AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨੇਪਾਲ ਹੜ੍ਹ ‘ਚ ਤਰਨਤਾਰਨ ਦਾ ਨੌਜਵਾਨ 2 ਰਿਸ਼ਤੇਦਾਰਾਂ ਸਮੇਤ ਲਾਪਤਾ; ਪਰਿਵਾਰ ਨੇ ਸਰਕਾਰ ਤੋਂ ਮੰਗੀ ਮਦਦ

ਨੇਪਾਲ ਵਿੱਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਅਤੇ ਜ਼ਮੀਨ ਖਿਸਕਣ ਉਪਰੰਤ ਆਏ ਭਿਆਨਕ ਹੜ੍ਹਾਂ ਕਾਰਨ ਜ਼ਿਲ੍ਹਾ ਤਰਨਤਾਰਨ ਦਾ ਇੱਕ ਨੌਜਵਾਨ ਲਾਪਤਾ ਹੋ ਗਿਆ ਹੈ। ਇਸ ਹਾਦਸੇ ਵਿੱਚ ਉਸ ਦੇ ਨਾਲ ਕੰਮ ਕਰਦੇ ਦੋ ਨਜ਼ਦੀਕੀ ਰਿਸ਼ਤੇਦਾਰ ਵੀ ਲਾਪਤਾ ਦੱਸੇ ਜਾ ਰਹੇ ਹਨ, ਜੋ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੀਤਾਪੁਰ ਦੇ ਵਸਨੀਕ ਹਨ।

ਨੇਪਾਲ ਹੜ੍ਹ  'ਚ ਤਰਨਤਾਰਨ ਦਾ ਨੌਜਵਾਨ 2 ਰਿਸ਼ਤੇਦਾਰਾਂ ਸਮੇਤ ਲਾਪਤਾ; ਪਰਿਵਾਰ ਨੇ ਸਰਕਾਰ ਤੋਂ ਮੰਗੀ ਮਦਦ
tv9-punjabi
| Published: 29 Aug 2026 19:07 PM IST
Share

ਨੇਪਾਲ ਵਿੱਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਅਤੇ ਜ਼ਮੀਨ ਖਿਸਕਣ ਉਪਰੰਤ ਆਏ ਭਿਆਨਕ ਹੜ੍ਹਾਂ ਕਾਰਨ ਜ਼ਿਲ੍ਹਾ ਤਰਨਤਾਰਨ ਦਾ ਇੱਕ ਨੌਜਵਾਨ ਲਾਪਤਾ ਹੋ ਗਿਆ ਹੈ। ਇਸ ਹਾਦਸੇ ਵਿੱਚ ਉਸ ਦੇ ਨਾਲ ਕੰਮ ਕਰਦੇ ਦੋ ਨਜ਼ਦੀਕੀ ਰਿਸ਼ਤੇਦਾਰ ਵੀ ਲਾਪਤਾ ਦੱਸੇ ਜਾ ਰਹੇ ਹਨ, ਜੋ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਸੀਤਾਪੁਰ ਦੇ ਵਸਨੀਕ ਹਨ।

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੱਤੋਕੇ ਨਾਲ ਸਬੰਧਤ ਸ਼ਮਸ਼ੇਰ ਸਿੰਘ ਸੰਧੂ ਨੇਪਾਲ ਵਿਖੇ ‘ਐਂਡਰਿਟਜ਼’ ਕੰਪਨੀ ਅਧੀਨ ਚੱਲ ਰਹੇ ‘ਤ੍ਰਿਸ਼ੂਲੀ ਅੱਪਰ ਪਾਵਰ ਹਾਊਸ ਪ੍ਰੋਜੈਕਟ’ ਵਿੱਚ ਬਤੌਰ ਕਰੇਨ ਆਪਰੇਟਰ ਸੇਵਾਵਾਂ ਨਿਭਾਅ ਰਿਹਾ ਸੀ। ਉਸ ਦੇ ਨਾਲ ਉਸ ਦਾ ਸਾਲਾ ਭੁਪਿੰਦਰ ਸਿੰਘ ਅਤੇ ਸਾਲੇ ਦਾ ਭਤੀਜਾ ਰਸ਼ਪਾਲ ਸਿੰਘ ਵੀ ਇਸੇ ਪ੍ਰੋਜੈਕਟ ਵਿੱਚ ਕੰਮ ਕਰ ਰਹੇ ਸਨ।

25 ਅਗਸਤ ਨੂੰ ਹੋਈ ਸੀ ਆਖ਼ਰੀ ਗੱਲਬਾਤ

ਪਰਿਵਾਰਕ ਮੈਂਬਰ ਗੁਰਜੰਟ ਸਿੰਘ ਨੇ ਦੱਸਿਆ ਕਿ ਨੇਪਾਲ ਵਿੱਚ ਆਈ ਕੁਦਰਤੀ ਆਫ਼ਤ ਤੋਂ ਬਾਅਦ ਤਿੰਨਾਂ ਵਿਅਕਤੀਆਂ ਨਾਲ ਅਚਾਨਕ ਸੰਪਰਕ ਟੁੱਟ ਗਿਆ। ਸ਼ਮਸ਼ੇਰ ਸਿੰਘ ਨਾਲ ਆਖ਼ਰੀ ਵਾਰ 25 ਅਗਸਤ ਨੂੰ ਵ੍ਹੱਟਸਐਪ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ। ਉਸ ਦਿਨ ਤੋਂ ਬਾਅਦ ਉਨ੍ਹਾਂ ਦਾ ਕੋਈ ਵੀ ਫ਼ੋਨ ਨਹੀਂ ਲੱਗ ਰਿਹਾ। ਪਰਿਵਾਰ ਵੱਲੋਂ ਲਗਾਤਾਰ ਰਾਬਤਾ ਕਾਇਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਪਰ ਕੋਈ ਵੀ ਪੁਖ਼ਤਾ ਜਾਣਕਾਰੀ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਦੀ ਚਿੰਤਾ ਲਗਾਤਾਰ ਡੂੰਘੀ ਹੁੰਦੀ ਜਾ ਰਹੀ ਹੈ।

ਪਿੰਡ ਦੀ ਪੰਚਾਇਤ ਨੇ ਡਿਪਟੀ ਕਮਿਸ਼ਨਰ ਕੋਲ ਲਗਾਈ ਗੁਹਾਰ

ਘਟਨਾ ਦੀ ਗੰਭੀਰਤਾ ਨੂੰ ਵੇਖਦਿਆਂ ਪਿੰਡ ਰੱਤੋਕੇ ਦੀ ਪੰਚਾਇਤ ਨੇ ਸਰਪੰਚ ਸ਼ੋਭਾ ਕੁਮਾਰੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਤਰਨਤਾਰਨ ਨੂੰ ਮੰਗ ਪੱਤਰ ਸੌਂਪਿਆ ਹੈ। ਪੰਚਾਇਤ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭਾਰਤੀ ਵਿਦੇਸ਼ ਮੰਤਰਾਲੇ ਅਤੇ ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ ਹੈ। ਪੰਚਾਇਤ ਦੀ ਮੰਗ ਹੈ ਕਿ ਨੇਪਾਲ ਵਿੱਚ ਜਾਰੀ ਰਾਹਤ ਅਤੇ ਬਚਾਅ ਮੁਹਿੰਮ ਰਾਹੀਂ ਲਾਪਤਾ ਭਾਰਤੀ ਨੌਜਵਾਨਾਂ ਦੀ ਭਾਲ ਤੇਜ਼ ਕੀਤੀ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਤੁਰੰਤ ਪਰਿਵਾਰ ਨਾਲ ਸਾਂਝੀ ਕੀਤੀ ਜਾਵੇ।

633 ਲੋਕਾਂ ਦੀ ਮੌਤ, ਸੈਂਕੜੇ ਭਾਰਤੀ ਲਾਪਤਾ ਤੇ ਫਸੇ

ਨੇਪਾਲ ਅਤੇ ਤਿੱਬਤ ਖੇਤਰ ਵਿੱਚ ਆਈ ਇਸ ਭਿਆਨਕ ਤਬਾਹੀ ਕਾਰਨ ਹੁਣ ਤੱਕ 633 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਲਗਭਗ 2,500 ਲੋਕ ਅਜੇ ਵੀ ਲਾਪਤਾ ਹਨ। ਲਾਪਤਾ ਵਿਅਕਤੀਆਂ ਵਿੱਚ 320 ਭਾਰਤੀ ਨਾਗਰਿਕ ਸ਼ਾਮਲ ਹਨ। ਇਸ ਤੋਂ ਇਲਾਵਾ ਤਿੱਬਤ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਤਕਰੀਬਨ 400 ਭਾਰਤੀ ਫਸੇ ਹੋਏ ਹਨ, ਜਿਨ੍ਹਾਂ ਨੂੰ ਸੁਰੱਖਿਅਤ ਕੱਢਣ ਦੇ ਯਤਨ ਜਾਰੀ ਹਨ।

3 ਦਿਨਾਂ ਬਾਅਦ ਸਾਹਮਣੇ ਆਇਆ ਗਲੇਸ਼ੀਅਰ ਟੁੱਟਣ ਦਾ ਵੀਡੀਓ

ਇਸ ਕੁਦਰਤੀ ਹਾਦਸੇ ਦੇ ਤਿੰਨ ਦਿਨਾਂ ਬਾਅਦ ਗਲੇਸ਼ੀਅਰ ਟੁੱਟਣ ਦੀ ਇੱਕ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਤਿੱਬਤ ਦੀ ਇੱਕ ਉੱਚੀ ਥਾਂ ਤੋਂ ਟੂਰ ਗਾਈਡਾਂ ਦੇ ਸਮੂਹ ਵੱਲੋਂ ਰਿਕਾਰਡ ਕੀਤਾ ਗਿਆ ਸੀ। ਵੀਡੀਓ ਵਿੱਚ ਨੇਪਾਲ ਸਰਹੱਦ ਨੇੜੇ ਬਰਫ਼ ਨਾਲ ਢਕੇ ਪਹਾੜਾਂ ਵਿੱਚੋਂ ਅਚਾਨਕ ਗਲੇਸ਼ੀਅਰ ਅਤੇ ਚੱਟਾਨਾਂ ਦਾ ਕਰੀਬ 800 ਮੀਟਰ ਲੰਮਾ ਹਿੱਸਾ ਤੇਜ਼ੀ ਨਾਲ ਟੁੱਟ ਕੇ ਹੇਠਾਂ ਵਾਦੀ ਵਿੱਚ ਡਿੱਗਦਾ ਦਿਖਾਈ ਦਿੰਦਾ ਹੈ। ਬਰਫ਼ਾਨੀ ਤੂਫ਼ਾਨ (ਐਵਲਾਂਚ) ਮਗਰੋਂ ਧੂੜ, ਮਿੱਟੀ ਅਤੇ ਮਲਬਾ ਪੂਰੇ ਇਲਾਕੇ ਵਿੱਚ ਫੈਲ ਗਿਆ ਅਤੇ ਜ਼ਮੀਨ ਖਿਸਕਣ ਕਾਰਨ ਨਦੀਆਂ ਵਿੱਚ ਆਏ ਹੜ੍ਹਾਂ ਨੇ ਵੱਡੇ ਪੱਧਰ ‘ਤੇ ਜਾਨੀ-ਮਾਲੀ ਤਬਾਹੀ ਮਚਾ ਦਿੱਤੀ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...