AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਤਰਨਤਾਰਨ ‘ਚ AAP ਸਰਪੰਚ ਕਤਲਕਾਂਡ ਮਾਮਲੇ ‘ਚ DSP-SHO ਸਸਪੈਂਡ; ਮੰਤਰੀ ਨੇ ਕਾਰਵਾਈ ਦਾ ਦਿੱਤਾ ਭਰੋਸਾ

ਰਪੰਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਭੰਗੜਾ ਪਾ ਕੇ ਜਦੋਂ ਸੋਫੇ 'ਤੇ ਬੈਠਿਆ ਤਾਂ ਭੀੜ 'ਚੋਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਪੇਟ ਤੇ ਸਿਰ 'ਚ 4 ਗੋਲੀਆਂ ਮਾਰੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਸਰਪੰਚ ਦੇ ਇੱਕ ਹੋਰ ਚਚੇਰਾ ਭਰਾ ਜ਼ਖ਼ਮੀ ਹੋ ਗਿਆ। ਹਮਲਾਵਰਾਂ ਨੇ ਸਰਪੰਚ ਦੇ ਚਚੇਰੇ ਭਰਾ ਜਰਮਨਜੀਤ ਸਿੰਘ ਦਾ ਪਿੱਛਾ ਕੀਤਾ ਤੇ ਇਸ ਦੌਰਾਨ ਉਸ ਦੇ ਵੀ ਪੈਰ 'ਚ ਗੋਲੀ ਮਾਰੀ।

ਤਰਨਤਾਰਨ 'ਚ AAP ਸਰਪੰਚ ਕਤਲਕਾਂਡ ਮਾਮਲੇ 'ਚ DSP-SHO ਸਸਪੈਂਡ; ਮੰਤਰੀ ਨੇ ਕਾਰਵਾਈ ਦਾ ਦਿੱਤਾ ਭਰੋਸਾ
ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, DSP-SHO ਸਸਪੈਂਡ
nishan-sahota-tarantaran
| Updated On: 19 Feb 2026 10:53 AM IST
Share

ਤਰਨਤਾਰਨ ‘ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬੀਤੇ ਦਿਨ, ਬੁੱਧਵਾਰ ਨੂੰ ਤਰਨਤਾਰਨ-ਬਠਿੰਡਾ ਰਾਜਮਾਰਗ ‘ਤ ਸਿੱਧੂ ਫਾਰਮ ਵਿਖੇ ਵਿਆਹ ਸਮਾਗਮ ਚੱਲ ਰਿਹਾ ਸੀ। ਇਹ ਵਿਆਹ ‘ਚ ਠੱਠੀਆ ਮਹੰਤਾ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਰਪੰਚ ਆਪਣੇ ਚਚੇਰੇ ਭਰਾ ਦੇ ਵਿਆਹ ਦੀ ਖੁਸ਼ੀ ਮਨਾ ਰਿਹਾ ਸੀ, ਪਰ ਇਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ।

ਦੱਸਿਆ ਗਿਆ ਕਿ ਸਰਪੰਚ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨਾਲ ਭੰਗੜਾ ਪਾ ਕੇ ਜਦੋਂ ਸੋਫੇ ‘ਤੇ ਬੈਠਿਆ ਤਾਂ ਭੀੜ ‘ਚੋਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਪੇਟ ਤੇ ਸਿਰ ‘ਚ 4 ਗੋਲੀਆਂ ਮਾਰੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਸਰਪੰਚ ਦੇ ਇੱਕ ਹੋਰ ਚਚੇਰਾ ਭਰਾ ਜ਼ਖ਼ਮੀ ਹੋ ਗਿਆ। ਹਮਲਾਵਰਾਂ ਨੇ ਸਰਪੰਚ ਦੇ ਚਚੇਰੇ ਭਰਾ ਜਰਮਨਜੀਤ ਸਿੰਘ ਦਾ ਪਿੱਛਾ ਕੀਤਾ ਤੇ ਇਸ ਦੌਰਾਨ ਉਸ ਦੇ ਵੀ ਪੈਰ ‘ਚ ਗੋਲੀ ਮਾਰੀ। ਜਰਮਨਜੀਤ ਦਾ ਇਲਾਜ਼ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਚੱਲ ਰਿਹਾ ਹੈ।

ਘਟਨਾ ਤੋਂ ਬਾਅਦ ਬਦਮਾਸ਼ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਇੱਕ ਬਦਮਾਸ਼ ਕੋਲ ਏਕੇ-47 ਵਰਗਾ ਹਥਿਆਰ ਸੀ। ਇਸ ਮਾਮਲੇ ‘ਚ ਲਾਪਰਵਾਹੀ ਵਰਤਣ ਦੇ ਲਈ ਡੀਜੀਪੀ ਗੌਰਵ ਯਾਦਵ ਨੇ ਪੱਟੀ ਦੇ ਡੀਐਸਪੀ ਜਗਬੀਰ ਸਿੰਘ ਤੇ ਸਰਹਾਲੀ ਥਾਣੇ ਦੇ ਐਸਐਚਓ ਗਰਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

ਘਟਨਾ ਤੋਂ ਬਾਅਦ ਮੰਤਰੀ ਲਾਲਜੀਤ ਸਿੰਘ ਭੁੱਲਰ ਹਸਪਤਾਲ ਪਹੁੰਚੇ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਰਬਿੰਦਰ ਸਿੰਘ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਸਮਾਜ ਵਿਰੋਧੀ ਲੋਕ 10-20 ਹਜ਼ਾਰ ਦੇ ਲਈ ਕਤਲ ਕਰ ਦਿੰਦੇ ਹਨ। ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਰਪੰਚ ਦਾ ਕਿਸੇ ਨਾਲ ਕੋਈ ਮਤਭੇਦ ਨਹੀਂ ਸੀ। ਸਵੇਰ ਹੀ ਸਰਪੰਚ ਨੂੰ ਕਿਸੇ ਕੰਮ ਨੂੰ ਲੈ ਕੇ ਗੱਲਬਾਤ ਹੋਈ, ਜੇਕਰ ਕੋਈ ਗੱਲ ਹੁੰਦੀ ਤਾਂ ਮੈਨੂ ਜ਼ਰੂਰ ਦੱਸਦੇ। ਪੁਲਿਸ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਗੋਲੀਆਂ ਦਾ ਸਖ਼ਤੀ ਨਾਲ ਜਵਾਬ ਦਿੱਤਾ ਜਾਵੇਗਾ।

Follow Us
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?...
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ...
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ...
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ...
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ...
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ...
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...