Panchayat Election Firing: ਪੰਚਾਇਤੀ ਚੋਣਾਂ ਦੌਰਾਨ ਤਰਨ ਤਾਰਨ ਚ ਚੱਲੀ ਗੋਲੀ, ਇੱਕ ਜਖ਼ਮੀ
Panchayat Election Firing: ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਨੂੰ ਲੈਕੇ ਵੋਟਿੰਗ ਜਾਰੀ ਹੈ। ਵੋਟਿੰਗ ਵਿਚਾਲੇ ਕਈ ਥਾਵਾਂ ਤੋਂ ਝੜਪਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਤਰਨ ਤਾਰਨ ਵਿੱਚ ਵੀ ਚੋਣਾਂ ਵਿਚਾਲੇ ਹੰਗਾਮਾ ਹੋਇਆ ਹੈ।ਪੋਲਿੰਗ ਬੂਥ ਦੇ ਬਾਹਰ ਲਾਈਨ ਵਿੱਚ ਖੜ੍ਹੇ ਹੋਣ ਨੂੰ ਲੈ ਕੇ ਝਗੜਾ ਹੋ ਗਿਆ।
ਤਰਨ ਤਾਰਨ ਵਿੱਚ ਪੰਚਾਇਤੀ ਚੋਣਾਂ ਦੀ ਵੋਟਿੰਗ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਿੰਡ ਸੋਹਲ ਸੈਣ ਭਗਤ ਵਿਖੇ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲ ਗਈ। ਜਿਸ ਵਿੱਚ ਇੱਕ ਵਿਅਕਤੀ ਜਖ਼ਮੀ ਹੋ ਗਿਆ। ਪੋਲਿੰਗ ਬੂਥ ਦੇ ਬਾਹਰ ਲਾਈਨ ਵਿੱਚ ਖੜ੍ਹੇ ਹੋਣ ਨੂੰ ਲੈ ਕੇ ਝਗੜਾ ਹੋ ਗਿਆ।
ਜਿਸ ਤੋਂ ਬਾਅਦ ਸਥਿਤੀ ਇੰਨੀ ਵੱਧ ਗਈ ਕਿ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ ਉਥੇ ਖੜ੍ਹੇ ਇਕ ਵਿਅਕਤੀ ਨੂੰ ਲੱਗ ਗਈ, ਜੋ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਪਿੰਡ ਢਿਲਵਾਂ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ
ਇਸ ਦੇ ਨਾਲ ਹੀ ਸਮਰਾਲਾ ਦੇ ਪਿੰਡ ਢਿੱਲਵਾਂ ‘ਚ ਪੋਲਿੰਗ ਬੂਥ ‘ਤੇ ਤਾਇਨਾਤ ਇਕ ਪੁਲਸ ਮੁਲਾਜ਼ਮ ਦੀ ਅਚਾਨਕ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਵਿੱਚ ਡਿਊਟੀ ਦੇ ਰਹੇ ਆਈ.ਆਰ.ਬੀ. ਇੱਕ ਪੁਲਿਸ ਮੁਲਾਜ਼ਮ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਖਾ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਗਿਣਤੀ ਸ਼ਾਮ ਨੂੰ ਹੀ ਹੋਵੇਗੀ
ਤੁਹਾਨੂੰ ਦੱਸ ਦੇਈਏ ਕਿ ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿੱਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿੱਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਇਸ ਵਾਰ ਚੋਣਾਂ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ।