AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨ ਤਾਰਨ ‘ਚ ਦਿਨ-ਦਿਹਾੜੇ ਅੰਧਾਧੁੰਦ ਫਾਇਰਿੰਗ, ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਦੋ ਸਕੇ ਭਰਾਵਾਂ ਦੀ ਮੌਤ

ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਝਬਾਲ ਕਲਾਂ ਵਿੱਚ ਮੰਗਲਵਾਰ ਸ਼ਾਮ ਦਿਨ-ਦਿਹਾੜੇ ਹੋਈ ਭਿਆਨਕ ਗੋਲੀਬਾਰੀ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਵੱਲੋਂ ਕੀਤੀ ਗਈ ਕਥਿਤ ਫਾਇਰਿੰਗ ਵਿੱਚ ਦੋ ਸਕੇ ਭਰਾਵਾਂ ਦੀ ਦੁਖਦਾਈ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਹਨ।

ਤਰਨ ਤਾਰਨ 'ਚ ਦਿਨ-ਦਿਹਾੜੇ ਅੰਧਾਧੁੰਦ ਫਾਇਰਿੰਗ, ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਦੋ ਸਕੇ ਭਰਾਵਾਂ ਦੀ ਮੌਤ
lalit-sharma
| Updated On: 04 Aug 2026 22:34 PM IST
Share

ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਝਬਾਲ ਕਲਾਂ ਵਿੱਚ ਮੰਗਲਵਾਰ ਸ਼ਾਮ ਦਿਨ-ਦਿਹਾੜੇ ਹੋਈ ਭਿਆਨਕ ਗੋਲੀਬਾਰੀ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਵੱਲੋਂ ਕੀਤੀ ਗਈ ਕਥਿਤ ਫਾਇਰਿੰਗ ਵਿੱਚ ਦੋ ਸਕੇ ਭਰਾਵਾਂ ਦੀ ਦੁਖਦਾਈ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕਰ ਦਿੱਤੀਆਂ ਹਨ।

ਬਚਾਅ ਕਰਨ ਆਏ ਪਰਿਵਾਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਤਰਨ ਤਾਰਨ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਥਾਣਾ ਝਬਾਲ ਅਧੀਨ ਆਉਂਦੇ ਇਲਾਕੇ ਵਿੱਚ ਕੀਰਤ ਸਿੰਘ ਪੁੱਤਰ ਸ਼ਹਬਾਜ ਸਿੰਘ ਦਾ ਇੱਕ ਪਰਿਵਾਰ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਸੀ। ਮੁੱਢਲੀ ਜਾਂਚ ਅਨੁਸਾਰ ਕੀਰਤ ਸਿੰਘ ਆਪਣੇ ਕੁਝ ਸਾਥੀਆਂ ਨਾਲ ਗੱਡੀ ਵਿੱਚ ਮੌਕੇ ‘ਤੇ ਪਹੁੰਚਿਆ ਅਤੇ ਇੱਕ ਨੌਜਵਾਨ ਨਾਲ ਝਗੜਾ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੌਜਵਾਨ ਦੇ ਪਰਿਵਾਰਕ ਮੈਂਬਰ ਝਗੜਾ ਰੋਕਣ ਲਈ ਅੱਗੇ ਆਏ ਤਾਂ ਮੁਲਜ਼ਮ ਨੇ ਪਿਸਤੌਲ ਨਾਲ ਤਾਬੜਤੋੜ ਫਾਇਰਿੰਗ ਕਰ ਦਿੱਤੀ।

ਫਾਇਰਿੰਗ ਦੌਰਾਨ ਦੋ ਸਕੇ ਭਰਾ, ਜੋ ਉਕਤ ਨੌਜਵਾਨ ਦੇ ਤਾਇਆ ਅਤੇ ਪਿਤਾ ਸਨ, ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਲਿਸ ਦੀਆਂ ਕਈ ਟੀਮਾਂ ਤਾਇਨਾਤ, ਜਾਂਚ ਜਾਰੀ

ਡੀ.ਐਸ.ਪੀ. ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਐਸ.ਐਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ., ਡੀ.ਐਸ.ਪੀ. ਅਤੇ ਸੀ.ਆਈ.ਏ. ਸਮੇਤ ਵੱਖ-ਵੱਖ ਪੁਲਿਸ ਟੀਮਾਂ ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ‘ਤੇ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਪੁਰਾਣੀ ਰੰਜਿਸ਼ ਦਾ ਸਾਹਮਣੇ ਆਇਆ ਹੈ, ਜਦਕਿ ਕਿਸੇ ਲੜਕੀ ਨਾਲ ਜੁੜੇ ਵਿਵਾਦ ਦੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ। ਵਰਤੇ ਗਏ ਹਥਿਆਰ ਬਾਰੇ ਵੀ ਬਰਾਮਦਗੀ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਮਿਲ ਸਕੇਗੀ।

ਮ੍ਰਿਤਕ ਪਰਿਵਾਰ ਸਮਾਜ ਸੇਵਾ ਨਾਲ ਸੀ ਜੁੜਿਆ

ਉੱਥੇ ਹੀ ਪਿੰਡ ਵਾਸੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਿਵਾਰ ਇਲਾਕੇ ਦਾ ਬਹੁਤ ਹੀ ਸਤਿਕਾਰਯੋਗ ਅਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਪਰਿਵਾਰ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਭਰਾ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ ਰਹਿ ਚੁੱਕੇ ਸਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਅੱਗੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਇਸ ਤਰ੍ਹਾਂ ਦੀ ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿੰਡ ਵਾਸੀਆਂ ਨੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Follow Us
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...