AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ ‘ਚ ਗੈਸ ਏਜੰਸੀ ਦੇ ਗੋਦਾਮ ‘ਤੇ ਡਾਕਾ, ਚੌਕੀਦਾਰ ਨੂੰ ਬੰਧਕ ਬਣਾ ਸਿਲੰਡਰਾਂ ਨਾਲ ਭਰਿਆ ਵਾਹਨ ਲੈ ਲੁਟੇਰੇ ਹੋਏ ਫ਼ਰਾਰ

ਤਰਨਤਾਰਨ ਸਥਿਤ ਸੰਦੀਪ ਇੰਡੇਨ ਗੈਸ ਏਜੰਸੀ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਹਥਿਆਰਬੰਦ ਅਣਪਛਾਤੇ ਲੁਟੇਰਿਆਂ ਵੱਲੋਂ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਗੋਦਾਮ ਵਿੱਚ ਡਿਊਟੀ ਤੇ ਤਾਇਨਾਤ ਚੌਕੀਦਾਰ ਕਾਰਜ ਸਿੰਘ ਨੂੰ ਪਿਸਤੌਲ ਦੀ ਨੋਕ ਤੇ ਬੰਧਕ ਬਣਾ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਤਰਨਤਾਰਨ 'ਚ ਗੈਸ ਏਜੰਸੀ ਦੇ ਗੋਦਾਮ 'ਤੇ ਡਾਕਾ, ਚੌਕੀਦਾਰ ਨੂੰ ਬੰਧਕ ਬਣਾ ਸਿਲੰਡਰਾਂ ਨਾਲ ਭਰਿਆ ਵਾਹਨ ਲੈ ਲੁਟੇਰੇ ਹੋਏ ਫ਼ਰਾਰ
nishan-sahota-tarantaran
| Updated On: 25 Sep 2026 14:07 PM IST
Share

ਤਰਨਤਾਰਨ ਸਥਿਤ ਸੰਦੀਪ ਇੰਡੇਨ ਗੈਸ ਏਜੰਸੀ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਹਥਿਆਰਬੰਦ ਅਣਪਛਾਤੇ ਲੁਟੇਰਿਆਂ ਵੱਲੋਂ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਗੋਦਾਮ ਵਿੱਚ ਡਿਊਟੀ ਤੇ ਤਾਇਨਾਤ ਚੌਕੀਦਾਰ ਕਾਰਜ ਸਿੰਘ ਨੂੰ ਪਿਸਤੌਲ ਦੀ ਨੋਕ ਤੇ ਬੰਧਕ ਬਣਾ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਉਪਰੰਤ ਮੁਲਜ਼ਮ ਗੈਸ ਸਿਲੰਡਰਾਂ ਨਾਲ ਲੱਦਿਆ ਹੋਇਆ ਇਕ ਛੋਟਾ ਹਾਥੀ (ਮਿੰਨੀ ਲੋਡਿੰਗ ਵਾਹਨ) ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਤੋਂ ਇਲਾਵਾ ਲੁਟੇਰੇ ਗੋਦਾਮ ਵਿੱਚੋਂ ਇਨਵਰਟਰ, ਬੈਟਰੀਆਂ ਅਤੇ ਹੋਰ ਕੀਮਤੀ ਸਾਮਾਨ ਵੀ ਆਪਣੇ ਨਾਲ ਲੈ ਗਏ। ਵਾਰਦਾਤ ਦੌਰਾਨ ਆਪਣੀ ਪਛਾਣ ਛੁਪਾਉਣ ਦੇ ਮਕਸਦ ਨਾਲ ਮੁਲਜ਼ਮਾਂ ਨੇ ਉੱਥੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦਾ ਡੀਵੀਆਰ ਪੁੱਟ ਲਿਆ ਅਤੇ ਐੱਲਸੀਡੀ (LCD) ਸਕਰੀਨ ਨੂੰ ਵੀ ਬੁਰੀ ਤਰ੍ਹਾਂ ਤੋੜ ਦਿੱਤਾ। ਗੈਸ ਏਜੰਸੀ ਦੇ ਮਾਲਕ ਸੰਦੀਪ ਸਿੰਘ ਦੇ ਦੱਸਣ ਅਨੁਸਾਰ ਇਸ ਲੁੱਟ ਦੀ ਵਾਰਦਾਤ ਵਿੱਚ ਉਨ੍ਹਾਂ ਦਾ ਲਗਭਗ 10 ਲੱਖ ਰੁਪਏ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।

ਦਰਵਾਜ਼ਾ ਟੱਪ ਕੇ ਗੋਦਾਮ ਅੰਦਰ ਦਾਖ਼ਲ ਹੋਏ ਲੁਟੇਰੇ

ਪ੍ਰਾਪਤ ਵੇਰਵਿਆਂ ਮੁਤਾਬਕ, ਬੀਤੀ ਦੇਰ ਰਾਤ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀ ਗੋਦਾਮ ਦਾ ਮੁੱਖ ਦਰਵਾਜ਼ਾ ਟੱਪ ਕੇ ਅੰਦਰ ਦਾਖ਼ਲ ਹੋਏ। ਉਸ ਸਮੇਂ ਚੌਕੀਦਾਰ ਕਾਰਜ ਸਿੰਘ ਗੋਦਾਮ ਅੰਦਰ ਆਪਣੀ ਡਿਊਟੀ ਦੇ ਰਿਹਾ ਸੀ। ਬਦਮਾਸ਼ਾਂ ਨੇ ਅੰਦਰ ਵੜਦਿਆਂ ਹੀ ਉਸ ਤੇ ਪਿਸਤੌਲ ਤਾਣ ਲਈ ਅਤੇ ਉਸ ਨੂੰ ਆਪਣੇ ਕਾਬੂ ਵਿੱਚ ਲੈ ਲਿਆ। ਲੁਟੇਰਿਆਂ ਨੇ ਚੌਕੀਦਾਰ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਬੰਧਕ ਬਣਾ ਦਿੱਤਾ।

ਇਸ ਤੋਂ ਬਾਅਦ ਮੁਲਜ਼ਮਾਂ ਨੇ ਗੋਦਾਮ ਦਾ ਤਾਲਾ ਤੋੜਿਆ, ਜਿੱਥੇ ਗੈਸ ਸਿਲੰਡਰਾਂ ਦੀ ਸਪਲਾਈ ਵਾਸਤੇ ਵਰਤੇ ਜਾਣ ਵਾਲੇ ਤਿੰਨ ਛੋਟੇ ਹਾਥੀ ਖੜ੍ਹੇ ਸਨ। ਉਨ੍ਹਾਂ ਵਿੱਚੋਂ ਲੁਟੇਰਿਆਂ ਨੇ ਸਿਲੰਡਰਾਂ ਨਾਲ ਭਰੇ ਇਕ ਵਾਹਨ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਲੈ ਕੇ ਉੱਥੋਂ ਰਫ਼ੂ-ਚੱਕਰ ਹੋ ਗਏ। ਜਾਂਦੇ ਸਮੇਂ ਉਹ ਦਫ਼ਤਰ ਵਿੱਚ ਪਏ ਇਨਵਰਟਰ, ਬੈਟਰੀਆਂ ਅਤੇ ਹੋਰ ਸਾਮਾਨ ਵੀ ਨਾਲ ਸਮੇਟ ਕੇ ਲੈ ਗਏ। ਕਿਸੇ ਵੀ ਤਰ੍ਹਾਂ ਦੇ ਸਬੂਤ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਮੁਲਜ਼ਮਾਂ ਨੇ ਸੀਸੀਟੀਵੀ ਸਿਸਟਮ ਦਾ ਡੀਵੀਆਰ ਉਖਾੜ ਲਿਆ ਅਤੇ ਐੱਲਸੀਡੀ ਭੰਨ ਦਿੱਤੀ।

ਪੁਲਿਸ ਨੇ ਸ਼ੁਰੂ ਕੀਤੀ ਤਫ਼ਤੀਸ਼, ਆਸ-ਪਾਸ ਦੀਆਂ ਦੁਕਾਨਾਂ ਦੇ ਕੈਮਰੇ ਖੰਗਾਲੇ

ਵਾਰਦਾਤ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਦੀ ਪੁਲਿਸ ਦੇ ਡਿਊਟੀ ਅਧਿਕਾਰੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ਤੇ ਪਹੁੰਚੇ। ਪੁਲਿਸ ਟੀਮ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਆਰੰਭ ਦਿੱਤੀ।

ਪੁਲਿਸ ਵੱਲੋਂ ਇਲਾਕੇ ਦੀਆਂ ਮੁੱਖ ਸੜਕਾਂ ਅਤੇ ਆਸ-ਪਾਸ ਸਥਿਤ ਦੁਕਾਨਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਆਉਣ-ਜਾਣ ਦੇ ਰੂਟ ਦਾ ਸੁਰਾਗ ਲਗਾਇਆ ਜਾ ਸਕੇ। ਗੈਸ ਏਜੰਸੀ ਦੇ ਮਾਲਕ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਚਿੰਤਾ ਦਾ ਮਾਹੌਲ

ਤਰਨਤਾਰਨ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪੇਂਡੂ ਇਲਾਕਿਆਂ ਵਿੱਚ ਲਗਾਤਾਰ ਵਧ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਸਥਾਨਕ ਕਾਰੋਬਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਸਹਿਮ ਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਗੈਸ ਏਜੰਸੀ ਦੇ ਗੋਦਾਮ ਵਿੱਚ ਹਥਿਆਰਾਂ ਦੀ ਨੋਕ ਤੇ ਵਾਪਰੀ ਇਸ ਵੱਡੀ ਵਾਰਦਾਤ ਨੇ ਇਲਾਕੇ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਤੇ ਵੀ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

Follow Us
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...