AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਤਰਨਤਾਰਨ ‘ਚ ਦੋ ਬੱਚਿਆਂ ਦੀ ਸ਼ੱਕੀ ਮੌਤ ਨਾਲ ਫੈਲੀ ਸਨਸਨੀ, ਰਾਤ ਨੂੰ ਖਾਧੇ ਸੀ ਮੋਮੋਜ਼ ਤੇ ਚਾਪ

ਤਰਨਤਾਰਨ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ (ਭੈਣ-ਭਰਾ) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਅਚਾਨਕ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ।

ਤਰਨਤਾਰਨ 'ਚ ਦੋ ਬੱਚਿਆਂ ਦੀ ਸ਼ੱਕੀ ਮੌਤ ਨਾਲ ਫੈਲੀ ਸਨਸਨੀ, ਰਾਤ ਨੂੰ ਖਾਧੇ ਸੀ ਮੋਮੋਜ਼ ਤੇ ਚਾਪ
ਮੋਮੋਜ਼ ਤੇ ਚਾਪ ਖਾਣ ਨਾਲ ਦੋ ਬੱਚਿਆਂ ਦੀ ਸ਼ੱਕੀ ਮੌਤ, ਇਲਾਕੇ ‘ਚ ਸਨਸਨੀ
nishan-sahota-tarantaran
| Updated On: 08 Mar 2026 16:25 PM IST
Share

ਤਰਨਤਾਰਨ ਸ਼ਹਿਰ ਤੋਂ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ੱਕੀ ਹਾਲਾਤਾਂ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ (ਭੈਣ-ਭਰਾ) ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਅਚਾਨਕ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਬੱਚਿਆਂ ਨੇ ਸ਼ਾਮ ਨੂੰ ਬਾਹਰੋਂ ਲਿਆਂਦੇ ਮੋਮੋਜ਼ ਅਤੇ ਚਾਪ ਖਾਧੇ ਸਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਸ਼ਹਿਰ ਦੀ ਡੀ.ਐਸ.ਪੀ. ਵਾਲੀ ਗਲੀ ਵਿੱਚ ਵਾਪਰੀ। ਇੱਥੇ ਰਹਿਣ ਵਾਲੇ 40 ਸਾਲਾ ਵਿਸ਼ਾਲ ਅਤੇ 36 ਸਾਲਾ ਨੇਹਾ ਦੇ ਇਹ ਬੱਚੇ ਸਨ। ਇੱਕੋ ਸਮੇਂ ਦੋਵਾਂ ਬੱਚਿਆਂ ਦੀ ਮੌਤ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਦੀਆਂ ਟੀਮਾਂ ਹਰ ਪਹਿਲੂ ਤੋਂ ਜਾਂਚ ਕਰ ਰਹੀਆਂ ਹਨ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਖ਼ੁਸ਼ੀਆਂ ਭਰੇ ਮਾਹੌਲ ‘ਚ ਪਿਆ ਭੰਗਣਾ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਸਭ ਕੁਝ ਆਮ ਵਾਂਗ ਸੀ। ਮਰਨ ਵਾਲੇ ਬੱਚੇ, 6 ਸਾਲਾ ਆਰਵ ਅਤੇ ਉਸਦੀ 9 ਸਾਲਾ ਭੈਣ ਦਾਨਿਕਾ, ਪੂਰੀ ਤਰ੍ਹਾਂ ਤੰਦਰੁਸਤ ਸਨ। ਪਰਿਵਾਰ ਅਨੁਸਾਰ ਸ਼ਾਮ ਵੇਲੇ ਬੱਚਿਆਂ ਨੇ ਕੁਝ ਬਾਹਰੋਂ ਖਾਣ ਦੀ ਜ਼ਿੱਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਉਨ੍ਹਾਂ ਲਈ ਬਾਜ਼ਾਰੋਂ ਮੋਮੋਜ਼ ਅਤੇ ਚਾਪ ਲੈ ਕੇ ਆਏ ਸਨ।

ਰਾਤ ਵੇਲੇ ਅਚਾਨਕ ਵਿਗੜੀ ਤਬੀਅਤ

ਪਿਤਾ ਵਿਸ਼ਾਲ ਸ਼ਾਮ ਕਰੀਬ 7:00 ਤੋਂ 8:00 ਵਜੇ ਦੇ ਵਿਚਕਾਰ ਇੱਕ ਰੇਹੜੀ ਤੋਂ ਮੋਮੋਜ਼ ਅਤੇ ਚਾਪ ਲੈ ਕੇ ਘਰ ਪਰਤੇ ਸਨ। ਦੋਵਾਂ ਬੱਚਿਆਂ ਨੇ ਰਾਤ ਕਰੀਬ 8:00 ਵਜੇ ਇਹ ਚੀਜ਼ਾਂ ਖਾਧੀਆਂ। ਰਾਤ 10:00 ਵਜੇ ਦੇ ਕਰੀਬ ਬੱਚਿਆਂ ਨੇ ਘਬਰਾਹਟ ਅਤੇ ਤਬੀਅਤ ਖ਼ਰਾਬ ਹੋਣ ਦੀ ਸ਼ਿਕਾਇਤ ਕੀਤੀ। ਪਰਿਵਾਰ ਨੇ ਤੁਰੰਤ ਉਨ੍ਹਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਅਤੇ ਹਸਪਤਾਲ ਲਿਜਾਇਆ ਗਿਆ, ਪਰ ਬੱਚਿਆਂ ਦੀ ਹਾਲਤ ਤੇਜ਼ੀ ਨਾਲ ਵਿਗੜਦੀ ਗਈ ਅਤੇ ਅੰਤ ਵਿੱਚ ਦੋਵਾਂ ਦੀ ਮੌਤ ਹੋ ਗਈ।

10 ਦਿਨ ਪਹਿਲਾਂ ਹੀ ਮਨਾਇਆ ਸੀ ਜਨਮਦਿਨ

ਬੜੇ ਹੀ ਦੁੱਖ ਦੀ ਗੱਲ ਹੈ ਕਿ ਅਜੇ 10 ਦਿਨ ਪਹਿਲਾਂ ਹੀ ਘਰ ਵਿੱਚ ਆਰਵ ਦਾ ਜਨਮਦਿਨ ਬੜੇ ਚਾਅ ਨਾਲ ਮਨਾਇਆ ਗਿਆ ਸੀ। ਪਰਿਵਾਰ ਅਜੇ ਉਸ ਖ਼ੁਸ਼ੀ ਵਿੱਚੋਂ ਬਾਹਰ ਵੀ ਨਹੀਂ ਨਿਕਲਿਆ ਸੀ ਕਿ ਅੱਜ ਅਚਾਨਕ ਇਹ ਭਾਣਾ ਵਰਤ ਗਿਆ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਅਤੇ ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...