ਪੱਟੀ ਸ਼ਹਿਰ ‘ਚ ਵੀ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਦਾ ਮਕਾਨ ਢਾਹਿਆ
Drug Smuggler Demolished House: ਤਰਨ ਤਾਰਨ ਦੇ ਪੱਟੀ ਦੇ ਵਿੱਚ ਦੋ ਸਕੇ ਭਰਾਵਾਂ ਦੇ ਘਰ 'ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਨਸ਼ਾ ਤਸਕਰ ਸਾਜਨ ਤੇ ਰਾਜੀਵ ਦੇ ਮਕਾਨ ਨੂੰ ਢਾਹ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿੱਰੁਧ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਦੋਵਾਂ ਭਰਾਵਾਂ ਦੇ ਖਿਲਾਫ ਤਕਰੀਬਨ 22 ਨਸ਼ਾ ਤਸਕਰੀ ਦੇ ਪਰਚੇ ਦਰਜ ਹਨ।

ਤਰਨ ਤਾਰਨ ਪੁਲਿਸ ਨੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੀ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਜਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਦੋ ਸਕੇ ਭਰਾਵਾਂ ਦੇ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਇਹ ਦੋਵਾਂ ਭਰਾਂ ਨਸ਼ਾ ਤਸਕਰੀ ਦਾ ਕੰਮ ਕਰਦੇ ਸਨ ਅਤੇ ਦੋਵੇਂ ਭਰਾ ਇੱਕ ਹੀ ਮਕਾਨ ਵਿੱਚ ਰਹਿੰਦੇ ਸਨ। ਇਨ੍ਹਾਂ ਦੇ ਮਕਾਨ ਨੂੰ ਢਹਿ ਢੇਰੀ ਕਰ ਦਿੱਤਾ ਗਿਆ।
ਤਰਨ ਤਾਰਨ ਦੇ ਐਸ ਐਸ ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਰਾਜੀਵ ਤੇ 13 ਪਰਚੇ ਅਤੇ ਸਾਜਨ ਤੇ 9 ਪਰਚੇ ਦਰਜ ਹਨ। ਇਨ੍ਹਾਂ ਦੋਵਾਂ ‘ਤੇ ਕੁੱਲ 22 ਮਾਮਲੇ ਦਰਜ ਸਨ। ਐਸ ਐਸ ਪੀ ਨੇ ਦੱਸਿਆ ਕਿ ਰਾਜੀਵ ਹਾਲੇ ਜੇਲ੍ਹ ਵਿੱਚ ਬੰਦ ਹੈ ਅਤੇ ਸਾਜਨ ਕੁਝ ਦਿਨ ਪਹਿਲਾਂ ਹੀ ਜੇਲ ਤੋਂ ਬਾਹਰ ਆਇਆ ਹੈ।
ਤਰਨ ਤਾਰਨ ਵਿੱਚ ਪਹਿਲਾਂ ਵੀ ਨਸ਼ਾਂ ਤਸਕਰਾਂ ਖਿਲਾਫ ਕਾਰਵਾਈ
ਇਸ ਤੋਂ ਪਹਿਲਾਂ ਤਰਨ ਤਾਰਨ ਦੇ ਪੱਟੀ ਸ਼ਹਿਰ ਦੀ ਵਾਰਡ ਨੰਬਰ 2 ਦੇ ਰਹਿਣ ਵਾਲੇ ਚਮਕੌਰ ਸਿੰਘ ਚਮਕੂ ਪੁੱਤਰ ਕਸ਼ਮੀਰ ਸਿੰਘ ਖਿਲਾਫ ਪੰਜਾਬ ਪੁਲਿਸ ਵਲੋਂ ਕਾਰਵਾਈ ਕੀਤੀ ਗਈ। ਚਮਕੌਰ ਸਿੰਘ ‘ਤੇ ਐਨ.ਡੀ.ਪੀ.ਐਸ. ਐਕਟ ਤਹਿਤ 9 ਮੁਕਦਮੇ ਦਰਜ ਹਨ। ਪੁਲਿਸ ਨੇ 25 ਮਈ ਨੂੰ ਨਸ਼ਾ ਤਸਕਰ ਚਮਕੌਰ ਸਿੰਘ ਉਰਫ਼ ਚਮਕੂ ਦੇ ਘਰ ਤੇ ਬੁਲਡੋਜ਼ਰ (ਪੀਲਾ ਪੰਜਾ) ਚਲਾਇਆ ਗਿਆ। ਇਹ ਘਰ ਉਸ ਦੀ ਕਾਲੀ ਕਮਾਈ ਨਾਲ ਬਣਾਇਆ ਗਿਆ ਸੀ, ਜਿਸ ਨੂੰ ਢਾਹੁਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕੀਤੀ।
ਸਖਤ ਕਾਰਵਾਈ ਦਾ ਸਾਹਮਣਾ ਕਰਨਗੇ ਤਸਕਰ
ਤਰਨ ਤਰਨ ਦੇ ਐਸਐਸਪੀ ਅਭੀਮਨਿਊ ਰਾਣਾ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰਕਾਨੂੰਨੀ ਧੰਦੇ ਨਾਲ ਇਕੱਠੀ ਕੀਤੀ ਕਾਲੀ ਕਮਾਈ ਨਾਲ ਬਣੀ ਜਾਇਦਾਦ ਨੂੰ ਕਦੇ ਵੀ ਨਜਾਇਜ਼ ਨਹੀਂ ਠਹਿਰਾਇਆ ਜਾਵੇਗਾ।