AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ ‘ਚ ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, BSF ਨੇ ਨਾਕੇ ਦੌਰਾਨ ਦਬੋਚਿਆ

ਪੰਜਾਬ ਪੁਲਿਸ ਦਾ ਇਹ ਪਹਿਲਾਂ ਇਸੇ ਇਲਾਕੇ ਦੇ ਸਰਹੱਦੀ ਥਾਣੇ ਵਿਚ ਬਤੌਰ ਮੁਨਸ਼ੀ ਤਾਇਨਾਤ ਰਿਹਾ ਹੈ ਅਤੇ ਹੁਣ ਵੀਵੀਆਈਪੀ ਕਾਫਲੇ ਨਾਲ ਚੱਲਣ ਵਾਲੀ ਜੈਮਰ ਗੱਡੀ ਤੇ ਤਾਇਨਾਤ ਸੀ। ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਨੇ ਹੈਰੋਇਨ ਕਿੱਥੋਂ ਚੁੱਕੀ ਤੇ ਕਿੱਥੇ ਪਹੁੰਚਾਉਣੀ ਸੀ।

ਤਰਨਤਾਰਨ 'ਚ ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, BSF ਨੇ ਨਾਕੇ ਦੌਰਾਨ ਦਬੋਚਿਆ
ਤਰਨਤਾਰਨ ‘ਚ ਪੰਜਾਬ ਪੁਲਿਸ ਦਾ ਮੁਲਾਜ਼ਮ (Photo Credit: ChatGpt.com)
nishan-sahota-tarantaran
| Updated On: 14 Oct 2026 16:50 PM IST
Share

ਬੀਐੱਸਐੱਫ ਨੇ ਸਰਹੱਦੀ ਇਲਾਕੇ ਵਿਚ ਨਾਕੇਬੰਦੀ ਦੌਰਾਨ ਪੰਜਾਬ ਪੁਲਿਸ ਦੇ ਕਰਮਚਾਰੀ ਨੂੰ 15 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਭੁਸੇ ਵਜੋਂ ਹੋਈ ਹੈ। ਬੀਐੱਸਐੱਫ ਦੀ ਜਾਣਕਾਰੀ ਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਸਵਿਫਟ ਕਾਰ ਵਿਚ ਸਵਾਰ ਉਕਤ ਪੁਲਿਸ ਕਰਮਚਾਰੀ ਨੂੰ ਹਿਰਾਸਤ ਵਿਚ ਲੈ ਲਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਕਰਮਚਾਰੀ ਪਹਿਲਾਂ ਇਸੇ ਇਲਾਕੇ ਦੇ ਸਰਹੱਦੀ ਥਾਣੇ ਵਿਚ ਬਤੌਰ ਮੁਨਸ਼ੀ ਤਾਇਨਾਤ ਰਿਹਾ ਹੈ ਅਤੇ ਹੁਣ ਵੀਵੀਆਈਪੀ ਕਾਫਲੇ ਨਾਲ ਚੱਲਣ ਵਾਲੀ ਜੈਮਰ ਗੱਡੀ ਤੇ ਤਾਇਨਾਤ ਸੀ।

ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਨੇ ਹੈਰੋਇਨ ਕਿੱਥੋਂ ਚੁੱਕੀ ਤੇ ਕਿੱਥੇ ਪਹੁੰਚਾਉਣੀ ਸੀ। ਦੱਸ ਦਈਏ ਕਿ ਇਕ ਪਾਸੇ ਨਸ਼ੇ ਨੂੰ ਲੈ ਕੇ ਪੰਜਾਬ ਵਿਚ ਸਿਆਸਤੀ ਪੂਰੀ ਤਰ੍ਹਾਂ ਭਖੀ ਹੋਈ ਹੈ। ਉੱਪਰੋਂ ਪੁਲਿਸ ਕਰਮਚਾਰੀ ਕੋਲੋਂ ਹੈਰੋਇਨ ਦੀ ਬਰਾਮਦਗੀ ਨੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।

VVIP ਡਿਊਟੀ ਦਾ ਫਾਇਦਾ ਉਠਾ ਕੇ ਕਰ ਰਿਹਾ ਸੀ ਤਸਕਰੀ

ਇਹ ਮਾਮਲਾ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਪੁਲਿਸ ਵਿਭਾਗ ਦੇ ਅੰਦਰ ਵਿਅਕਤੀ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਸੁਵਿਧਾ ਪ੍ਰਦਾਨ ਕਰ ਰਹੇ ਹਨ। ਆਪਣੀਆਂ ਵੀਵੀਆਈਪੀ ਡਿਊਟੀਆਂ ਅਤੇ ਸਰਹੱਦੀ ਸਟੇਸ਼ਨ ‘ਤੇ ਪਹਿਲਾਂ ਦੇ ਤਜਰਬੇ ਦਾ ਫਾਇਦਾ ਉਠਾਉਂਦੇ ਹੋਏ, ਪੁਲਿਸ ਕਰਮਚਾਰੀ ਨਿਡਰਤਾ ਨਾਲ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਫੈਲਾ ਰਿਹਾ ਸੀ।

ਪੁਲਿਸ ਇਸ ਸਮੇਂ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਖੇਪ ਕਿੱਥੋਂ ਆਈ ਸੀ ਅਤੇ ਇਹ ਕਿਸ ਨੂੰ ਦੇਣ ਦਾ ਇਰਾਦਾ ਸੀ। ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੁਲਿਸ ਦੀ ਮਿਲੀਭੁਗਤ ਤੋਂ ਬਿਨਾਂ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖਤਮ ਕਰਨਾ ਅਸੰਭਵ ਹੈ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...