਬੱਚੇ ਸਕੂਲ ਦੇ ਕਲਾਸਰੂਮ ਤੋਂ ਬਾਹਰ ਇੱਟਾਂ ਤੇ ਹੋਰ ਮਲਬਾ ਚੁੱਕਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੁਝ ਬੱਚੇ ਕਲਾਸਰੂਮ ਤੋਂ ਬਾਹਰ ਬੈਠੇ ਹੋਏ ਵੀ ਦਿਖਾਈ ਦਿੰਦੇ ਹਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਪੱਧਰ ਤੇ ਇਸ ਗੱਲ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਕਿ ਸਕੂਲ ਸਮੇਂ ਦੌਰਾਨ ਬੱਚਿਆਂ ਤੋਂ ਇਸ ਤਰ੍ਹਾਂ ਦਾ ਕੰਮ ਕਿਉਂ ਲਿਆ ਜਾ ਰਿਹਾ ਸੀ ਤੇ ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਕੀ ਇੰਤਜ਼ਾਮ ਕੀਤੇ ਗਏ ਸਨ।

ਤਰਨਤਾਰਨ: ਸਰਕਾਰੀ ਸਕੂਲ 'ਚ ਪੜ੍ਹਾਈ ਦੀ ਥਾਂ ਬੱਚਿਆਂ ਤੋਂ ਚੁਕਵਾਈਆਂ ਇੱਟਾਂ! ਵਾਇਰਲ ਵੀਡੀਓ ਨੇ ਚੁੱਕੇ ਸਵਾਲ
nishan-sahota-tarantaran
| Updated On: 29 Sep 2026 08:29 AM IST
Share

ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਫਤਿਹ ਚੱਕ ‘ਚ ਸਕੂਲ ਸਮੇਂ ਦੌਰਾਨ ਬੱਚਿਆਂ ਤੋਂ ਇੱਟਾਂ, ਰੋੜੇ ਤੇ ਮਲਬਾ ਚੁਕਵਾਏ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਪ੍ਰਬੰਧਨ ਦੀ ਕਾਰਗੁਜ਼ਾਰੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਮੌਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਕੁਝ ਬੱਚੇ ਕਲਾਸਰੂਮ ਤੋਂ ਬਾਹਰ ਇੱਟਾਂ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਸਮੇਂ ਬੱਚਿਆਂ ਦੀ ਪੜ੍ਹਾਈ ਹੋਣੀ ਚਾਹੀਦੀ ਸੀ, ਉਸ ਸਮੇਂ ਉਨ੍ਹਾਂ ਤੋਂ ਇਹ ਕੰਮ ਕਰਵਾਇਆ ਜਾ ਰਿਹਾ ਸੀ।

ਸਾਹਮਣੇ ਆਈ ਵੀਡੀਓ ‘ਚ ਕੁਝ ਬੱਚੇ ਸਕੂਲ ਦੇ ਕਲਾਸਰੂਮ ਤੋਂ ਬਾਹਰ ਇੱਟਾਂ ਤੇ ਹੋਰ ਮਲਬਾ ਚੁੱਕਦੇ ਹੋਏ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕੁਝ ਬੱਚੇ ਕਲਾਸਰੂਮ ਤੋਂ ਬਾਹਰ ਬੈਠੇ ਹੋਏ ਵੀ ਦਿਖਾਈ ਦਿੰਦੇ ਹਨ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਪੱਧਰ ਤੇ ਇਸ ਗੱਲ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਕਿ ਸਕੂਲ ਸਮੇਂ ਦੌਰਾਨ ਬੱਚਿਆਂ ਤੋਂ ਇਸ ਤਰ੍ਹਾਂ ਦਾ ਕੰਮ ਕਿਉਂ ਲਿਆ ਜਾ ਰਿਹਾ ਸੀ ਤੇ ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਕੀ ਇੰਤਜ਼ਾਮ ਕੀਤੇ ਗਏ ਸਨ।

ਮੌਕੇ ਤੇ ਸਕੂਲ ਦਾ ਜਾਇਜ਼ਾ ਲੈਣ ਪਹੁੰਚੇ ਆਮ ਆਦਮੀ ਪਾਰਟੀ ਨਾਲ ਜੁੜੇ ਗੁਰਦੇਵ ਸਿੰਘ ਠੇਕੇਦਾਰ ਨੇ ਕਿਹਾ ਕਿ ਸਕੂਲ ਦੇ ਅੰਦਰ ਕਾਫ਼ੀ ਮਲਬਾ ਤੇ ਗੰਦਗੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੌਕੇ ਤੇ ਬੱਚਿਆਂ ਨੂੰ ਇੱਟਾਂ ਚੁੱਕਦੇ ਹੋਏ ਦੇਖਿਆ। ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਇਸ ਤਰ੍ਹਾਂ ਇੱਟਾਂ ਤੇ ਮਲਬਾ ਚੁਕਵਾਉਣਾ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿੰਤਾ ਦਾ ਵਿਸ਼ਾ ਹੈ। ਜੇਕਰ ਅਧਿਆਪਕ ਬੱਚਿਆਂ ਨੂੰ ਪੜ੍ਹਾਈ ਦੀ ਥਾਂ ਮਜ਼ਦੂਰੀ ਵੱਲ ਧੱਕੇ ਤਾਂ ਹੀ ਚਿੰਤਾ ਦਾ ਵਿਸ਼ਾ ਹੈ।

ਵਾਇਰਲ ਵੀਡੀਓ ਨੇ ਚੁੱਕੇ ਸਵਾਲ

ਗੁਰਦੇਵ ਸਿੰਘ ਠੇਕੇਦਾਰ ਨੇ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਇੱਟ ਬੱਚੇ ਦੇ ਪੈਰ ਤੇ ਡਿੱਗ ਜਾਵੇ, ਕਿਸੇ ਬੱਚੇ ਨੂੰ ਮਲਬੇ ਕਾਰਨ ਸੱਟ ਲੱਗ ਜਾਵੇ ਜਾਂ ਮਲਬੇ ‘ਚੋਂ ਕੋਈ ਜ਼ਹਿਰੀਲਾ ਜੀਵ ਬੱਚੇ ਨੂੰ ਨੁਕਸਾਨ ਪਹੁੰਚਾ ਦੇਵੇ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ? ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ‘ਚ ਪੜ੍ਹਾਈ ਤੇ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ।

ਸੋਸ਼ਲ ਮੀਡੀਆ ਨਾਲ ਜੁੜੇ ਜਗਜੀਤ ਸਿੰਘ ਨੇ ਵੀ ਮੌਕੇ ਦੀ ਸਥਿਤੀ ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਜੇਕਰ ਬੱਚਿਆਂ ਤੋਂ ਇੱਟਾਂ ਤੇ ਮਲਬਾ ਚੁਕਵਾਇਆ ਜਾ ਰਿਹਾ ਸੀ ਤਾਂ ਇਹ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ਤੇ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਾਅ ਲਈ ਸਕੂਲ ਪ੍ਰਬੰਧਨ ਨੂੰ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

ਇਸ ਮਾਮਲੇ ਸਬੰਧੀ ਜਦੋਂ ਸਕੂਲ ਦੀ ਪ੍ਰਿੰਸੀਪਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਹ ਖ਼ੁਦ ਇਸ ਲਈ ਜ਼ਿੰਮੇਵਾਰ ਹੋਣਗੇ। ਹਾਲਾਂਕਿ, ਮੀਡੀਆ ਵੱਲੋਂ ਮਾਮਲੇ ਸਬੰਧੀ ਪੁੱਛੇ ਗਏ ਸਵਾਲਾਂ ਦਾ ਉਨ੍ਹਾਂ ਵੱਲੋਂ ਵਿਸਥਾਰ ਨਾਲ ਜਵਾਬ ਨਹੀਂ ਦਿੱਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨਾਲ ਸੰਪਰਕ, ਕਾਰਵਾਈ ਦੀ ਉਡੀਕ

ਮਾਮਲੇ ਨੂੰ ਲੈ ਕੇ ਜਦੋਂ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਾਜੇਸ਼ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਖ਼ੁਦ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਮੌਕੇ ਦੀ ਜਾਂਚ ਤੇ ਤੱਥਾਂ ਦੀ ਪੜਤਾਲ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਾਂਚ ਦੌਰਾਨ ਸਕੂਲ ਪ੍ਰਿੰਸੀਪਲ ਜਾਂ ਕਿਸੇ ਹੋਰ ਜ਼ਿੰਮੇਵਾਰ ਵਿਅਕਤੀ ਦੀ ਗਲਤੀ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਸਿੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੁਣ ਮਾਮਲੇ ਦੀ ਵਿਭਾਗੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਸਕੂਲ ‘ਚ ਬੱਚਿਆਂ ਤੋਂ ਇੱਟਾਂ ਤੇ ਮਲਬਾ ਚੁਕਵਾਉਣ ਦੇ ਹਾਲਾਤ ਕੀ ਸਨ ਤੇ ਇਸ ਲਈ ਜ਼ਿੰਮੇਵਾਰੀ ਕਿਸ ਦੀ ਬਣਦੀ ਹੈ। ਦੂਜੇ ਪਾਸੇ, ਸਾਹਮਣੇ ਆਈ ਵੀਡੀਓ ਨੇ ਸਕੂਲਾਂ ‘ਚ ਬੱਚਿਆਂ ਦੀ ਸੁਰੱਖਿਆ ਤੇ ਪੜ੍ਹਾਈ ਦੇ ਸਮੇਂ ਦੀ ਵਰਤੋਂ ਨੂੰ ਲੈ ਕੇ ਗੰਭੀਰ ਸਵਾਲ ਜ਼ਰੂਰ ਖੜ੍ਹੇ ਕਰ ਦਿੱਤੇ ਹਨ।

Follow Us
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...