AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ; ਸਾਥੀ ਫ਼ਰਾਰ

ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਇਲਾਕੇ ਵਿੱਚ ਪੁਲਿਸ ਅਤੇ ਅਪਰਾਧਿਕ ਅਨਸਰਾਂ ਦਰਮਿਆਨ ਇੱਕ ਤਿੱਖੇ ਮੁਕਾਬਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਆਤਮ-ਰੱਖਿਆ ਹਿੱਤ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਮੌਕੇ 'ਤੇ ਹੀ ਹਿਰਾਸਤ ਵਿੱਚ ਲੈ ਲਿਆ।

ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ, ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ; ਸਾਥੀ ਫ਼ਰਾਰ
nishan-sahota-tarantaran
| Updated On: 23 Oct 2026 22:55 PM IST
Share

ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਇਲਾਕੇ ਵਿੱਚ ਪੁਲਿਸ ਅਤੇ ਅਪਰਾਧਿਕ ਅਨਸਰਾਂ ਦਰਮਿਆਨ ਇੱਕ ਤਿੱਖੇ ਮੁਕਾਬਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਆਤਮ-ਰੱਖਿਆ ਹਿੱਤ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਜੋਂ ਹੋਈ ਹੈ। ਦੂਜੇ ਪਾਸੇ, ਉਸ ਦਾ ਇੱਕ ਹੋਰ ਸਾਥੀ ਹਨੇਰੇ ਅਤੇ ਭੂਗੋਲਿਕ ਸਥਿਤੀ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਰਿਹਾ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਇੱਕ ਗ਼ੈਰ-ਕਾਨੂੰਨੀ ਹਥਿਆਰ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ।

ਜ਼ਖ਼ਮੀ ਮੁਲਜ਼ਮ ਹਸਪਤਾਲ ਦਾਖ਼ਲ

ਪੁਲਿਸ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮੰਨਾ (ਵਾਸੀ ਪਿੰਡ ਖ਼ਵਾਸਪੁਰ) ਨੂੰ ਤੁਰੰਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਤਰਨਤਾਰਨ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪ੍ਰੈੱਸ ਨੋਟ ਅਨੁਸਾਰ, ਜ਼ਖ਼ਮੀ ਮੁਲਜ਼ਮ ਤੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਵੱਡੇ ਅਤੇ ਅਹਿਮ ਖ਼ੁਲਾਸੇ ਸਾਹਮਣੇ ਆਏ ਹਨ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਗੋਇੰਦਵਾਲ ਸਾਹਿਬ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਤੋਂ ਫ਼ਿਰੌਤੀ ਵਸੂਲਣ ਦੀ ਨੀਅਤ ਨਾਲ ਕੀਤੀਆਂ ਗਈਆਂ ਤਾਜ਼ਾ ਤਿੰਨ ਗੋਲੀਬਾਰੀ ਦੀਆਂ ਵਾਰਦਾਤਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸੀ।

ਫ਼ਰਾਰ ਸਾਥੀ ਦੀ ਭਾਲ ‘ਚ ਛਾਪੇਮਾਰੀ ਤੇਜ਼

ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਬਾਰੀਕੀ ਅਤੇ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮੌਕੇ ਤੋਂ ਫ਼ਰਾਰ ਹੋਏ ਦੂਜੇ ਮੁਲਜ਼ਮ ਦੀ ਪੈੜ ਨੱਪਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸੰਭਾਵੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਜ਼ਖ਼ਮੀ ਮੁਲਜ਼ਮ ਦੀ ਹਾਲਤ ਸਥਿਰ ਹੋਣ ਉਪਰੰਤ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਫ਼ਿਰੌਤੀ ਰੈਕੇਟ ਨਾਲ ਜੁੜੇ ਹੋਰ ਸਾਥੀਆਂ, ਬਰਾਮਦ ਕੀਤੇ ਗਏ ਨਾਜਾਇਜ਼ ਹਥਿਆਰਾਂ ਦੇ ਸਰੋਤਾਂ ਅਤੇ ਇਲਾਕੇ ਵਿੱਚ ਫੈਲੇ ਪੂਰੇ ਅਪਰਾਧਿਕ ਨੈੱਟਵਰਕ ਦਾ ਮੁਕੰਮਲ ਪਰਦਾਫ਼ਾਸ਼ ਕਰਕੇ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਿਆ ਜਾ ਸਕੇ।

Follow Us
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...