ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ ਦੇ ਪਿੰਡ ਛੋਟਾ ਝਬਾਲ ਵਿੱਚ ਬੇਅਦਬੀ: ਫਿਰਨੀ ਨੇੜੇ ਮਿਲੇ ਗੁਟਕਾ ਸਾਹਿਬ ਦੇ ਅੰਗ, ਪਿੰਡ ਵਾਸੀਆਂ ਵਿੱਚ ਰੋਸ

Sacrilege of Shri Gutka Sahib: ਤਰਨਤਾਰਨ ਦੇ ਪਿੰਡ ਛੋਟਾ ਝਬਾਲ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿੰਡ ਦੀ ਫਿਰਨੀ ਨੇੜੇ ਕੁੜੇ ਦੇ ਢੇਰ ਚੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਕਾਫੀ ਰੋਸ ਹੈ। ਮੌਕੇ 'ਤੇ ਪਹੁੰਚੀ ਪੁਲਿਸ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਤਰਨਤਾਰਨ ਦੇ ਪਿੰਡ ਛੋਟਾ ਝਬਾਲ ਵਿੱਚ ਬੇਅਦਬੀ: ਫਿਰਨੀ ਨੇੜੇ ਮਿਲੇ ਗੁਟਕਾ ਸਾਹਿਬ ਦੇ ਅੰਗ, ਪਿੰਡ ਵਾਸੀਆਂ ਵਿੱਚ ਰੋਸ
Follow Us
sidharth-taran-taran
| Updated On: 21 May 2025 14:03 PM

ਤਰਨਤਾਰਨ ਦੇ ਪਿੰਡ ਛੋਟਾ ਝਬਾਲ ਵਿਖੇ ਮੁੜ ਬੇਅਦਬੀ ਦੀ ਘਟਨਾ ਦੇਖਣ ਨੂੰ ਮਿਲੀ ਹੈ। ਦੱਸ ਦਈਏ ਕਿ ਪਿੰਡ ਦੇ ਗੰਦੇ ਪਾਣੀ ਵਾਲੇ ਛੱਪੜ ਦੇ ਨੇੜੇ ਕੂੜੇ ਦੇ ਢੇਰ ਅਤੇ ਸੜਕ ਦੇ ਆਸਪਾਸ ਤੋਂ ਗੁੱਟਕਾ ਸਾਹਿਬ ਦੇ ਅੰਗ ਮਿਲੇ ਹਨ। ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਧਰ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਐਸ ਪੀ ਇਨਵੈਸਟੀਗੇਸ਼ਨ ਅਜੈ ਰਾਜ ਸਿੰਘ ਮੋਕੇ ‘ਤੇ ਪਹੁੰਚ ਗਏ। ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਐਸ ਪੀ ਇਨਵੈਸਟੀਗੇਸ਼ਨ ਅਜੈ ਰਾਜ ਸਿੰਘ ਨੇ ਦੱਸਿਆ ਕਿ ਉਹ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਗੁੱਟਕਾ ਸਾਹਿਬ ਦੇ ਅੰਗਾਂ ਨੂੰ ਬੜੇ ਅਦਬ ਨਾਲ ਸਮੇਟ ਕੇ ਸਿਰੋਪਾ ਸਾਹਿਬ ਵਿਖੇ ਰੱਖਿਆ ਗਿਆ ਹੈ। ਜਿਸ ਤਰ੍ਹਾਂ ਪਿੰਡ ਵਾਲੇ ਕਹਿਣਗੇ ਉਸ ਹਿਸਾਬ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਤਰਨਤਾਰਨ ਦੇ ਨਾਨਕਸਰ ਵਿੱਚ ਹੋਈ ਸੀ ਬੇਅਦਬੀ

ਇਸ ਘਟਨਾ ਤੋਂ ਪਹਿਲਾਂ ਤਰਨਤਾਰਨ ਦੇ ਨਾਨਕਸਰ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਗੁਰਦੁਆਰਾ ਸਾਹਿਬ ਸਾਂਝੀ ਦੀਵਾਰ ਦੇ ਅੰਦਰੋਂ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਸੰਗਠਨਾਂ ਦੇ ਆਗੂਆਂ ਦੇ ਨੇੜਲੇ ਲੋਕਾਂ ਨੇ ਦੱਸਿਆ ਸੀ ਕਿ ਅਜਿਹਾ ਘਿਣਾਉਣਾ ਕੰਮ ਬਹੁਤ ਹੀ ਨਿੰਦਣਯੋਗ ਹੈ ਅਤੇ ਉਨ੍ਹਾਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

ਜਾਣੋ ਕੀ ਹੁੰਦੀ ਹੈ ਬੇਅਦਬੀ?

ਸਿੱਖ ਧਰਮ ਦੀ ਬੇਅਦਬੀ ਦਾ ਅਰਥ ਹੈ ਕਿ ਕਿਸੇ ਧਾਰਮਿਕ ਵਸਤੂ ਜਾਂ ਕਿਸੇ ਧਾਰਮਿਕ ਗ੍ਰੰਥ ਦਾ ਅਪਮਾਨ ਕਰਨਾ, ਉਸ ਨਾਲ ਛੇੜਛਾੜ ਕਰਨਾ, ਜਾਂ ਉਸ ਵਿਰੁੱਧ ਅਪਮਾਨਜਨਕ ਸ਼ਬਦ ਬੋਲਣਾ। ਸਿੱਖ ਧਰਮ ਵਿੱਚ ਧਾਰਮਿਕ ਗੁਰੂ ਗ੍ਰੰਥ ਸਾਹਿਬ, ਨਿਸ਼ਾਨ ਸਾਹਿਬ ਦੇ ਨਾਲ-ਨਾਲ ਦਸਤਾਰ ਅਤੇ ਤਲਵਾਰ ਵੀ ਹੈ। ਉਨ੍ਹਾਂ ਦੇ ਅਪਮਾਨ ਕਰਨਾ ਨੂੰ ਬੇਅਦਬੀ ਕਿਹਾ ਜਾਂਦਾ ਹੈ। ਸਿੱਖ ਇਸ ਬਾਰੇ ਬਹੁਤ ਸੰਵੇਦਨਸ਼ੀਲ ਹਨ।

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!
ਭਗਵੰਤ ਮਾਨ ਦੀ ਕੈਬਨਿਟ ਨੇ ਪੰਜਾਬ 'ਚ ਬੇਅਦਬੀ ਕਾਨੂੰਨ ਨੂੰ ਦਿੱਤੀ ਮਨਜ਼ੂਰੀ!...
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...