ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

J&K ‘ਚ ਤਰਨਤਾਰਨ ਦਾ ਜਵਾਨ ਸ਼ਹੀਦ: ਸਿਰ ‘ਤੇ ਲੱਗੀ ਗੋਲੀ, ਭਲਕੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ

ਜੰਮੂ ਕਸ਼ਮੀਰ ਵਿੱਚ ਹਮਲੇ ਦੌਰਾਨ ਤਰਨਤਾਰਨ ਦੇ ਪਿੰਡ ਬੁਰਜ ਦੇ ਰਹਿਣ ਵਾਲੇ ਸਿਪਾਹੀ ਕੁਲਦੀਪ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਸ਼ਹੀਦ ਫੌਜੀ ਕੁਲਦੀਪ ਸਿੰਘ ਤਰਨ ਤਾਰਨ ਦੇ ਸਰਹੱਦੀ ਪਿੰਡ ਬੁਰਜ ਦਾ ਰਹਿਣ ਵਾਲਾ ਸੀ। ਸ਼ਹੀਦ ਦੇ ਪਰਿਵਾਰ ਨੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

J&K ‘ਚ ਤਰਨਤਾਰਨ ਦਾ ਜਵਾਨ ਸ਼ਹੀਦ: ਸਿਰ ‘ਤੇ ਲੱਗੀ ਗੋਲੀ, ਭਲਕੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
ਸ਼ਹੀਦ ਕੁਲਦੀਪ ਸਿੰਘ ਦੀ ਪੁਰਾਣੀ ਤਸਵੀਰ
Follow Us
sidharth-taran-taran
| Updated On: 04 Sep 2024 11:03 AM

ਤਰਨਤਾਰਨ ਦੇ ਪਿੰਡ ਬੁਰਜ ਦੇ ਰਹਿਣ ਵਾਲੇ ਸਿਪਾਹੀ ਕੁਲਦੀਪ ਸਿੰਘ ਦੀ ਜੰਮੂ-ਕਸ਼ਮੀਰ ‘ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਸ਼ਹੀਦ ਕੁਲਦੀਪ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਸ਼ਹੀਦ ਕੁਲਦੀਪ ਸਿੰਘ ਦੀ ਪਤਨੀ ਅਤੇ ਬੱਚੇ ਜੰਮੂ ਵਿੱਚ ਰਹਿੰਦੇ ਹਨ। ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਭਲਕੇ ਉਨ੍ਹਾਂ ਦਾ ਪਿੰਡ ਬੁਰਜ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਦੇ ਦੋ ਪੁੱਤਰ ਹਨ। ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸ਼ਹੀਦ ਕੁਲਦੀਪ ਸਿੰਘ ਦੀ ਪਤਨੀ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। ਸ਼ਹੀਦ ਦੇ ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇ।

ਆਰਮੀ ਕੈਂਟ ਸੁਜਵਾਨ ‘ਤੇ ਹੋਏ ਹਮਲੇ ਦੌਰਾਨ ਲੱਗੀ ਗੋਲੀ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁਲਦੀਪ ਸਿੰਘ ਦੇਸ਼ ਲਈ ਸ਼ਹੀਦ ਹੋਇਆ ਸੀ। ਜੰਮੂ ‘ਚ ਆਰਮੀ ਕੈਂਟ ਸੁਜਵਾਨ ਦੀ 29ਵੀਂ ਪੋਸਟ ‘ਤੇ ਗੋਲੀ ਲੱਗਣ ਕਾਰਨ ਕੁਲਦੀਪ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੋਲੀ ਕੁਲਦੀਪ ਸਿੰਘ ਦੇ ਸਿਰ ਵਿੱਚ ਲੱਗੀ।

ਜ਼ਿਕਰਯੋਗ ਹੈ ਕਿ ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਸੁਜਵਾਨ ਆਰਮੀ ਬੇਸ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਅੱਤਵਾਦੀਆਂ ਨੇ ਬੇਸ ਦੇ ਕੋਲ ਤਾਇਨਾਤ ਇੱਕ ਸਿਪਾਹੀ ਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ ‘ਚ ਜਵਾਨ ਜ਼ਖਮੀ ਹੋ ਗਿਆ ਹੈ। ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਜਵਾਬ ਵਿੱਚ ਫੌਜ ਵੱਲੋਂ ਵੀ ਗੋਲੀਬਾਰੀ ਕੀਤੀ ਗਈ।

ਇਹ ਵੀ ਪੜ੍ਹੋ: Martyrs cremation: ਸ਼ਹੀਦ ਸੇਵਕ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਈ, ਸੈਨਿਕ ਸਨਮਾਨਾਂ ਨਾਲ ਅੰਤਿਮ ਸਸਕਾਰ