AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ਮਸ਼ਹੂਰ ਮਿਠਾਈ ਦੀ ਦੁਕਾਨ ‘ਤੇ ਤਾਬੜਤੋੜ ਫ਼ਾਇਰਿੰਗ, ਕੁਝ ਹੀ ਦਿਨਾਂ ‘ਚ ਦੂਜੀ ਵਾਰ ਹੋਇਆ ਹਮਲਾ

ਤਰਨਤਾਰ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬੇ ਪੱਟੀ ਦੇ ਮੁੱਖ ਬਾਜ਼ਾਰ ਵਿੱਚ ਉਸ ਸਮੇਂ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਮਸ਼ਹੂਰ ਮਿਠਾਈ ਦੀ ਦੁਕਾਨ 'ਸ਼ਾਂਤੀ ਦੀ ਹੱਟੀ' ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਤਰਨਤਾਰਨ 'ਚ ਮਸ਼ਹੂਰ ਮਿਠਾਈ ਦੀ ਦੁਕਾਨ 'ਤੇ ਤਾਬੜਤੋੜ ਫ਼ਾਇਰਿੰਗ, ਕੁਝ ਹੀ ਦਿਨਾਂ 'ਚ ਦੂਜੀ ਵਾਰ ਹੋਇਆ ਹਮਲਾ
nishan-sahota-tarantaran
| Updated On: 28 Sep 2026 17:11 PM IST
Share

ਤਰਨਤਾਰ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬੇ ਪੱਟੀ ਦੇ ਮੁੱਖ ਬਾਜ਼ਾਰ ਵਿੱਚ ਉਸ ਸਮੇਂ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਮਸ਼ਹੂਰ ਮਿਠਾਈ ਦੀ ਦੁਕਾਨ ‘ਸ਼ਾਂਤੀ ਦੀ ਹੱਟੀ’ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਹੈਰਾਨੀ ਦੀ ਗੱਲ ਇਹ ਹੈ ਕਿ ਇਸੇ ਦੁਕਾਨ ਤੇ ਬੀਤੇ ਕੁਝ ਹੀ ਦਿਨਾਂ ਦੇ ਵਕਫ਼ੇ ਦੌਰਾਨ ਗੋਲੀਬਾਰੀ ਦੀ ਇਹ ਦੂਜੀ ਵਾਰਦਾਤ ਵਾਪਰੀ ਹੈ, ਜਿਸ ਕਾਰਨ ਸਥਾਨਕ ਦੁਕਾਨਦਾਰਾਂ ਅਤੇ ਵਪਾਰੀ ਵਰਗ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਇਸ ਘਟਨਾ ਨੇ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਪੁਲਿਸ ਦੀ ਰਾਤ ਦੀ ਗਸ਼ਤ ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਦੇਰ ਰਾਤ 11 ਵਜੇ ਵਾਰਦਾਤ ਨੂੰ ਦਿੱਤਾ ਅੰਜਾਮ

ਪ੍ਰਾਪਤ ਵੇਰਵਿਆਂ ਅਨੁਸਾਰ ਇਹ ਘਟਨਾ ਦੇਰ ਰਾਤ ਕਰੀਬ 11 ਵਜੇ ਵਾਪਰੀ। ਬਾਈਕ ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਦੁਕਾਨ ਦੇ ਬੰਦ ਸ਼ਟਰ ਤੇ ਸਿੱਧੇ ਰੌਂਦ ਦਾਗ਼ ਦਿੱਤੇ। ਦੁਕਾਨ ਦੇ ਸ਼ਟਰ ਵਿੱਚ ਲਗਾਤਾਰ 4 ਗੋਲੀਆਂ ਲੱਗੀਆਂ, ਜਿਨ੍ਹਾਂ ਦੇ ਜ਼ੋਰਦਾਰ ਖੜਕੇ ਅਤੇ ਧਮਾਕਿਆਂ ਦੀ ਆਵਾਜ਼ ਨਾਲ ਪੂਰਾ ਬਾਜ਼ਾਰ ਤੇ ਆਸ-ਪਾਸ ਦਾ ਰਿਹਾਇਸ਼ੀ ਇਲਾਕਾ ਕੰਬ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਆਪਣੇ ਮੋਟਰਸਾਈਕਲ ਤੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਖ਼ੁਸ਼ਕਿਸਮਤੀ ਇਹ ਰਹੀ ਕਿ ਘਟਨਾ ਦੇ ਵਕਤ ਦੁਕਾਨ ਪੂਰੀ ਤਰ੍ਹਾਂ ਬੰਦ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਸੀਸੀਟੀਵੀ ਕੈਮਰੇ ਖੰਗਾਲ ਰਹੀ ਪੁਲਿਸ, ਖ਼ੌਫ਼ਜ਼ਦਾ ਦੁਕਾਨਦਾਰ

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੱਟੀ ਦੀ ਪੁਲਿਸ ਪਾਰਟੀ ਤੁਰੰਤ ਮੌਕੇ ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਾਂਚ ਸ਼ੁਰੂ ਕੀਤੀ। ਪੁਲਿਸ ਆਲੇ-ਦੁਆਲੇ ਦੀਆਂ ਇਮਾਰਤਾਂ ਤੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਰਿਕਾਰਡਿੰਗ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ, ਤਾਂ ਜੋ ਹਮਲਾਵਰਾਂ ਦੇ ਆਉਣ-ਜਾਣ ਦੇ ਰੂਟ ਅਤੇ ਉਨ੍ਹਾਂ ਦੀ ਪਛਾਣ ਦਾ ਸੁਰਾਗ ਲਗਾਇਆ ਜਾ ਸਕੇ। ਦੂਜੇ ਪਾਸੇ, ਲਗਾਤਾਰ ਦੂਜੀ ਵਾਰ ਵਾਪਰੀ ਇਸ ਵਾਰਦਾਤ ਕਾਰਨ ਪੀੜਤ ਦੁਕਾਨਦਾਰ ਬੁਰੀ ਤਰ੍ਹਾਂ ਸਹਿਮ ਚੁੱਕਾ ਹੈ ਅਤੇ ਭਾਰੀ ਖ਼ੌਫ਼ ਦੇ ਚੱਲਦਿਆਂ ਫ਼ਿਲਹਾਲ ਉਸ ਨੇ ਪੁਲਿਸ ਕੋਲ ਕੋਈ ਰਸਮੀ ਬਿਆਨ ਦਰਜ ਨਹੀਂ ਕਰਵਾਇਆ ਹੈ।

11 ਸਤੰਬਰ ਨੂੰ ਵੀ ਇਸੇ ਦੁਕਾਨ ਨੂੰ ਬਣਾਇਆ ਗਿਆ ਸੀ ਨਿਸ਼ਾਨਾ

ਦੱਸਣਯੋਗ ਹੈ ਕਿ ਇਸੇ ਦੁਕਾਨ ਤੇ ਬੀਤੀ 11 ਸਤੰਬਰ 2026 ਨੂੰ ਵੀ ਅਣਪਛਾਤੇ ਹਥਿਆਰਬੰਦਾਂ ਵੱਲੋਂ ਫ਼ਾਇਰਿੰਗ ਕੀਤੀ ਗਈ ਸੀ। ਉਸ ਵੇਲੇ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ, ਪ੍ਰੰਤੂ ਮਹਿਜ਼ ਕੁਝ ਹਫ਼ਤਿਆਂ ਦੇ ਅੰਦਰ-ਅੰਦਰ ਦੁਬਾਰਾ ਉਸੇ ਦੁਕਾਨ ਤੇ ਗੋਲੀਆਂ ਚੱਲਣ ਕਾਰਨ ਪੱਟੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੋਰ ਗਹਿਰਾ ਹੋ ਗਿਆ ਹੈ।

ਪੁਲਿਸ ਨੇ ਸ਼ੁਰੂ ਕੀਤੀ ਤਫ਼ਤੀਸ਼

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਪੱਟੀ ਦੇ ਮੁਖੀ ਵਿਪਿਨ ਕੁਮਾਰ ਨੇ ਦੱਸਿਆ ਕਿ ਭਾਵੇਂ ਦੁਕਾਨਦਾਰ ਨੇ ਡਰ ਕਾਰਨ ਅਜੇ ਤੱਕ ਆਪਣੇ ਬਿਆਨ ਦਰਜ ਨਹੀਂ ਕਰਵਾਏ ਹਨ, ਫਿਰ ਵੀ ਪੁਲਿਸ ਨੇ ਆਪਣੇ ਪੱਧਰ ਤੇ ਕਾਨੂੰਨੀ ਜਾਂਚ ਆਰੰਭ ਦਿੱਤੀ ਹੈ। ਪੁਲਿਸ ਟੀਮ ਨੂੰ ਘਟਨਾ ਸਥਾਨ ਤੋਂ ਦੁਕਾਨ ਦੇ ਸ਼ਟਰ ਤੇ ਲੱਗੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ ਅਤੇ ਮੌਕੇ ਤੋਂ ਕੁਝ ਖ਼ਾਲੀ ਖ਼ੋਲ ਵੀ ਬਰਾਮਦ ਕੀਤੇ ਗਏ ਹਨ। ਥਾਣਾ ਮੁਖੀ ਨੇ ਭਰੋਸਾ ਦਿਵਾਇਆ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਅਤੇ ਬਹੁਤ ਜਲਦ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾਇਆ ਜਾਵੇਗਾ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...