AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ਘਰ ‘ਚ ਵੜ ਲੁਟੇਰਿਆਂ ਨੇ ਮਹਿਲਾ ਨੂੰ ਕਰੰਟ ਲਗਾ ਮਾਰਿਆ, ਨਕਦੀ ਤੇ ਗਹਿਣੇ ਲੈ ਕੇ ਹੋਏ ਫ਼ਰਾਰ

ਤਰਨਤਾਰਨ 'ਚ ਇੱਕ ਖ਼ੌਫ਼ਨਾਕ ਅਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਘਰ ਵਿੱਚ ਦਾਖ਼ਲ ਹੋਏ ਦੋ ਨਕਾਬਪੋਸ਼ ਲੁਟੇਰਿਆਂ ਨੇ ਲੁੱਟ-ਖੋਹ ਦੌਰਾਨ ਘਰ ਵਿੱਚ ਇਕੱਲੀ ਮੌਜੂਦ ਮਹਿਲਾ ਦਾ ਬਿਜਲੀ ਦਾ ਕਰੰਟ ਲਗਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਜਦੋਂ ਮਹਿਲਾ ਨੇ ਲੁਟੇਰਿਆਂ ਦੀਆਂ ਨਾਪਾਕ ਹਰਕਤਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਬੇਖ਼ੌਫ਼ ਬਦਮਾਸ਼ਾਂ ਨੇ ਨੇੜੇ ਪਈਆਂ ਨੰਗੀਆਂ ਬਿਜਲੀ ਦੀਆਂ ਤਾਰਾਂ ਨੂੰ ਸਵਿੱਚ ਬੋਰਡ ਵਿੱਚ ਲਗਾ ਕੇ ਮਹਿਲਾ ਨੂੰ ਕਰੰਟ ਲਗਾ ਦਿੱਤਾ।

ਤਰਨਤਾਰਨ 'ਚ ਘਰ 'ਚ ਵੜ ਲੁਟੇਰਿਆਂ ਨੇ ਮਹਿਲਾ ਨੂੰ ਕਰੰਟ ਲਗਾ ਮਾਰਿਆ, ਨਕਦੀ ਤੇ ਗਹਿਣੇ ਲੈ ਕੇ ਹੋਏ ਫ਼ਰਾਰ
nishan-sahota-tarantaran
| Updated On: 28 Aug 2026 19:17 PM IST
Share

ਤਰਨਤਾਰਨ ‘ਚ ਇੱਕ ਖ਼ੌਫ਼ਨਾਕ ਅਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਘਰ ਵਿੱਚ ਦਾਖ਼ਲ ਹੋਏ ਦੋ ਨਕਾਬਪੋਸ਼ ਲੁਟੇਰਿਆਂ ਨੇ ਲੁੱਟ-ਖੋਹ ਦੌਰਾਨ ਘਰ ਵਿੱਚ ਇਕੱਲੀ ਮੌਜੂਦ ਮਹਿਲਾ ਦਾ ਬਿਜਲੀ ਦਾ ਕਰੰਟ ਲਗਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਜਦੋਂ ਮਹਿਲਾ ਨੇ ਲੁਟੇਰਿਆਂ ਦੀਆਂ ਨਾਪਾਕ ਹਰਕਤਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਬੇਖ਼ੌਫ਼ ਬਦਮਾਸ਼ਾਂ ਨੇ ਨੇੜੇ ਪਈਆਂ ਨੰਗੀਆਂ ਬਿਜਲੀ ਦੀਆਂ ਤਾਰਾਂ ਨੂੰ ਸਵਿੱਚ ਬੋਰਡ ਵਿੱਚ ਲਗਾ ਕੇ ਮਹਿਲਾ ਨੂੰ ਕਰੰਟ ਲਗਾ ਦਿੱਤਾ।

ਜ਼ਬਰਦਸਤ ਕਰੰਟ ਲੱਗਣ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ। ਕਰੰਟ ਇੰਨਾ ਭਿਆਨਕ ਸੀ ਕਿ ਮ੍ਰਿਤਕਾ ਦੀ ਬਾਂਹ ‘ਤੇ ਸੜਨ ਦੇ ਕਾਲੇ ਨਿਸ਼ਾਨ ਪੈ ਗਏ। ਇਸ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਲੁਟੇਰੇ ਘਰ ਵਿੱਚੋਂ ਕਰੀਬ 70 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੀਆਂ ਵਾਲੀਆਂ, ਸੋਨੇ ਦੀ ਚੇਨ ਅਤੇ ਅੰਗੂਠੀ ਲੁੱਟ ਕੇ ਆਸਾਨੀ ਨਾਲ ਫ਼ਰਾਰ ਹੋ ਗਏ।

ਕੰਮ ਵਾਲੀ ਔਰਤ ਨੇ ਦੇਖੀ ਲਾਸ਼

ਘਟਨਾ ਤੋਂ ਕੁਝ ਦੇਰ ਬਾਅਦ ਜਦੋਂ ਘਰ ਵਿੱਚ ਰੋਜ਼ਾਨਾ ਕੰਮ ਕਰਨ ਵਾਲੀ ਔਰਤ ਪਹੁੰਚੀ, ਤਾਂ ਉਸ ਨੇ ਮਹਿਲਾ ਨੂੰ ਜ਼ਮੀਨ ‘ਤੇ ਬੇਸੁੱਧ ਹਾਲਤ ਵਿੱਚ ਪਏ ਦੇਖਿਆ। ਜਦੋਂ ਉਸ ਨੇ ਨੇੜੇ ਜਾ ਕੇ ਦੇਖਿਆ ਤਾਂ ਮਹਿਲਾ ਦੇ ਸਾਹ ਰੁਕੇ ਹੋਏ ਸਨ। ਇਸ ਮਗਰੋਂ ਉਸ ਨੇ ਤੁਰੰਤ ਉੱਚੀ-ਉੱਚੀ ਰੌਲ਼ਾ ਪਾ ਕੇ ਆਸ-ਪਾਸ ਦੇ ਗੁਆਂਢੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਕੱਠਾ ਕੀਤਾ। ਸੂਚਨਾ ਮਿਲਦੇ ਹੀ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ।

DSP ਵੱਲੋਂ ਮੌਕੇ ਦਾ ਜਾਇਜ਼ਾ, CCTV ਫੁਟੇਜ ਆਈ ਸਾਹਮਣੇ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਸ਼ਿਵ ਦਰਸ਼ਨ ਸਿੰਘ ਅਤੇ ਥਾਣਾ ਸਿਟੀ ਦੇ ਇੰਚਾਰਜ ਪੁਲਿਸ ਫੋਰਸ ਸਮੇਤ ਘਟਨਾ ਸਥਾਨ ‘ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਕਤਲ ਦੇ ਤਰੀਕੇ, ਲੁੱਟ ਦੇ ਸਾਮਾਨ ਅਤੇ ਮੁਲਜ਼ਮਾਂ ਨਾਲ ਜੁੜੇ ਅਹਿਮ ਸਬੂਤ ਇਕੱਠੇ ਕੀਤੇ।

ਡੀ.ਐੱਸ.ਪੀ. ਸ਼ਿਵ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮੁਲਜ਼ਮਾਂ ਦੇ ਘਰ ਵਿੱਚ ਦਾਖ਼ਲ ਹੋਣ ਅਤੇ ਵਾਰਦਾਤ ਤੋਂ ਬਾਅਦ ਬਾਹਰ ਨਿਕਲਣ ਦੀ ਸੀਸੀਟੀਵੀ (CCTV) ਫੁਟੇਜ ਬਰਾਮਦ ਹੋ ਗਈ ਹੈ। ਫੁਟੇਜ ਵਿੱਚ ਦੋਵੇਂ ਬਦਮਾਸ਼ ਮੂੰਹ ਢੱਕੇ ਹੋਏ ਸਾਫ਼ ਦਿਖਾਈ ਦੇ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...