AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ਬੱਸ ਸਟੈਂਡ ‘ਤੇ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਦੋ ਸਕੇ ਭਰਾਵਾਂ ਨੇ ਦਿੱਤਾ ਘਟਨਾ ਨੂੰ ਅੰਜਾਮ

ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਕਦਗਿੱਲ ਵਾਸੀ ਜਗਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨਾਂ ਨੇ ਬੱਸ ਸਟੈਂਡ 'ਤੇ ਜਗਜੀਤ ਸਿੰਘ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਤਰਨਤਾਰਨ ਬੱਸ ਸਟੈਂਡ 'ਤੇ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਦੋ ਸਕੇ ਭਰਾਵਾਂ ਨੇ ਦਿੱਤਾ ਘਟਨਾ ਨੂੰ ਅੰਜਾਮ
ਤਰਨਤਾਰਨ ਬੱਸ ਸਟੈਂਡ ‘ਤੇ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਦੋ ਸਕੇ ਭਰਾਵਾਂ ਨੇ ਦਿੱਤਾ ਘਟਨਾ ਨੂੰ ਅੰਜਾਮ
nishan-sahota-tarantaran
| Updated On: 31 Aug 2026 12:02 PM IST
Share

ਤਰਨ ਤਾਰਨ ਦੇ ਬੱਸ ਸਟੈਂਡ ‘ਤੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਕਦਗਿੱਲ ਵਾਸੀ ਜਗਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨਾਂ ਨੇ ਬੱਸ ਸਟੈਂਡ ‘ਤੇ ਜਗਜੀਤ ਸਿੰਘ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸਿਟੀ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐੱਸਪੀ ਹੈੱਡਕੁਆਰਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬੱਸ ਸਟੈਂਡ ‘ਤੇ ਇੱਕ ਵਿਅਕਤੀ ਦੇ ਕਤਲ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਿਟੀ-ਡੀ ਥਾਣੇ ‘ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।

ਕਤਲ ਕਰਨ ਵਾਲੇ ਦੋਵੇਂ ਮੁਲਜ਼ਮ ਸਕੇ ਭਰਾ, ਇੱਕ ਗ੍ਰਿਫ਼ਤਾਰ

ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੁਲਿਸ ਨੇ ਬੱਸ ਸਟੈਂਡ ‘ਤੇ ਲੱਗੇ CCTV ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਕਤਲ ਦੇ ਮੁਲਜ਼ਮ ਹਰਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ ਸਕੇ ਭਰਾ ਹਨ ਤੇ ਨੌਰੰਗਾਬਾਦ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫ਼ਿਲਹਾਲ ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਰਿਸ਼ਤੇ ‘ਚ ਮ੍ਰਿਤਕ ਜੀਜਾ ਤੇ ਮੁਲਜ਼ਮ ਸਾਲੇ

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਨੌਰੰਗਾਬਾਦ ਦੇ ਰਹਿਣ ਵਾਲੇ ਜੱਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦਾ ਕਤਲ ਉਸ ਦੇ ਸਾਲਿਆਂ ਨੇ ਕੀਤਾ ਹੈ। ਉਸ ਨੇ ਦੱਸਿਆ ਕਿ ਜਗਜੀਤ ਸਿੰਘ ਆਪਣੀ ਪਤਨੀ ਨਾਲ ਇੱਥੇ ਆਇਆ ਹੋਇਆ ਸੀ। ਜਗਜੀਤ ਨੇ ਲਵ ਮੈਰਿਜ ਕਰਵਾਈ ਸੀ। ਉਸ ਦੇ ਸਾਲਿਆਂ ਨੇ ਜਗਜੀਤ ਨੂੰ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ, ਜਦਕਿ ਲੜਕੀ ਨੂੰ ਛੱਡ ਦਿੱਤਾ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......